Home /News /punjab /

Bathinda- ਤੇਜ਼ ਰਫ਼ਤਾਰ ਕਾਰ ਨੇ ਮਾਰੀ 2 ਮੋਟਰਸਾਈਕਲਾਂ ਨੂੰ ਟੱਕਰ, 3 ਜ਼ਖਮੀ 1 ਦੀ ਮੌਤ 

Bathinda- ਤੇਜ਼ ਰਫ਼ਤਾਰ ਕਾਰ ਨੇ ਮਾਰੀ 2 ਮੋਟਰਸਾਈਕਲਾਂ ਨੂੰ ਟੱਕਰ, 3 ਜ਼ਖਮੀ 1 ਦੀ ਮੌਤ 

(ਸੰਕੇਤਕ ਫੋਟੋ)

(ਸੰਕੇਤਕ ਫੋਟੋ)

ਤੇਜ਼ ਰਫ਼ਤਾਰ ਕਾਰ ਨੇ ਮਾਰੀ 2 ਮੋਟਰਸਾਈਕਲਾਂ ਨੂੰ ਟੱਕਰ 3 ਜ਼ਖਮੀ 1 ਦੀ ਮੌਤ 

  • Share this:

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਰੋਡ ਤੇ ਪਿੰਡ ਪੱਕਾ ਕਲਾਂ ਦੇ ਨਜ਼ਦੀਕ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਕਾਰ ਨੰਬਰ ਪੀ ਬੀ 10 ਸੀ ਯੂ 2555 ਨੇ 2 ਮੋਟਰਸਾਇਕਲਾਂ ਨੰਬਰ ਐੱਚ ਆਰ 09 ਕਿਊ 3319 ਅਤੇ ਪੀ ਬੀ 03 ਬੀ ਜੇ 4439 ਨੂੰ ਟੱਕਰ ਮਾਰ ਦਿੱਤੀ ਜਿਸ ਕਰਕੇ ਮੋਟਰ ਸਾਈਕਲ ਸਵਾਰਾਂ ਵਿੱਚੋਂ ਤਿੰਨ ਜ਼ਖ਼ਮੀ ਹੋ ਗਏ ਅਤੇ ਇਕ ਵਿਅਕਤੀ ਦੀ ਮੌਤ ਹੋ ਗਈ।

ਹਾਦਸੇ ਦੀ   ਸੂਚਨਾ ਮਿਲਦੇ ਹੀ ਸੰਗਤ ਸਹਾਰਾ ਸੇਵਾ ਸੰਸਥਾ ਮਛਾਣਾ   ਦੇ ਵਰਕਰ ਮੌਕੇ ਤੇ ਪਹੁੰਚੇ ਤੇ ਉਨ੍ਹਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਜਿਥੇ ਇਕ ਵਿਅਕਤੀ ਦੀ ਮੌਤ ਹੋ ਗਈ। ਸੰਗਤ ਸਹਾਰਾ ਵਰਕਰਾਂ ਦੇ ਦੱਸਣ ਮੁਤਾਬਕ ਮ੍ਰਿਤਕ ਵਿਅਕਤੀ ਦੀ ਪਹਿਚਾਣ ਬਲਜਿੰਦਰ ਸਿੰਘ ਪੁੱਤਰ ਯੋਧਾ ਸਿੰਘ ਉਮਰ 25 ਸਾਲ ਦੇ ਤੌਰ ਤੇ ਹੋਈ ਹੈ ਜਦੋਂਕਿ ਜ਼ਖ਼ਮੀਆਂ ਦੀ ਪਹਿਚਾਣ ਕਰਨ ਸਿੰਘ ਪੁੱਤਰ ਬਚਨ ਸਿੰਘ, ਹਰਮਿੰਦਰ ਕੌਰ ਪਤਨੀ ਕਰਨ ਸਿੰਘ ਦੇ ਤੌਰ ਤੇ ਹੋਇਆ ਜੋ ਤਿੱਕੜੀ ਤੋਂ ਸੰਗਤ ਮੰਡੀ ਜਾ ਰਹੇ ਸਨ । ਸੰਗਤ ਸਹਾਰਾ ਦੇ ਵਰਕਰਾਂ ਨੇ ਦੱਸਿਆ ਕਿ ਚਾਰਾਂ ਵਿਅਕਤੀਆਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਡਿਊਟੀ ਤੇ ਤਾਇਨਾਤ ਡਾਕਟਰ ਨੇ ਬਲਜਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਥਾਣਾ ਸੰਗਤ ਪੁਲੀਸ ਨੂੰ ਸੂਚਿਤ ਕੀਤਾ ਗਿਆ ਸੀ ਮੌਕੇ ਤੇ ਪਹੁੰਚੇ ਪੁਲੀਸ ਮੁਲਾਜ਼ਮ ਮੁਲਾਜ਼ਮਾਂ ਵੱਲੋਂ ਅਗਲੀ ਕਾਰਵਾਈ ਆਰੰਭ ਦਿੱਤੀ ਹੈ । ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਤੇਜ਼ ਰਫਤਾਰ ਕਾਰ ਨੇ ਦੋਨੋਂ ਮੋਟਰਸਾਈਕਲਾਂ ਨੂੰ ਜ਼ਬਰਦਸਤ ਟੱਕਰ ਮਾਰੀ ਜਿਸ ਕਰਕੇ ਮੋਟਰਸਾਈਕਲ ਵੀ ਚਕਨਾਚੂਰ ਹੋ ਗਏ ।

Published by:Ashish Sharma
First published:

Tags: Bathinda, Road accident