Bathinda Crime News: ਬਠਿੰਡਾ (Bathinda Police) ਵਿੱਚ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਕਰਕੇ ਦਹਿਸ਼ਤ ਬਣੀ ਹੋਈ ਸੀ, ਪ੍ਰੰਤੂ ਹੁਣ ਥਾਣਾ ਕੈਂਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ, ਜਦੋਂ ਗੁਪਤ ਸੂਚਨਾ ਦੇ ਆਧਾਰ ਤੇ ਨਾਕਾਬੰਦੀ ਕਰਕੇ ਪੁਲਿਸ ਟੀਮ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ (5 Arrest For loot gang ) ਨੂੰ ਗ੍ਰਿਫ਼ਤਾਰ ਕੀਤਾ ਗਿਆ।
ਜਾਣਕਾਰੀ ਅਨੁਸਾਰ ਇਨ੍ਹਾਂ ਤੋਂ ਹੋਈ ਮੁੱਢਲੀ ਪੁੱਛਗਿੱਛ ਦੌਰਾਨ ਚੋਰੀ ਕੀਤੇ ਮੋਟਰਸਾਈਕਲ, ਸਕੂਟੀਆਂ ਅਤੇ ਮੋਬਾਇਲ ਵੀ ਬਰਾਮਦ ਕੀਤੇ ਗਏ ਹਨ। ਥਾਣਾ ਕੈਂਟ ਦੇ ਐਸਐਚਓ ਪਾਰੁਲ ਚਹਿਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ 5 ਦੋਸ਼ੀਆਂ ਤੋਂ ਚੋਰੀ ਕੀਤੇ 3 ਮੋਟਰਸਾਈਕਲ, 1 ਸਕੂਟੀ ਅਤੇ ਮੋਬਾਇਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਖਿਲਾਫ ਥਾਣਾ ਕੈਂਟ ਵਿਚ 2 ਵੱਖ-ਵੱਖ ਤਰ੍ਹਾਂ ਦੇ ਮਾਮਲੇ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਦਾਲਤ ਵਿਚ ਰਿਮਾਂਡ ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਚੁੱਕੇ ਸ਼ਹਿਰ ਅੰਦਰ ਹਰ ਦਿਨ ਚੋਰੀ ਵਰਗੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਕਰਕੇ ਪੁਲਿਸ ਇਨ੍ਹਾਂ ਤੋਂ ਗੰਭੀਰਤਾ ਦੇ ਨਾਲ ਜਾਂਚ ਕਰ ਰਹੀ ਹੈ। ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਤੋਂ ਬਾਅਦ ਵੱਡੇ ਖੁਲਾਸੇ ਵੀ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਤੋਂ ਸ਼ਹਿਰ ਵਿਚ ਕੀਤੀਆਂ ਲੁੱਟਾਂ-ਖੋਹਾਂ ਦੀਆਂ ਹੋਰ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਇਹ ਦੋਸ਼ੀਆਂ ਨੇ ਮੰਨਿਆ ਹੈ ਕਿ ਉਹ ਆਪਣੇ ਐਸ਼ੋ ਆਰਾਮ ਅਤੇ ਨਸ਼ੇ ਦੀ ਪੂਰਤੀ ਲਈ ਲੁੱਟਾਂ ਖੋਹਾਂ ਕਰਦੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਨਸ਼ੇ ਦੇ ਆਦੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾਲ ਆਉਂਦੇ ਸਮੇਂ ਵਿੱਚ ਲੁੱਟਾਂ- ਖੋਹਾਂ ਦੀਆਂ ਘਟਨਾਵਾਂ ਨੂੰ ਲਗਾਮ ਲੱਗੇਗੀ, ਤਾਂ ਜੋ ਬਠਿੰਡਾ ਦੇ ਲੋਕਾਂ ਨੂੰ ਇਨ੍ਹਾਂ ਵਾਰਦਾਤਾਂ ਤੋਂ ਨਿਜਾਤ ਮਿਲ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda, Crime news, Loot, Punjab Police