ਮੁਨੀਸ਼ ਗਰਗ
ਤਲਵੰਡੀ ਸਾਬੋ: Punjab Crime News: ਕਰਜ਼ਿਆਂ ਦੇ ਮਕੜਜਾਲ ਵਿੱਚ ਫਸੇ ਪੰਜਾਬ ਦੇ ਕਿਸਾਨਾਂ (Punjab Farmer Suicide) ਵੱਲੋਂ ਖੁਦਕੁਸ਼ੀਆਂ ਦਾ ਪਿਛਲੇ ਸਮੇਂ ਤੋਂ ਚੱਲ ਰਿਹਾ ਰੁਝਾਨ ਅਜੇ ਵੀ ਰੁਕਣ ਦਾ ਨਾਮ ਨਹੀ ਲੈ ਰਿਹਾ। ਤਾਜ਼ਾ ਘਟਨਾ ਸਬ ਡਵੀਜ਼ਨ ਤਲਵੰਡੀ ਸਾਬੋ (Talwandi Sabo News) ਦੇ ਪਿੰਡ ਨਥੇਹਾ ਦੀ ਹੈ ਜਿੱਥੇ ਕਰਜ਼ੇ ਤੋਂ ਪੀੜਿਤ ਇੱਕ ਕਿਸਾਨ ਪਰਮਜੀਤ ਸਿੰਘ [57] ਪੁੱਤਰ ਸੁਖਦੇਵ ਸਿੰਘ ਨੇ ਖੇਤ ਵਿੱਚ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨਲੀਲ੍ਹਾ (Kisan Suicide) ਖਤਮ ਕਰ ਲਈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਿਸਾਨ ਦੇ ਸਪੁੱਤਰ ਗੁਰਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਿਰ 'ਤੇ ਸਰਕਾਰੀ ਅਤੇ ਗੈਰ ਸਰਕਾਰੀ 6-7 ਲੱਖ ਰੁਪਏ ਦਾ ਕਰਜ਼ਾ ਹੈ। ਪਿਛਲੇ ਸਮੇਂ ਵਿੱਚ ਨਰਮੇ ਦੀ ਫਸਲ ਦੇ ਗੁਲਾਬੀ ਸੁੰਡੀ ਦੀ ਭੇਂਟ ਚੜ ਜਾਣ ਉਪਰੰਤ ਹੁਣ ਕਣਕ ਦਾ ਝਾੜ ਵੀ ਘੱਟ ਨਿਕਲਣ ਕਾਰਣ ਉਸਦਾ ਪਿਤਾ ਅਕਸਰ ਪ੍ਰੇਸ਼ਾਨ ਰਹਿਣ ਲੱਗ ਗਿਆ ਸੀ ਤੇ ਇਸੇ ਦੇ ਚਲਦਿਆਂ ਅੱਜ ਉਸਨੇ ਖੇਤ ਵਿੱਚ ਜਾ ਕੇ ਜ਼ਹਿਰੀਲੀ ਦਵਾਈ ਨਿਗਲ ਲਈ।
ਕਿਸਾਨ ਨੇ ਇਸ ਬਾਬਤ ਆਪਣੇ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਵੀ ਦੱਸ ਦਿੱਤਾ ਜਿਸ ਤੇ ਤੁਰੰਤ ਖੇਤ ਪੁੱਜ ਕੇ ਪਰਮਜੀਤ ਸਿੰਘ ਨੂੰ ਇਲਾਜ ਲਈ ਮਾਨਸਾ ਦੇ ਇੱਕ ਹਸਪਤਾਲ ਚ ਲੈਜਾਇਆ ਗਿਆ ਜਿੱਥੇ ਉਹ ਦਮ ਤੋੜ ਗਿਆ।ਪੁਲਿਸ ਚੌਂਕੀ ਸੀਂਗੋ ਦੇ ਅਧਿਕਾਰੀ ਭੁਪਿੰਦਰ ਸਿੰਘ ਮੁਤਾਬਕ ਮ੍ਰਿਤਕ ਕਿਸਾਨ ਦੇ ਪੁੱਤਰ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਉੱਧਰ ਭਾਕਿਯੂ ਲੱਖੋਵਾਲ [ਟਿਕੈਤ] ਦੇ ਆਗੂ ਸਰੂਪ ਸਿੱਧੂ ਨੇ ਪੀੜਿਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕਰਕੇ ਪਰਿਵਾਰ ਲਈ ਆਰਥਿਕ ਸਹਾਇਤਾ ਅਤੇ ਇੱਕ ਜੀਅ ਨੂੰ ਸਰਕਾਰੀ ਨੋਕਰੀ ਦੇਣ ਦੀ ਮੰਗ ਕੀਤੀ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bathinda, Bharti Kisan Union, Crime news, Farmer suicide, Punjab farmers, Suicide