ਬਠਿੰਡਾ: ਵਿੱਤ ਮੰਤਰੀ (Finance Minister Punjab) ਮਨਪ੍ਰੀਤ ਸਿੰਘ ਬਾਦਲ (Manpreet Singh Badal) ਵੀਰਵਾਰ ਬਠਿੰਡਾ ਦੌਰੇ 'ਤੇ ਰਹੇ। ਇਸ ਮੌਕੇ ਉਹ ਦਸਮੇਸ਼ ਪਬਲਿਕ ਸਕੂਲ (Dashmesh Public School) ਵਿਖੇ ਪਹੁੰਚੇ, ਜਿੱਥੇ ਪ੍ਰਿੰਸੀਪਲ ਡਾ. ਰਵਿੰਦਰ ਸਿੰਘ ਮਾਨ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਸਿੱਖਿਆ ਪ੍ਰਤੀ ਜਾਣਕਾਰੀ ਹਾਸਲ ਕੀਤੀ।
ਉਪਰੰਤ ਉਨ੍ਹਾਂ ਲਾਈਨੋ-ਪਾਰ ਇਲਾਕੇ ਦੇ ਵਾਰਡ ਨੰਬਰ 43 ਦਾ ਦੌਰਾ ਕੀਤਾ ਜਿਥੇ ਕਾਂਗਰਸ ਪਾਰਟੀ ਨੂੰ ਸਮੇਂ ਬਲ ਮਿਲਿਆ ਜਦੋਂ ਮਹਿਲਾ ਕਾਂਗਰਸੀ ਆਗੂ ਰਮੇਸ਼ ਰਾਣੀ ਨੇ ਘਰ ਵਾਪਸੀ ਕਰਦੇ ਹੋਏ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ 'ਜੀ ਆਇਆਂ ਕਿਹਾ।
ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਬੱਸ ਸਫਰ ਫਰੀ ਕਰਨ ਦੇ ਨਾਲ, 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਨ, ਪੈਟਰੋਲ ਡੀਜ਼ਲ ਸਸਤਾ ਕਰਨ ਦੇ ਨਾਲ, ਬੇਜ਼ਮੀਨਿਆਂ ਨੂੰ ਘਰਾਂ ਦੇ ਮਾਲਕੀ ਹੱਕ ਦੇਣ ਦੇ ਲਏ ਇਤਿਹਾਸਕ ਫ਼ੈਸਲਿਆਂ ਨੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਵੱਲੋਂ ਸੋਲਰ ਪ੍ਰੋਜੈਕਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਆਉਂਦੇ ਸਮੇਂ ਵਿੱਚ ਉਨ੍ਹਾਂ ਨੂੰ ਵਿੱਤੀ ਲਾਭ ਮਿਲ ਸਕੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਏਜੰਡਾ ਸ਼ਹਿਰ ਬਠਿੰਡਾ ਦਾ ਵਿਕਾਸ ਰਿਹਾ, ਜਿਸ 'ਤੇ ਪੂਰੀ ਤਨਦੇਹੀ ਨਾਲ ਕੰਮ ਕੀਤਾ ਅਤੇ ਆਉਂਦੇ ਸਮੇਂ ਵਿਚ ਵੀ ਸ਼ਹਿਰ ਦੀ ਤਰੱਕੀ ਲਈ ਵੱਡੇ ਯਤਨ ਕੀਤੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda, Finance Minister, Manpreet Badal, Punjab Congress