ਰਵੀ ਆਜ਼ਾਦ
ਭਵਾਨੀਗੜ੍ਹ : ਤੇਲੰਗਾਨਾ ਦੀ ਸਰਕਾਰ ਵੱਲੋਂ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ ਭਵਾਨੀਗੜ੍ਹ ਵਿਖੇ ਐਸਡੀਐਮ ਦਫ਼ਤਰ ਵਿੱਚ ਤਿੰਨ ਲੱਖ ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਪੀੜਤ ਪਰਿਵਾਰ ਵੱਲੋਂ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦਾ ਧੰਨਵਾਦ ਵੀ ਕੀਤਾ।
ਦਾਦੀਆਂ ਕਿ ਕੇਂਦਰ ਸਰਕਾਰ ਦੇ ਖ਼ਿਲਾਫ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਲੰਮਾ ਸੰਘਰਸ਼ ਉਲੀਕਿਆ ਗਿਆ ਸੀ ਅਤੇ ਇਸ ਸੰਘਰਸ਼ ਵਿੱਚ ਕਿਸਾਨਾਂ ਨੇ ਜਿੱਤ ਹਾਸਲ ਕੀਤੀ ਸੀ ਪਰ ਇਸੇ ਦੌਰਾਨ ਕਾਫ਼ੀ ਕਿਸਾਨ ਇਸ ਅੰਦੋਲਨ ਵਿੱਚ ਕਿਸਾਨਾਂ ਦੀ ਮੌਤ ਹੋ ਗਈ ਸੀ ਅਤੇ ਹੁਣ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਵੱਲੋਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਇੰਨਾਂ ਪਰਿਵਾਰਾਂ ਨੂੰ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੱਨ ਤਿੱਨ ਲੱਖ ਰੁਪਏ ਦੇ ਚੈੱਕ ਸਨਮਾਨ ਵਜੋਂ ਦਿੱਤੇ ਗਏ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest