Ravi Azad
ਭਵਾਨੀਗੜ੍ਹ: ਭਵਾਨੀਗੜ੍ਹ ਵਿਚ ਸਬਜ਼ੀਆਂ ਅਤੇ ਫਲਾਂ ਦੀਆਂ ਦੁਕਾਨਾਂ ਬੰਦ ਕਰਵਾਉਣ ਤੋਂ ਨਾਰਾਜ਼ ਦੁਕਾਨਦਾਰਾਂ ਨੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਉਪਰ ਕਈ ਕੁਇੰਟਲ ਸਬਜ਼ੀਆਂ ਸੁੱਟ ਕੇ ਸੜਕ ਨੂੰ ਜਾਮ ਕਰ ਦਿੱਤਾ।ਦੁਕਾਨਦਾਰਾਂ ਨੇ ਪ੍ਰਸ਼ਾਸਨ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਸਬਜ਼ੀ ਦੁਕਾਨਦਾਰਾਂ ਦਾ ਇਲਜ਼ਾਮ ਹੈ ਕਿ ਕੱਲ੍ਹ ਪੁਲਿਸ ਪ੍ਰਸ਼ਾਸਨ ਨੇ ਕੁਝ ਸਬਜ਼ੀ ਦੁਕਾਨਦਾਰਾਂ ਦੀ ਕੁੱਟਮਾਰ ਕੀਤੀ ਜੋ ਦੁਕਾਨ ਖੋਲ੍ਹ ਕੇ ਬੈਠੇ ਹੋਏ ਸਨ। ਇਸ ਤੋਂ ਨਾਰਾਜ਼ ਦੁਕਾਨਦਾਰਾਂ ਨੇ ਅੱਜ ਸਬਜ਼ੀ ਦੀ ਦੁਕਾਨ ਨਹੀਂ ਲਗਾਈ। ਉਨ੍ਹਾਂ ਨੇ ਮੰਡੀ ਤੋਂ ਸਬਜ਼ੀਆਂ ਲਿਆ ਕੇ ਸੜਕਾਂ ਦੇ ਉੱਪਰ ਸੁੱਟ ਦਿੱਤੀਆਂ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਉੱਪਰ ਕਾਰਵਾਈ ਨਹੀਂ ਹੋਵੇਗੀ ਉਦੋਂ ਤੱਕ ਅਸੀਂ ਆਪਣਾ ਪ੍ਰਦਰਸ਼ਨ ਜਾਰੀ ਰੱਖਾਂਗੇ । ਇਸ ਗੱਲ ਦਾ ਪਤਾ ਲੱਗਦੇ ਹੀ ਐੱਸ ਐੱਚ ਓ ਭਵਾਨੀਗੜ੍ਹ ਗੁਰਦੀਪ ਸਿੰਘ ਸੰਧੂ ਮੌਕੇ ਉਤੇ ਪਹੁੰਚੇ ਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਤੁਸੀਂ ਲਿਖਤੀ ਰੂਪ ਦੇ ਵਿੱਚ ਸ਼ਿਕਾਇਤ ਕਰੋ ਜਿਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
ਭਰੋਸਾ ਮਿਲਣ ਤੋਂ ਬਾਅਦ ਦੁਕਾਨਦਾਰਾਂ ਨੇ ਆਪਣਾ ਪ੍ਰਦਰਸ਼ਨ ਖ਼ਤਮ ਕਰ ਲਿਆ। ਦੂਜੇ ਪਾਸੇ ਜਦੋਂ ਇਸ ਸੰਬੰਧੀ ਐੱਸਐੱਚਓ ਸੰਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਬਜ਼ੀ ਅਤੇ ਫਲ ਦੁਕਾਨਦਾਰ ਦਾ ਜੋ ਸਮਾਂ ਡੀਸੀ ਸੰਗਰੂਰ ਨੇ ਨਿਰਧਾਰਤ ਕਰ ਰਿਹਾ ਹੈ, ਉਸ ਤੋਂ ਬਾਅਦ ਉਹ ਆਪਣੀਆਂ ਦੁਕਾਨਾਂ ਨੂੰ ਖੋਲ੍ਹ ਕੇ ਬੈਠੇ ਹੋਏ ਸਨ। ਜੇਕਰ ਇਨ੍ਹਾਂ ਦੇ ਮੁਤਾਬਿਕ ਪੁਲਿਸ ਕਰਮੀਆਂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਹੈ ਤਾਂ ਇਹ ਆਪਣੀ ਲਿਖਤੀ ਸ਼ਿਕਾਇਤ ਦਰਜ ਕਰਾਉਣ ਅਤੇ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lockdown