ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿ ਕੇ ਨਿਵਾਜਣ ਕਾਰਨ ਭੂੰਦੜ ਤਨਖ਼ਾਹੀਆ ਕਰਾਰ

News18 Punjab
Updated: September 12, 2018, 9:34 PM IST
ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿ ਕੇ ਨਿਵਾਜਣ ਕਾਰਨ ਭੂੰਦੜ ਤਨਖ਼ਾਹੀਆ ਕਰਾਰ
News18 Punjab
Updated: September 12, 2018, 9:34 PM IST
ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਅਬੋਹਰ ਰੈਲੀ ਦੌਰਾਨ ਭੂੰਦੜ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿ ਕੇ ਨਿਵਾਜਿਆ ਸੀ। ਜਿਸ ਦੌਰਾਨ ਸਿੱਖ ਭਾਈਚਾਰੇ `ਚ ਕਾਫ਼ੀ ਰੋਸ ਦੇਖਣ ਨੂੰ ਮਿਲਿਆ। ਇਸ ਦੌਰਾਨ ਭੂੰਦੜ ਨੇ ਆਪਣੀ ਗਲਤੀ ਕਬੂਲ ਲਈ ਹੈ ਤੇ ਉਨ੍ਹਾਂ ਨੂੰ ਹੁਣ ਧਾਰਮਿਕ ਸਜ਼ਾ ਦਿੱਤੀ ਗਈ ਹੈ। ਇਸ ਗ਼ਲਤੀ ਦੀ ਮੁਆਫੀ ਲਈ ਭੂੰਦੜ ਦਮਦਮਾ ਸਾਹਿਬ ਪੇਸ਼ ਹੋਏ। ਜਿਸ ਦੌਰਾਨ ਉਸ ਨੂੰ ਤਿੰਨ ਦਿਨ ਜੋੜੇ ਝਾੜਨ ਦੀ ਸਜ਼ਾ ਸੁਣਾਈ ਗਈ ਹੈ। ਨਾਲ ਹੀ ਕਿਹਾ ਗਿਆ ਹੈ ਕਿ ਉਹ ਹਰ ਰੋਜ਼ ਇੱਕ ਘੰਟਾ ਸੇਵਾ ਕਰਿਆ ਕਰਨਗੇ। ਉਥੇ ਹੀ 11 ਸੌ ਰੁਪਏ ਦੀ ਦੇਗ ਦੇ ਨਾਲ ਨਾਲ ਜਪੁਜੀ ਸਾਹਿਬ ਦੇ 11 ਪਾਠ ਵੀ ਕਰਵਾਉਣਗੇ।

ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਮੈਂਬਰ ਰਹੇ ਭਾਈ ਗੁਰਸੇਵ ਸਿੰਘ ਹਰਪਾਲਪੁਰ ਨੇ ਬੀਤੇ ਦਿਨੀਂ ਮੁਹਾਲੀ ਦੇ ਸੋਹਾਣਾ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਭੂੰਦੜ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਫ਼ੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਸ਼ਿਕਾਇਤ ਦੀ ਕਾਪੀ ਪੰਜਾਬ ਦੇ ਡੀਜੀਪੀ ਤੇ ਗ੍ਰਹਿ ਵਿਭਾਗ ਦੇ ਸਕੱਤਰ ਨੂੰ ਵੀ ਭੇਜੀ ਸੀ। ਇਸ ਦੇ ਨਾਲ ਹੀ ਸਾਬਕਾ ਕਾਂਗਰਸੀ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਸੀ ਕਿ ਅਕਾਲ ਤਖ਼ਤ ਦੇ ਜਥੇਦਾਰ ਭੂੰਦੜ ਨੂੰ ਤੁਰਤ ਤਲਬ ਕਰਨ।
First published: September 12, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...