ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ

News18 Punjabi | News18 Punjab
Updated: November 27, 2020, 2:49 PM IST
share image
ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ
ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ

ਇਸ ਮੌਕੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਸਨ।

  • Share this:
  • Facebook share img
  • Twitter share img
  • Linkedin share img
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਨਵੇਂ ਮੁਖੀ ਦੀ ਚੋਣ ਹੋਈ। ਇਸ ਮੌਕੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਪ੍ਰਧਾਨ ਚੁਣਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਸਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਦਾ ਬੀਬੀ ਜਗੀਰ ਕੌਰ ਨਾਮ ਪੇਸ਼ ਕੀਤਾ ਗਿਆ ਸੀ। ਵਿਰੋਧੀ ਧਿਰ ਵੱਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਦਾ ਨਾਮ ਪੇਸ਼ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਹਾਜਰ 137 ਮੈੰਬਰਾਂ ਵਲੋਂ ਚੋਣ ਲਈ ਵੋਟ ਸ਼ੁਰੂ ਹੋਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਜਨਰਲ ਹਾਊਸ ਵੱਲੋਂ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 137 ਮੈਂਬਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜੇ ਹਨ।ਜਨਰਲ ਹਾਊਸ ਵਲੋਂ ਪ੍ਰਧਾਨ ਦੀ ਚੋਣ ਉਪਰੰਤ ਅਹੁਦੇਦਾਰ ਚੁਣੇ ਜਾਣਗੇ ।

ਗੁਰੂ ਸਾਹਿਬ ਦੇ ਚਰਨਾਂ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਅਰੰਭਤਾ ਦੀ ਪ੍ਰਵਾਨਗੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤੀ। ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ ਬੀਬੀ ਜਗੀਰ ਕੌਰ ਆਦਿ ਮੈੰਬਰ ਸ਼ਾਮਲ ਹੋਏ ਹਨ।
Published by: Ashish Sharma
First published: November 27, 2020, 2:30 PM IST
ਹੋਰ ਪੜ੍ਹੋ
ਅਗਲੀ ਖ਼ਬਰ