Home /News /punjab /

ਬੀਬੀ ਜਗੀਰ ਕੌਰ ਵੱਲੋਂ ਲਖੀਮਪੁਰ ਖੀਰੀ ਵਿਖੇ ਵਫ਼ਦ ਭੇਜਣ ਦਾ ਫੈਸਲਾ

ਬੀਬੀ ਜਗੀਰ ਕੌਰ ਵੱਲੋਂ ਲਖੀਮਪੁਰ ਖੀਰੀ ਵਿਖੇ ਵਫ਼ਦ ਭੇਜਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਦਾ ਵਫ਼ਦ ਪੀੜ੍ਹਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦਾ ਵਫ਼ਦ ਪੀੜ੍ਹਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦਾ ਵਫ਼ਦ ਪੀੜ੍ਹਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ-ਬੀਬੀ ਜਗੀਰ ਕੌਰ

  • Share this:

    ਅੰਮ੍ਰਿਤਸਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਵਫ਼ਦ ਲਖੀਮਪੁਰ ਖੀਰੀ ਭੇਜਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਬੀਜੇਪੀ ਦੇ ਇਕ ਮੰਤਰੀ ਦੇ ਪੁੱਤਰ ਵੱਲੋਂ ਗੱਡੀ ਚੜ੍ਹਾ ਕੇ ਕਈ ਕਿਸਾਨਾਂ ਦਾ ਕਤਲ ਅਤੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ, ਜੋ ਅਤਿ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਇਕ ਵਫ਼ਦ ਉੱਤਰ ਪ੍ਰਦੇਸ਼ ਭੇਜਿਆ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਮੁਕੰਮਲ ਜਾਣਕਾਰੀ ਹਾਸਲ ਕਰੇਗਾ ਅਤੇ ਪੀੜ੍ਹਤ ਪਰਿਵਾਰਾਂ ਨੂੰ ਮਿਲੇਗਾ।

    ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਜਮੇਰ ਸਿੰਘ ਖੇੜਾ, ਅਮਰੀਕ ਸਿੰਘ ਸ਼ਾਹਪੁਰ, ਮੈਂਬਰ ਕੁਲਵੰਤ ਸਿੰਘ ਮੰਨਣ, ਭਾਈ ਗੁਰਚਰਨ ਸਿੰਘ ਗਰੇਵਾਲ, ਜਰਨੈਲ ਸਿੰਘ ਡੋਗਰਾਂਵਾਲਾ, ਸੁਖਮੀਤ ਸਿੰਘ ਕਾਦੀਆਂ, ਹਰਭਜਨ ਸਿੰਘ ਚੀਮਾ ਸਮੇਤ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਵੀ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਿਨੌਣੀ ਹਰਕਤ ਲਈ ਭਾਰਤ ਸਰਕਾਰ ਦਾ ਇਕ ਮੰਤਰੀ ਤੇ ਉਸ ਦਾ ਪੁੱਤਰ ਜ਼ੁੰਮੇਵਾਰ ਹੈ, ਜਿਸ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ।

    Published by:Ashish Sharma
    First published:

    Tags: Bibi, Jagir