Home /News /punjab /

ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ, ਡਿਪਟੀ ਮੇਅਰ ਸਣੇ 5 ਕੌਂਸਲਰ 'ਆਪ' ਵਿਚ ਸ਼ਾਮਲ

ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ, ਡਿਪਟੀ ਮੇਅਰ ਸਣੇ 5 ਕੌਂਸਲਰ 'ਆਪ' ਵਿਚ ਸ਼ਾਮਲ

 (ਫਾਇਲ ਫੋਟੋ)

(ਫਾਇਲ ਫੋਟੋ)

ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਇਥੇ ਡਿਪਟੀ ਮੇਅਰ ਸਮੇਤ 5 ਕੌਂਸਲਰਾਂ ਨੇ ਕਾਂਗਰਸ ਦਾ ਹੱਥ ਛੱਡ ਕੇ 'ਆਪ' ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਡਿਪਟੀ ਮੇਅਰ ਸਿਮਰਨਜੀਤ ਸਿੰਘ ਬੰਟੀ, ਕੌਂਸਲਰ ਰੋਹਨ ਸਹਿਗਲ, ਕੌਂਸਲਰ ਅੰਮ੍ਰਿਤਪਾਲ ਸਿੰਘ ਸਮੇਤ ਤਿੰਨ ਹੋਰ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਹੋਰ ਪੜ੍ਹੋ ...
 • Share this:

  ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਇਥੇ ਡਿਪਟੀ ਮੇਅਰ ਸਮੇਤ 5 ਕੌਂਸਲਰਾਂ ਨੇ ਕਾਂਗਰਸ ਦਾ ਹੱਥ ਛੱਡ ਕੇ 'ਆਪ' ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ।

  ਡਿਪਟੀ ਮੇਅਰ ਸਿਮਰਨਜੀਤ ਸਿੰਘ ਬੰਟੀ, ਕੌਂਸਲਰ ਰੋਹਨ ਸਹਿਗਲ, ਕੌਂਸਲਰ ਅੰਮ੍ਰਿਤਪਾਲ ਸਿੰਘ ਸਮੇਤ ਤਿੰਨ ਹੋਰ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

  ਦੱਸ ਦਈਏ ਕਿ ਅਜੇ ਕੱਲ੍ਹ ਹੀ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਦਿੱਤੇ ਜਾ ਰਹੇ ਅਸਤੀਫ਼ਿਆਂ ਦੀ ਲੜੀ ਵਿਚ ਹੀ ਪੰਜਾਬ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕਾਂਗਰਸ ਪਾਰਟੀ ਦੀ ਮੁਖੀ ਸ਼੍ਰੀਮਤੀ ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫੇ ਵਿਚ ਪਰਿਵਾਰਕ ਰੁਝੇਵਿਆਂ ਦਾ ਜ਼ਿਕਰ ਕਰਦੇ ਹੋਏ ਰਾਣੀ ਸੋਢੀ ਨੇ ਕਿਹਾ ਕੇ ਉਹ ਇਸ ਅਹੁਦੇ ਨੂੰ ਛੱਡ ਰਹੀ ਹੈ।

  Published by:Gurwinder Singh
  First published:

  Tags: Aam Aadmi Party, AAP Punjab, Punjab congess