ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਵਿੱਤੀ ਝਟਕਾ ਦਿੰਦਿਆ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ, ਜਿਸ ਵਿੱਚ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰਨ ਤੋਂ ਨਾਹ ਕਰ ਦਿੱਤੀ ਹੈ। ਦੱਸ ਦਈਏ ਕਿ ਕੇਂਦਰ ਵੱਲ 3 ਫਸਲ ਸੀਜਨਾਂ ਦਾ ਰੂਰਲ ਡਿਵੈਲਪਮੈਂਟ ਫੰਡ (ਆਰਡੀਐਫ) ਪੈਡਿੰਗ, ਜਿਸ ਦੀ ਰਕਮ 2880 ਕਰੋੜ ਹੈ। ਇਸ ਨਾਲ ਪੰਜਾਬ ਦੇ ਦਿਹਾਤੀ ਇਲਾਕਿਆਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਨਵੀਂ ਉਸਾਰੀ ਤੇ ਮੁਰੰਮਤ ਦੇ ਪ੍ਰਾਜੈਕਟਾਂ ਨੂੰ ਬ੍ਰੇਕ ਲੱਗ ਸਕਦੀ ਹੈ। ਪੰਜਾਬ ਸਰਕਾਰ ਨੂੰ ਕੇਂਦਰ ਤੋਂ 2880 ਕਰੋੜ ਦੇ ਪੇਂਡੂ ਵਿਕਾਸ ਫੰਡ ਮਿਲਣ ਦੀ ਪੂਰੀ ਉਮੀਦ ਸੀ ਪਰ ਕੇਂਦਰ ਨੇ ਇਹ ਫੰਡ ਦੇਣ ਤੋਂ ਅਜੇ ਨਾਂਹ ਕਰ ਦਿੱਤੀ ਹੈ।
ਪੰਜਾਬ ਸਰਕਾਰ ਨੇ ਕੇਂਦਰ ਦੇ ਇਸ ਰਵੱਈਏ ਦਾ ਵਿਰੋਧ ਕੀਤਾ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਦੇ ਫੰਡ ਰੋਕਣਾ ਸੂਬੇ ਦੇ ਅਧਿਕਾਰਾਂ ਅਤੇ ਕਿਸਾਨਾਂ ਉਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸ਼ਰਤਾਂ ਅਨੁਸਾਰ ਦਿਹਾਤੀ ਵਿਕਾਸ ਐਕਟ ਵਿੱਚ ਕਾਨੂੰਨ ਮੁਤਾਬਕ ਸੋਧ ਕੀਤੀ ਗਈ ਸੀ ਕਿ ਆਰਡੀਐਫ ਦਾ ਪੈਸਾ ਕਿਸੇ ਹੋਰ ਕੰਮ ਲਈ ਨਹੀਂ ਵਰਤਿਆ ਜਾਵੇਗਾ। ਇਹ ਫੰਡ ਜਿਸ ਲਈ ਨਿਰਧਾਰਤ ਹੈ, ਉਨਾਂ ਕੰਮਾਂ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫੰਡ ਨਾਲ ਹੀ ਮੰਡੀਕਰਨ ਦਾ ਢਾਂਚਾ ਮਜ਼ਬੂਤ ਹੁੰਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Central government, Piyush, Punjab government