Home /News /punjab /

ਫੌਜਾ ਸਿੰਘ ਸਰਾਰੀ ਦੀ ਆਡੀਓ ਕਲਿੱਪ ਦੀ ਜਾਂਚ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਚੁੱਕੇ ਵੱਡੇ ਸਵਾਲ

ਫੌਜਾ ਸਿੰਘ ਸਰਾਰੀ ਦੀ ਆਡੀਓ ਕਲਿੱਪ ਦੀ ਜਾਂਚ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਚੁੱਕੇ ਵੱਡੇ ਸਵਾਲ

ਸਾਬਕਾ ਡੀਜੀਪੀ ਦੀ ਆਡੀਓ ਦੀ ਜਾਂਚ ਹੋ ਸਕਦੀ ਹੈ ਤਾਂ ਫੌਜਾ ਸਿੰਘ ਸਰਾਰੀ ਦੀ ਕਿਉਂ ਨਹੀਂ?

ਸਾਬਕਾ ਡੀਜੀਪੀ ਦੀ ਆਡੀਓ ਦੀ ਜਾਂਚ ਹੋ ਸਕਦੀ ਹੈ ਤਾਂ ਫੌਜਾ ਸਿੰਘ ਸਰਾਰੀ ਦੀ ਕਿਉਂ ਨਹੀਂ?

ਆਡੀਓ ਕਲਿੱਪ ਦੇ ਮਾਮਲੇ ਵਿੱਚ ਬੋਲਦਿਆਂ ਬਾਜਵਾ ਨੇ ਕਿਹਾ ਕਿ ਜੇ ਆਡੀਓ ਕਲਿੱਪ ਦੇ ਆਧਾਰ ਦੇ ਉੱਪਰ ਸਾਬਾਕਾ ਡੀਜੀਪੀ ਦੇ ਖਿਲਾਫ ਜਾਂਚ ਕੀਤੀ ਜਾ ਸਕਦੀ ਹੈ ਤਾਂ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਜਾਂਚ ਕਿਉਂ ਨਹੀਂ ਕੀਤੀ ਸਕਦੀ? ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਲੜਨ ਲਈ ਤੁਹਾਡੇ ਕੋਲ ਦੋ ਵੱਖ-ਵੱਖ ਮਾਪਦੰਡ ਨਹੀਂ ਹੋ ਸਕਦੇ। ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਜੋ ਸਿੱਧੇ ਤੌਰ ’ਤੇ ਮੁੱਖ ਮੰਤਰੀ ਅਧੀਨ ਆਉਂਦੇ ਹਨ।

ਹੋਰ ਪੜ੍ਹੋ ...
  • Share this:

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ,ਆਡੀਓ ਕਲਿੱਪ ਦੇ ਮਾਮਲੇ ਵਿੱਚ ਬੋਲਦਿਆਂ ਬਾਜਵਾ ਨੇ ਕਿਹਾ ਕਿ ਜੇ ਆਡੀਓ ਕਲਿੱਪ ਦੇ ਆਧਾਰ ਦੇ ਉੱਪਰ ਸਾਬਾਕਾ ਡੀਜੀਪੀ ਦੇ ਖਿਲਾਫ ਜਾਂਚ ਕੀਤੀ ਜਾ ਸਕਦੀ ਹੈ ਤਾਂ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਜਾਂਚ ਕਿਉਂ ਨਹੀਂ ਕੀਤੀ ਸਕਦੀ?

ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਲੜਨ ਲਈ ਤੁਹਾਡੇ ਕੋਲ ਦੋ ਵੱਖ-ਵੱਖ ਮਾਪਦੰਡ ਨਹੀਂ ਹੋ ਸਕਦੇ। ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਜੋ ਸਿੱਧੇ ਤੌਰ ’ਤੇ ਮੁੱਖ ਮੰਤਰੀ ਅਧੀਨ ਆਉਂਦੇ ਹਨ।ਇਸ ਦੇ ਨਾਲ ਹੀ ਬਾਜਵਾਾ ਨੇ ਕਿਹਾ ਕਿ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਜਨਵਰੀ ਮਹੀਨੇ ਵਿੱਚ ਜਨਤਕ ਤੌਰ ’ਤੇ ਪ੍ਰਕਾਸ਼ਤ ਹੋਈ ਇੱਕ ਆਡੀਓ ਕਲਿੱਪ ਦੇ ਆਧਾਰ ’ਤੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵਿਰੁੱਧ ਜਾਂਚ ਸ਼ੁਰੂ ਕਰਨ ਲਈ ਕਿਹਾ ਹੈ, ਇਸ ਕਥਿਤ ਆਡੀਓ ਕਲਿੱਪ ਵਿੱਚ ਗ੍ਰਹਿ ਵਿਭਾਗ ਨੇ ਦਾਅਵਾ ਕੀਤਾ ਕਿ ਡੀਜੀਪੀ ਚਟੋਪਾਧਿਆਏ ਡਰੱਗ ਮਾਫ਼ੀਆ ਨਾਲ ਜੁੜੇ ਭਗੌੜੇ ਅਪਰਾਧੀ ਨਾਲ ਗੱਲਬਾਤ ਕਰ ਰਹੇ ਸਨ ਜੋ ਕਿ ਡਰੱਗ ਮਾਮਲਿਆਂ ਵਿੱਚ ਲੋੜੀਂਦੇ ਸਨ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸੇ ਤਰ੍ਹਾਂ ਸਤੰਬਰ ਮਹੀਨੇ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਇੱਕ ਆਡੀਓ ਕਲਿੱਪ ਵਾਇਰਲ ਹੋਈ ਸੀ ਜਿਸ ਵਿੱਚ ਉਹਨਾਂ ਨੂੰ ਆਪਣੇ ਪੀਏ ਤਰਸੇਮ ਲਾਲ ਕਪੂਰ ਨਾਲ ਅਨਾਜ ਦੇ ਠੇਕੇਦਾਰਾਂ ਤੋਂ ਰਿਸ਼ਵਤ ਲੈਣ ਦੀ ਯੋਜਨਾ ਬਣਾਉਂਦੇ ਹੋਏ ਸੁਣਿਆ ਗਿਆ ਸੀ।ਬਾਜਵਾ ਨੇ ਕਿਹਾ ਕਿ ਸਰਾਰੀ ਵੀ ਆਪਣੀ ਆਵਾਜ਼ ਮੰਨ ਚੁੱਕੇ ਹਨ। ਪਰ ਬਾਵਜੂਦ ਇਸ ਦੇ ਭਗਵੰਤ ਮਾਨ ਸਰਕਾਰ ਨੇ ਇਸ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਕਰਵਾਉਣ ਦੀ ਖੇਚਲ਼ ਵੀ ਨਹੀਂ ਕੀਤੀ ਤਾਂ ਜੋ ਇਸ ਦੀ ਪ੍ਰਮਾਣਿਕਤਾ ਦਾ ਪਤਾ ਕੀਤਾ ਜਾ ਸਕੇ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਡਾਕਟਰ ਵਿਜੇ ਸਿੰਗਲਾ ਨੂੰ ਮਈ ਮਹੀਨੇ ਵਿੱਚ ਮਹਿਜ਼ ਇੱਕ ਆਡੀਓ ਕਲਿੱਪ ਦੇ ਆਧਾਰ ’ਤੇ ਮੰਤਰੀ ਮੰਡਲ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ।

Published by:Shiv Kumar
First published:

Tags: Audio clip, Congress, Fauja singh, Partap Singh Bajwa, Punjab