ਪੰਜਾਬ ਦੀ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਤਿੱਖੇ ਤੰਜ ਕੱਸੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਉੱਪਰ ਸਵਲ ਚੁੱਕਦਿਆਂ ਕਿਹਾ ਕਿ ਭਗਵੰਤ ਮਾਨ ਤੋਂ ਬੇਅਦਬੀ ਮਾਮਲੇ ਵਿੱਚ ਇਨਸਾਫ ਨੂੰ ਲੈ ਕੇ ਜ਼ਿਆਦਾ ਆਸ ਨਹੀਂ ਜਤਾਈ ਜਾ ਸਕਦੀ । ਬਾਜਵਾ ਨੇ ਕਿਹਾ ਕਿ ਸ਼ਾਮ ਨੂੰ 5 ਵਜੇ ਤੋਂ ਬਾਅਦ ਪੰਜਾਬ ਦਾ ਭਵਿੱਖ ਬੰਦ ਹੋ ਜਾਂਦਾ ਹੈ। ਇਸ ਲਈ ਇਨ੍ਹਾਂ ਤੋੋਂ ਜ਼ਿਆਦਾ ਉਮੀਦ ਨਹੀਂ ਕੀਤੀ ਜਾ ਸਕਦੀ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਸੀ ਕਿ ਉਹ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਖੱਲ ਬਚਾਉਣ ਲਈ ਕੋਈ ਵੀ ਕੋਸ਼ਿਸ਼ ਕਰਨ ਤੋਂ ਬਾਜ਼ ਆਉਣ। ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਜਿਵੇਂ ਮਾਨ ਨੇ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਸੀ ਫੌਜਾ ਸਿੰਘ ਸਰਾਰੀ ਨੂੰ ਵੀ ਬਾਹਰ ਕੀਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Congress, Kotkapura firing, Partap Singh Bajwa, Punjab