Home /News /punjab /

ਨਵਜੋਤ ਸਿੱਧੂ ਨੂੰ ਪੁਲਿਸ ਵਿਰੋਧੀ ਟਿੱਪਣੀਆਂ 'ਤੇ ਵੱਡੀ ਰਾਹਤ, ਚੰਡੀਗੜ੍ਹ ਅਦਾਲਤ ਨੇ ਖਾਰਜ ਕੀਤੀ ਮਾਣਹਾਨੀ ਪਟੀਸ਼ਨ

ਨਵਜੋਤ ਸਿੱਧੂ ਨੂੰ ਪੁਲਿਸ ਵਿਰੋਧੀ ਟਿੱਪਣੀਆਂ 'ਤੇ ਵੱਡੀ ਰਾਹਤ, ਚੰਡੀਗੜ੍ਹ ਅਦਾਲਤ ਨੇ ਖਾਰਜ ਕੀਤੀ ਮਾਣਹਾਨੀ ਪਟੀਸ਼ਨ

ਨਵਜੋਤ ਸਿੱਧੂ ਨੂੰ ਪੁਲਿਸ ਵਿਰੋਧੀ ਟਿੱਪਣੀਆਂ 'ਤੇ ਵੱਡੀ ਰਾਹਤ, ਮਾਣਹਾਨੀ ਪਟੀਸ਼ਨ ਖਾਰਜ

ਨਵਜੋਤ ਸਿੱਧੂ ਨੂੰ ਪੁਲਿਸ ਵਿਰੋਧੀ ਟਿੱਪਣੀਆਂ 'ਤੇ ਵੱਡੀ ਰਾਹਤ, ਮਾਣਹਾਨੀ ਪਟੀਸ਼ਨ ਖਾਰਜ

DSP's defamation plea against Navjot Singh Sidhu dismissed: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਚੰਡੀਗੜ੍ਹ ਅਦਾਲਤ ਵੱਲੋਂ ਉਹਨਾਂ ਵਿਰੁੱਧ ਦਾਇਰ ਮਾਣਹਾਨੀ ਦਾ ਕੇਸ ਖਾਰਜ ਕਰ ਦਿੱਤਾ ਗਿਆ ਹੈ।

  • Share this:

Chandigarh News:  ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਚੰਡੀਗੜ੍ਹ ਅਦਾਲਤ ਵੱਲੋਂ ਉਹਨਾਂ ਵਿਰੁੱਧ ਦਾਇਰ ਮਾਣਹਾਨੀ ਦਾ ਕੇਸ ਖਾਰਜ ਕਰ ਦਿੱਤਾ ਗਿਆ ਹੈ। ਸਿੱਧੂ ਖਿਲਾਫ ਦਾਇਰ ਇਹ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਨੂੰ “ਡਿਫਾਲਟ ਲਈ ਖਾਰਜ” ਕਰ ਦਿੱਤਾ ਗਿਆ ਹੈ।

ਵਿਧਾਨ ਸਭਾ ਚੋਣਾਂ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਵੱਲੋਂ ਇਹ ਕੇਸ ਦਰਜ ਕੀਤਾ ਗਿਆ ਸੀ।  ਇਹ ਪਟੀਸ਼ਨ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਵੱਲੋਂ ਫਰਵਰੀ 2022 ਵਿੱਚ ਸਿੱਧੂ ਖ਼ਿਲਾਫ਼ ਦਾਇਰ ਕੀਤੀ ਗਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਿੱਧੂ ਨੇ ਪੁਲਿਸ ਖ਼ਿਲਾਫ਼ ਕਥਿਤ ਤੌਰ ’ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਿੱਧੂ ਨੇ ਇਹ ਕਥਿਤ ਟਿੱਪਣੀਆਂ 18 ਦਸੰਬਰ 2021 ਨੂੰ ਸੁਲਤਾਨਪੁਰ ਲੋਧੀ ਵਿਖੇ ਕੀਤੀ ਗਈ ਰੈਲੀ ਦੌਰਾਨ ਕੀਤੀਆਂ ਸਨ। ਡੀਐਸਪੀ ਨੇ ਦਾਅਵਾ ਕੀਤਾ ਸੀ ਕਿ ਸਿੱਧੂ ਨੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਦਾ ਹਵਾਲਾ ਦਿੰਦੇ ਹੋਏ ਕਥਿਤ ਤੌਰ 'ਤੇ ਕਿਹਾ ਕਿ ਉਹ "ਥਾਣੇਦਾਰ" (ਪੁਲਿਸ ) ਦੀ ਪੈਂਟ ਗਿੱਲੀ ਕਰ ਸਕਦਾ ਹੈ।

ਦੱਸਣਯੋਗ ਇਹ ਵੀ ਹੈ ਕਿ ਸਿੱਧੂ ਵੱਲੋਂ ਪੁਲਿਸ ਮੁਲਾਜ਼ਮਾਂ ਲਈ ਪੇਂਟ ਗਿੱਲੇ ਹੋਣ ਦੇ ਬਿਆਨ ਖ਼ਿਲਾਫ਼ ਇਹ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਡੀਐਸਪੀ ਨੇ ਵੀਡੀਓ ਜਾਰੀ ਕਰਕੇ ਸਿੱਧੂ ਦੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੱਤਾ ਸੀ। ਚੰਦੇਲ ਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਉਨ੍ਹਾਂ ਦੇ ਨਾਲ ਨਹੀਂ ਤਾਂ ਰਿਕਸ਼ਾ ਵਾਲਾ ਵੀ ਸਿੱਧੂ ਦੀ ਗੱਲ ਨਹੀਂ ਸੁਣੇਗਾ।

ਇਸ ਦੇ ਨਾਲ ਹੀ ਦੱਸ ਦਈਏ ਕਿ ਡੀਐਸਪੀ ਨੇ ਦੱਸਿਆ ਸੀ ਕਿ 27 ਦਸੰਬਰ, 2021 ਨੂੰ ਉਹਨਾਂ ਵੱਲੋਂ ਸਿੱਧੂ ਨੂੰ ਆਪਣੀ ਟਿੱਪਣੀ ਲਈ ਜਨਤਕ ਮੁਆਫੀ ਮੰਗਣ ਲਈ ਕਾਨੂੰਨੀ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਸਿੱਧੂ ਨੇ ਆਪਣੀਆਂ ਟਿੱਪਣੀਆਂ ਲਈ ਬਿਨਾਂ ਸ਼ਰਤ ਮੁਆਫੀ ਨਹੀਂ ਮੰਗੀ।

ਚੰਦੇਲ ਨੇ ਕਿਹਾ ਕਿ ਪੁਲਿਸ ਬਲ 'ਤੇ ਕਥਿਤ ਟਿੱਪਣੀਆਂ ਨਾ ਸਿਰਫ਼ ਮੀਟਿੰਗ ਵਿਚ ਮੌਜੂਦ ਲੋਕਾਂ ਨੇ ਸੁਣੀਆਂ, ਸਗੋਂ ਮੀਡੀਆ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵੀ ਜੰਗਲ ਦੀ ਅੱਗ ਵਾਂਗ ਫੈਲ ਗਈਆਂ। ਡੀਐਸਪੀ ਨੇ ਦਾਅਵਾ ਕੀਤਾ ਕਿ "ਅਪਮਾਨਜਨਕ ਸ਼ਬਦਾਂ" ਨੇ ਪੁਲਿਸ ਫੋਰਸ ਦੇ ਮਨੋਬਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

ਹੁਕਮਾਂ ਵਿੱਚ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਕਿਹਾ, "ਪਿਛਲੇ ਹੁਕਮਾਂ ਦੀ ਪਾਲਣਾ ਵਿੱਚ, ਕੇਸ ਲਈ ਕਈ ਵਾਰ ਬੁਲਾਇਆ ਗਿਆ ਸੀ... ਪਰ ਅੱਜ ਅਦਾਲਤ ਵਿੱਚ ਸ਼ਿਕਾਇਤਕਰਤਾ ਦੀ ਤਰਫੋਂ ਕੋਈ ਵੀ ਨਹੀਂ ਆਇਆ। ਇਸ ਲਈ, ਮੌਜੂਦਾ ਕੇਸ ਨੂੰ ਮੂਲ ਰੂਪ ਵਿੱਚ ਖਾਰਜ ਕਰ ਦਿੱਤਾ ਜਾਂਦਾ ਹੈ।"

Published by:Tanya Chaudhary
First published:

Tags: Congress, Navjot singh sidhu, Punjab politics