• Home
 • »
 • News
 • »
 • punjab
 • »
 • BIG RELIEF TO FORMER DGP SUMEDH SINGH SAINI FROM PUNJAB HARYANA HIGH COURT

ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 2022 ਤੱਕ ਕਿਸੇ ਵੀ ਹਾਲਤ 'ਚ ਗ੍ਰਿਫਤਾਰੀ 'ਤੇ ਰੋਕ

ਹਾਈ ਕੋਰਟ ਨੇ ਸਾਬਕਾ ਡੀਜੀਪੀ  ਸੁਮੇਧ ਸਿੰਘ ਸੈਣੀ ਦੀ 2022 ਤੱਕ ਕਿਸੇ ਵੀ ਹਾਲਤ ਵਿੱਚ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ।

ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 2022 ਤੱਕ ਕਿਸੇ ਵੀ ਹਾਲਤ 'ਚ ਗ੍ਰਿਫਤਾਰੀ 'ਤੇ ਰੋਕ( ਫਾਈਲ ਫੋਟੋ)

ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 2022 ਤੱਕ ਕਿਸੇ ਵੀ ਹਾਲਤ 'ਚ ਗ੍ਰਿਫਤਾਰੀ 'ਤੇ ਰੋਕ( ਫਾਈਲ ਫੋਟੋ)

 • Share this:
  ਚੰਡੀਗੜ੍ਹ :  ਵਿਵਾਦਾਂ ਵਿੱਚ ਰਹੇ ਪੰਜਾਬ ਦੇ ਸਾਬਕਾ ਡੀਜੀਪੀ  ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਸੈਣੀ ਦੀ 2022 ਤੱਕ ਕਿਸੇ ਵੀ ਹਾਲਤ ਵਿੱਚ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਇਹ ਜਾਣਕਾਰੀ ਸੈਣੀ ਦੇ ਵਕੀਲ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਈ ਕੋਰਟ ਨੇ ਸੁਮੈਧ ਸੈਣੀ ਦੇ ਬਲੈਂਕੇਟ ਬੈਲ ਮਾਮਲੇ ਵਿੱਚ ਆਦੇਸ਼ ਦਿੱਤਾ ਹੈ। 44 ਪੰਨਿਆਂ ਦੇ ਆਦੇਸ਼ ਵਿੱਚ ਅਦਾਲਤ ਨੇ ਸਰਕਾਰ ਦੇ ਖਿਲਾਫ ਕਈ ਸਖਤ ਟਿੱਪਣੀਆਂ ਕੀਤੀਆਂ ਹਨ।

  ਸੈਣੀ ਨੂੰ ਕੋਰਟ ਤੋਂ ਵਾਰ-ਵਾਰ ਰਾਹਤ, ਰੰਧਾਵਾ ਵੱਲੋਂ CM ਕੈਪਟਨ ਤੋਂ ਇੰਨਾ ਅਫ਼ਸਰਾਂ ਨੂੰ ਤੁਰੰਤ ਹਟਾਉਣ ਦੀ ਮੰਗ

  ਜ਼ਿਕਰਯੋਗ ਹੈ ਕਿ ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰਨ ਅਤੇ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਬੰਧੀ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਪੁਲੀਸ ਵੱਲੋਂ ਗੋਲੀਆਂ ਚਲਾਉਣ ਦੇ ਗੰਭੀਰ ਦੋਸ਼ ਉਸ ਦਾ ਪਿੱਛਾ ਨਹੀਂ ਛੱਡ ਰਹੇ ਸੀ ਕਿ ਹੁਣ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦਾ ਨਵਾਂ ਕੇਸ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ ਦਰਜ ਹੋਇਆ ਸੀ।  ਜਿਸ ਤੋਂ ਬਾਅਦ ਵਿਜੀਲੈਂਸ ਨੇ ਸੈਣੀ ਨੂੰ ਹਿਰਾਸਤ ਵਿੱਚ ਲੈ ਕੇ ਹਵਾਲਾਤ ਵਿੱਚ ਵੀ ਰੱਖਿਆ ਸੀ ਅਤੇ ਇਸ ਕਾਰਵਾਈ ਨੂੰ ਕੋਰਟ ਨੇ ਸਹੀ ਨਹੀਂ ਠਹਿਰਾਇਆ ਸੀ।
  Published by:Sukhwinder Singh
  First published: