ਵੱਡੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਅਰਥਚਾਰਾ ਖ਼ਤਰੇ ਵਿਚ ਪਿਆ : ਸੁਖਬੀਰ ਸਿੰਘ ਬਾਦਲ

News18 Punjabi | News18 Punjab
Updated: June 25, 2021, 7:08 PM IST
share image
ਵੱਡੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਅਰਥਚਾਰਾ ਖ਼ਤਰੇ ਵਿਚ ਪਿਆ : ਸੁਖਬੀਰ ਸਿੰਘ ਬਾਦਲ
ਵੱਡੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਅਰਥਚਾਰਾ ਖ਼ਤਰੇ ਵਿਚ ਪਿਆ : ਸੁਖਬੀਰ ਸਿੰਘ ਬਾਦਲ (file photo)

ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਵਾਸਤੇ ਲੋੜੀਂਦਾ ਨਹਿਰੀ ਪਾਣੀ ਵੀ ਨਹੀਂ ਮਿਲ ਰਿਹਾ

  • Share this:
  • Facebook share img
  • Twitter share img
  • Linkedin share img
ਖਰੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਵੱਡੇ ਬਿਜਲੀ ਕੱਟ ਲਗਾਉਣ ਤੇ ਲੋੜੀਂਦਾ ਨਹਿਰੀ ਪਾਣੀ ਨਾ ਦੇਣ ਕਾਰਨ ਖੇਤੀਬਾੜੀ ਅਰਥਚਾਰਾ ਖਤਰੇ ਵਿਚ ਪੈ ਗਿਆ ਹੈ ਜਿਸ ਕਾਰਨ ਸੂਬੇ ਵਿਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਇਥੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ। ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰ ਚੰਦੂਮਾਜਰਾ ਵੀ ਮੌਕੇ ’ਤੇ ਹਾਜ਼ਰ ਸਨ। ਉਹਨਾਂ ਨੇ ਕਾਂਗਰਸੀ ਦਬਾਅ ਅੱਗੇ ਡਟੇ ਰਹਿਣ ਤੇ ਧੱਕੇਸ਼ਾਹੀ ਤੇ ਦਬਾਅ ਝੱਲ ਕੇ ਵੀ ਅਕਾਲੀ ਦਲ ਦੀ ਅਗਵਾਈ ਵਾਲੀ ਮਿਉਂਸਪਲ ਕਮੇਟੀ ਬਣਨੀ ਯਕੀਨੀ ਬਣਾਉਣ ’ਤੇ ਉਹਨਾਂ ਨੁੰ ਵਧਾਈ ਵੀ ਦਿੱਤੀ। ਉਹਨਾਂ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਸਰਕਾਰ ਬਣਨ ’ਤੇ ਕਜੌਲੀ ਵਾਰਟਰ ਵਰਕਸ ਤੋਂ ਖਰੜ ਲਈ ਪਾਣੀ ਮਿਲਣਾ ਯਕੀਨੀ ਬਣਾਇਆ ਜਾਵੇਗਾ ਅਤੇ ਸ਼ਹਿਰ ਵਿਚ ਸਿਵਲ ਹਸਪਤਾਲ, ਬੱਸ ਸਟੈਂਡ ਤੇ ਸਟੇਡੀਅਮ ਬਣਾਇਆ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਲੀਡਰਸ਼ਿਪ ਅੰਦਰੂਨੀ ਲੜਾਈ ਵਿਚ ਉਲਝੀ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖਤਰੇ ਵਿਚ ਹੈ ਪਰ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੁੰ ਮੁਸ਼ਕਿਲ ਨਾਲ ਚਾਰ ਤੋਂ ਪੰਜ ਘੰਟੇ ਲਈ ਬਿਜਲੀ ਸਪਲਾਈ ਮਿਲ ਰਹੀ ਹੈ ਤੇ ਉਹ ਵੀ ਵਾਰ ਵਾਰ ਕੱਟ ਲਗਾ ਕੇ ਦਿੱਤੀ ਜਾ ਰਹੀ ਹੈ ਹਾਲਾਂਕਿ ਵਾਅਦਾ 8ਘੰਟੇ ਦੀ ਨਿਰੰਤਰ ਬਿਜਲੀ ਸਪਲਾਈ ਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਇਆ ਹੈ ਕਿ ਨਹਿਰੀ ਪਾਣੀ ਦੀ ਸਪਲਾਈ ਵਿਚ ਵੀ ਵਿਘਨ ਪਿਆ ਹੈ ਜਿਸ ਕਾਰਨ ਸੂਬੇ ਦੀ ਮਾਲਵਾ ਪੱਟੀ ਵਿਚ ਵੱਡੇ ਇਨਾਕੇ ਵਿਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਜਿਥੇ ਕਿਸਾਨ ਮੁਸ਼ਕਿਲਾਂ ਝੱਲ ਰਹੇ ਹਨ, ਉਥੇ ਹੀ ਮੁੁੱਖ ਮੰਤਰੀ ਗਾਂਧੀ ਪਰਿਵਾਰ ਨੂੰ ਖੁਸ਼ ਰੱਖਣ ਵਿਚ ਰੁੱਝੇ ਹਨ ਅਤੇ ਉਹਨਾਂ ਨੇ ਅਕਾਲੀ ਦਲ ਦਲ ਲੀਡਰਸ਼ਿਪ ਨੂੰ ਝੂਠੇ ਕੇਸਾਂ ਵਿਚ ਫਸਾਉਣ ਲਈ ਰਾਹੁਲ ਗਾਂਧੀ ਦੀ ਹਦਾਇਤ ਵੀ ਮੰਨ ਲਈ ਹੈ। ਉਹਨਾਂ ਕਿਹਾ ਕਿ ਨਵੀਂ ਸਿਟ ਜੋ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਦੀ ਅਗਵਾਈ ਵਾਲੀ ਸਿੱਟ ਦੀ ਕਾਂ ’ਤੇ ਇਸ ਕਰ ਕੇ ਬਣਾਈ ਗਈ ਸੀ ਕਿਉਂਕਿ ਉਸਨੂੰ ਹਾਈ ਕੋਰਟ ਨੇ ਸਿਆਸੀ ਤੌਰ ’ ਤੇ ਪ੍ਰੇਰਿਤ ਜਾਂਚ ਕਰਨ ਲਈ ਝਾੜ ਪਾਈ ਸੀ, ਵੀ ਹੁਣ ਸੂਬਾ ਵਿਜੀਲੈਂਸ ਵਿਭਾਗ ਚਲਾ ਰਹੀ ਹੈ। ਉਹਨਾਂ ਕਿਹਾ ਕਿ ਇਹ ਗੱਲ ਇਥੋਂ ਹੀ ਸਪਸ਼ਟ ਹੋ ਜਾਂਦੀ ਹੈ ਕਿ ਜਦੋਂ ਐਸ ਆਈ ਟੀ ਚੰਡੀਗੜ੍ਹ ਰਿਹਾਇਸ਼ ’ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛ ਗਿੱਛ ਕਰਨ ਗਈ ਤਾਂ ਫਿਰ ਹਾਈ ਕੋਰਟ ਦੇ ਹੁਕਮਾਂ ਦੇ ਉਲਟ ਐਸ ਆਈਟੀ ਵਿਚ ਵਿਜੀਲੈਂਸ ਦੇ ਅਫਸਰ ਸ਼ਾਮਲ ਕਰ ਲਏ ਗਏ।

ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਵਿਜੀਲੈਂਸ ਡਾਇਰੈਕਟਰ ਬੀ ਕੇ ਉਪੱਲ ਅਤੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਰਲ ਕੇ ਐਸ ਆਈ ਟੀ ਦੀ ਜਾਂਚ ਦੀ ਨਜ਼ਰਸਾਨੀ ਕਰ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਰਾਜਕਾਲ ਦੌਰਾਨ ਭ੍ਰਿਸ਼ਟਾਚਾਰ ਤੇ ਘੁਟਾਲੇ ਰੋਜ਼ ਦਾ ਕੰਮ ਹੋਣ ਕਾਰਨ ਪੰਜਾਬ ਪੱਛੜ ਗਿਆ ਹੈ। ਉਹਨਾਂ ਐਲਾਨ ਕੀਤਾ ਕਿ ਇਕ ਵਾਰ 2022 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੇ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ ਤੇ ਦੋਸ਼ੀਆਂ ਖਿਲਾਫ ਕਾਰਵਾਈ ਹੋਵੇਗੀ।

ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ, ਜਿਹਨਾਂ ਨੇ ਹਾਲ ਹੀ ਵਿਚ ਸਤਨਾਮ ਸਿੰਘ ਬਾਜਵਾ ਦੇ ਕੀਤੇ ਕੰਮਾਂ ਕਾਰਨ ਤਰਸ ਦੇ ਆਧਾਰ ’ਤੇ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਨੂੰ ਪੁਲਿਸ ਨੌਕਰੀ ਦੇਣ ਦੀ ਮਨਜ਼ੂਰੀ ਦਿੱਤੀ ਸੀ, ਨੇ ਆਪ ਇਸ ਮਾਮਲੇ ਵਿਚ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਜਾਣਾਕਰੀ ਦਿੱਤੀ ਸੀ। ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਸੀ ਕਿ ਸਤਨਾਮ ਬਾਜਵਾ ਸਮਗÇਲੰਗ ਕਰਦਿਆਂ ਗੈਂਗ ਵਾਰ ਵਿਚ ਮਾਰਿਆ ਗਿਆ ਸੀ।
Published by: Ashish Sharma
First published: June 25, 2021, 7:00 PM IST
ਹੋਰ ਪੜ੍ਹੋ
ਅਗਲੀ ਖ਼ਬਰ