Home /News /punjab /

ਬਿਕਰਮ ਮਜੀਠੀਆ ਨੇ ਕੀਤੀ ਅਨਮੋਲ ਗਗਨ ਮਾਨ 'ਤੇ ਕਾਰਵਾਈ ਕਰਨ ਦੀ ਮੰਗ

ਬਿਕਰਮ ਮਜੀਠੀਆ ਨੇ ਕੀਤੀ ਅਨਮੋਲ ਗਗਨ ਮਾਨ 'ਤੇ ਕਾਰਵਾਈ ਕਰਨ ਦੀ ਮੰਗ

ਗੰਨ ਕਲਚਰ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਕੀਤੀ ਅਨਮੋਲ ਗਗਨ ਮਾਨ 'ਤੇ ਕਾਰਵਾਈ ਕਰਨ ਦੀ ਮੰਗ

ਗੰਨ ਕਲਚਰ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਕੀਤੀ ਅਨਮੋਲ ਗਗਨ ਮਾਨ 'ਤੇ ਕਾਰਵਾਈ ਕਰਨ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ ਦੀਆਂ ਸਾਰੀਆਂ ਤਸਵੀਰਾਂ ਹਟਾਉਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ ਪਰ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਚੇਤਾਵਨੀ ਦੀ ਪਰਵਾਹ ਨਹੀਂ ਕੀਤੀ, ਜਿਸ ਕਾਰਨ ਉਹਨਾਂ ਦੇ ਖਿਲਾਫ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਇਹ ਸਪਸ਼ਟ ਸੁਨੇਹਾ ਮਿਲਣਾ ਚਾਹੀਦਾ ਹੈ ਕਿ ‘ਖਾਸ ਆਦਮੀ’ ਲਈ ਕਾਨੂੰਨ ਵੱਖ ਹਨ।

ਹੋਰ ਪੜ੍ਹੋ ...
  • Share this:

ਪੰਜਾਬ ਵਿੱਚੋਂ ਗੰਨ ਕਲਚਰ ਨੂੰ ਖਤਮ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਸਖਤ ਰੁਖ ਅਪਣਾਇਆ ਗਿਆ ਹੈ । ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ 72 ਘੰਟੇ ਵਿੱਚ ਸੋਸ਼ਲ ਮੀਡੀਆ ਦੇ ਉੱਪਰੋਂ ਆਪਣੀਆਂ ਹਥਿਆਰਾਂ ਦੇ ਨਾਲ ਪੋਸਟ ਕੀਤੀਆਂ ਫੋਟੋਆਂ ਨੂੰ ਹਟਾ ਦਿੱਤਾ ਜਾਵੇ । ਉਧਰ ਦੂਜੇ ਪਾਸੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ ਦੇ ਇੱਕ ਮੰਤਰੀ ਅਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ ਹੋ ਸਕਦਾ। ਮਜੀਠੀਆ ਨੇ ਮੰਗ ਕੀਤੀ ਕਿ ਗੰਨ ਕਲਚਰ ਦੀ ਪ੍ਰੋਮੋਸ਼ਨ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

ਆਪਣੇ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ ਦੀਆਂ ਸਾਰੀਆਂ ਤਸਵੀਰਾਂ ਹਟਾਉਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ ਪਰ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਚੇਤਾਵਨੀ ਦੀ ਪਰਵਾਹ ਨਹੀਂ ਕੀਤੀ, ਜਿਸ ਕਾਰਨ ਉਹਨਾਂ ਦੇ ਖਿਲਾਫ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਇਹ ਸਪਸ਼ਟ ਸੁਨੇਹਾ ਮਿਲਣਾ ਚਾਹੀਦਾ ਹੈ ਕਿ ‘ਖਾਸ ਆਦਮੀ’ ਲਈ ਕਾਨੂੰਨ ਵੱਖ ਹਨ।

ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀਆਂ ਤਰਜੀਹਾਂ ਬੇਤਰਤਬੀਆਂ ਹਨ। ਬਜਾਏ ਕਾਨੂੰਨ ਤੇ ਵਿਵਸਥਾ ਨੂੰ ਦਰੁੱਸਤ ਕਰਨ ਦੇ ਲਈ ਕਦਮ ਚੁੱਕਣ ਦੇ ਗੰਨ ਕਲਚਰ ਦੇ ਖਿਲਾਫ ਚਲਾਈ ਮੁਹਿੰਮ ਵਰਗੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਕਾਰਨ ਨਾਬਾਲਗਾਂ ਦੇ ਉੱਪਰ ਪਰਚੇ ਦਰਜ ਕੀਤੇ ਜਾ ਰਹੇ ਹਨ। ਮਜੀਠੀਆ ਨੇ ਦੱਸਿਆ ਕਿ ਕਿਵੇਂ ਉਹਨਾਂ ਦੇ ਹਲਕੇ ਮਜੀਠਾ ਦੇ ਇੱਕ 10 ਸਾਲਾਂ ਦੇ ਬੱਚੇ ਵੱਲੋਂ 2015 ਵਿਚ ਪਾਈ ਤਸਵੀਰ ਲਈ ਉਸਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਜਿਹੀਆਂ ਹੀ ਕਈ ਉਦਾਹਰਣਾਂ ਹਨ ਜਿਹਨਾਂ ਵਿਚ ਬਦਲਾਖੋਰੀ ਦੇ ਵਰਤਾਅ ਕਾਰਨ ਕੇਸ ਦਰਜ ਕੀਤੇ ਗਏ ਹਨ।

ਇਸ ਦੇ ਨਾਲ ਹੀ ਮਜੀਠੀਆ ਨੇ ਇਹ ਵੀ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਗੰਨ ਕਲਚਰ ਦੇ ਖਿਲਾਫ ਕਦਮ ਚੁੱਕ ਰਹੀ ਹੈ ਜਦੋਂ ਕਿ ਦੂਜੇ ਪਾਸੇ ਇਹ ਲੋਕਾਂ ਨੂੰ ਬੰਦੂਕਾਂ ਦੇ ਲਾਇਸੰਸ ਲੈਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀਆਂ ਨੂੰ 20 ਤੋਂ 30 ਹਜ਼ਾਰ ਰੁਪਏ ਦੇਣ ਲਈ ਮਜਬੂਰ ਕਰ ਰਹੇ ਹਨ। ਉਹਨਾਂ ਕਿਹਾ ਕਿ ਕਈ ਲਾਇਸੰਸ ਇੱਕਪਾਸੜ ਹੀ ਰੱਦ ਕਰ ਦਿੱਤੇ ਗਏ ਹਨ ਜਿਸ ਕਾਰਨ ਭ੍ਰਿਸ਼ਟਾਚਾਰ ਵਿੱਚ ਵਾਧਾ ਹੋਵੇਗਾ।

ਬਿਕਰਮ ਮਜੀਠੀਆ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਅਪੀਲ ਕੀਤੀ ਕਿ ਉਹ ਮਸਲੇ ਦੀ ਜੜ੍ਹ ਉੱਪਰ ਕਾਰਵਾਈ ਕਰਨ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਵਿੱਚ ਗਿਰਾਵਟ ਨੁੰ ਰੋਕਣ ਲਈ ਤੁਰੰਤ ਦਰੁੱਸਤੀ ਵਾਲੇ ਅਸਲ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਹਨਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸੂਬਾ ਪੁਲਿਸ ਨੂੰ ਗੈਂਗਸਟਰਾਂ ਅਤੇ ਹੋਰ ਗੈਰ ਸਮਾਜੀ ਤੱਤਾਂ ਤੇ ਉਹਨਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਨੂੰ ਖਤਮ ਕਰਨ ਵਾਸਤੇ ਖੁੱਲ੍ਹਾ ਹੱਥ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਆਮ ਆਦਮੀ ਨੂੰ ਸਹੀ ਤਰੀਕੇ ਨਿਆਂ ਮਿਲ ਸਕੇ।

Published by:Shiv Kumar
First published:

Tags: Anmol Gagan Mann, Bikram Singh Majithia, Gun culture, Punjab, SAD