Home /News /punjab /

ਬਿਕਰਮ ਮਜੀਠੀਆ ਨੇ ਕੀਤੀ ਭਰਤੀਆਂ 'ਚ ਹੋਏ ਘੁਟਾਲਿਆਂ ਦੀ ਸੀਬੀਆਈ ਜਾਂ HC ਦੇ ਜੱਜਾਂ ਤੋਂ ਜਾਂਚ ਦੀ ਮੰਗ

ਬਿਕਰਮ ਮਜੀਠੀਆ ਨੇ ਕੀਤੀ ਭਰਤੀਆਂ 'ਚ ਹੋਏ ਘੁਟਾਲਿਆਂ ਦੀ ਸੀਬੀਆਈ ਜਾਂ HC ਦੇ ਜੱਜਾਂ ਤੋਂ ਜਾਂਚ ਦੀ ਮੰਗ

ਮਜੀਠੀਆ ਨੇ ਕੀਤੀ ਭਰਤੀਆਂ 'ਚ ਹੋਏ ਘੁਟਾਲਿਆਂ ਦੀ ਸੀਬੀਆਈ ਜਾਂ HC ਦੇ ਜੱਜਾਂ ਤੋਂ ਜਾਂਚ ਦੀ ਮੰਗ

ਮਜੀਠੀਆ ਨੇ ਕੀਤੀ ਭਰਤੀਆਂ 'ਚ ਹੋਏ ਘੁਟਾਲਿਆਂ ਦੀ ਸੀਬੀਆਈ ਜਾਂ HC ਦੇ ਜੱਜਾਂ ਤੋਂ ਜਾਂਚ ਦੀ ਮੰਗ

ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਕੀਤੀ ਗਈ ਨਾਇਬ ਤਹਿਸੀਲਦਾਰ ਦੀ ਭਰਤੀ ਵਿੱਚ ਬਹੁ ਕਰੋੜੀ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਜਾਂ ਫਿਰ ਇਸਦੀ ਨਿਆਂਇਕ ਜਾਂਚ ਕਰਵਾਈ ਜਾਵੇ । ਉਨ੍ਹਾਂ ਦਾ ਕਹਿਣਾ ਹੈ ਕਿ ਕਿਉਂਕਿ ਇਸ ਮਾਮਲੇ ਵਿੱਚ ਪ੍ਰੀਖਿਆ ਪ੍ਰਕਿਰਿਆ ਵਿੱਚ ਗਲਤ ਕੰਮ ਕਰਨ ਦਾ ਖੁਲ੍ਹਾਸਾ ਕੁਝ ਹੇਠਲੇ ਪੱਧਰ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਹੋਇਆ ਹੈ।

ਹੋਰ ਪੜ੍ਹੋ ...
  • Share this:

ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਕੀਤੀ ਗਈ ਨਾਇਬ ਤਹਿਸੀਲਦਾਰ ਦੀ ਭਰਤੀ ਵਿੱਚ ਬਹੁ ਕਰੋੜੀ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਜਾਂ ਫਿਰ ਇਸਦੀ ਨਿਆਂਇਕ ਜਾਂਚ ਕਰਵਾਈ ਜਾਵੇ । ਉਨ੍ਹਾਂ ਦਾ ਕਹਿਣਾ ਹੈ ਕਿ ਕਿਉਂਕਿ ਇਸ ਮਾਮਲੇ ਵਿੱਚ ਪ੍ਰੀਖਿਆ ਪ੍ਰਕਿਰਿਆ ਵਿੱਚ ਗਲਤ ਕੰਮ ਕਰਨ ਦਾ ਖੁਲ੍ਹਾਸਾ ਕੁਝ ਹੇਠਲੇ ਪੱਧਰ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਹੋਇਆ ਹੈ।

ਬਿਕਰਮ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਫਿਰ ਹਾਈ ਕੋਰਟ ਦੇ ਮੌਜੂਦਾ ਜੱਜ ਹਵਾਲੇ ਤੋਂ ਕਰਵਾਉਣ ਕਰਨ। ਉਨ੍ਹਾਂ ਨੇ ਕਿਹਾ ਕਿ 70 ਹਜ਼ਾਰ ਉਮੀਦਵਾਰ ਜੋ ਇਸ ਪ੍ਰੀਖਿਆ ਵਿੱਚ ਬੈਠੇ ਉਹ ਚਾਹੁੰਦੇ ਹਨ ਕਿ ਸਾਰੀ ਜਾਂਚ ਪਾਰਦਰਸ਼ੀ ਹੋਵੇ ਅਤੇ ਉਹਨਾਂ ਦੀ ਹੇਠਲੇ ਪੱਧਰ ਦੇ ਮੁਲਜ਼ਮਾਂ ਨੂੰ ਫੜ ਕੇ ਅੱਖਾਂ ਪੂੰਝਣ ਨਾਲ ਤਸੱਲੀ ਨਹੀਂ ਹੋਵੇਗੀ।

ਬਿਕਰਮ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਨਾਇਬ ਤਹਿਸੀਲ ਪ੍ਰੀਖਿਆ ਦੀ ਸਾਰੀ ਭਰਤੀ ਪ੍ਰਕਿਰਿਆ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਿਸ ਸਟਾਫ ਨੇ ਇਹ ਪ੍ਰੀਖਿਆ ਕਰਵਾਈ ਉਹਨਾਂ ਦੀ ਭੂਮਿਕਾ ਦੀ ਵੀ ਜਾਂਚ ਕਰਵਾਈ ਜਾਵੇ ਤਾਂ ਜੋ ਉਹਨਾਂ ਦੇ ਸਿਆਸੀ ਆਕਾਵਾਂ ਦਾ ਪਤਾ ਲੱਗ ਸਕੇ ਜਿਹਨਾਂ ਨੇ ਗਲਤ ਕੰਮ ਕਰਵਾਏ ਤਾਂ ਜੋ ਇਹਨਾਂ ਨੂੰ ਢੁੱਕਵੀਂ ਸਜ਼ਾ ਮਿਲ ਸਕੇ।ਉਹਨਾਂ ਇਹ ਵੀ ਮੰਗ ਕੀਤੀ ਕਿ ਹੋਰ ਸਾਰੀਆਂ ਪ੍ਰੀਖਿਆਵਾਂ ਜਿਹਨਾਂ ਵਿੱਚ ਵੈਟਨਰੀ ਅਫਸਰਾਂ ਅਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰਾਂ ਦੀ ਭਰਤੀ ਵੀ ਸ਼ਾਮਲ ਹਨ ਅਤੇ ਸ਼ੱਕ ਦੇ ਘੇਰੇ ਵਿੱਚ ਹਨ, ਉਹ ਵੀ ਨਵੇਂ ਸਿਰੇ ਤੋਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਦੱਸਣ ਕਿ ਉਹ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਿਹੜੇ ਬਦਲਾਅ ਦਾ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਗੁਜਰਾਤ ਵਿੱਚ ਪ੍ਰਚਾਰ ਕਰ ਰਹੇ ਹਨ ਕਿ ਸੂਬੇ ਵਿੱਚ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਕੀਤੇ ਗਏ ਹਨ ਜਦੋਂ ਕਿ ਪੰਜਾਬ ਤਾਂ ਪ੍ਰੀਖਿਆ ਪ੍ਰਣਾਲੀ ਹੀ ਢਹਿ ਢੇਰੀ ਹੋ ਗਈ ਹੈ ਅਤੇ ਜੀਐਸਐਮ ਯੰਤਰਾਂ ਦੇ ਨਾਲ ਸਿਮ ਕਾਰਡ ਉੱਤੇ ਬਲੂਟੁੱਥ ਦੀ ਵਰਤੋਂ ਕਰ ਕੇ ਮਾਹਿਰਾਂ ਤੋਂ ਉਹਨਾਂ ਉਮੀਦਵਾਰਾਂ ਨੂੰ ਜਵਾਬ ਉਪਲਬਧ ਕਰਵਾਏ ਗਏ ਜਿਹਨਾਂ ਦੀ ਚੋਣ ਕੀਤੀ ਜਾਣੀ ਸੀ।ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਕਾਰਨ ਪਟਵਾਰੀ ਅਤੇ ਸਵੀਪਰਾਂ ਦੀ ਪ੍ਰੀਖਿਆ ਵਿੱਚ ਫੇਲ੍ਹ ਹੋਏ ਉਮੀਦਵਾਰ ਵੀ ਚੁਣੇ ਗਏ।

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਸਰਕਾਰ ਨੂੰ ਇਸ ਘੁਟਾਲੇ ’ਤੇ ਪਰਦਾ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਭ ਤੋਂ ਪਹਿਲਾਂ 10 ਅਕਤੂਬਰ ਨੁੰ ਪ੍ਰਭਾਵਤ ਉਮੀਦਵਾਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ ਅਤੇ ਇਕਜੁੱਟਤਾ ਪ੍ਰਗਟਾਈ ਸੀ ਅਤੇ ਹੁਣ ਵੀ ਉਹ ਕੇਸ ਵਿੱਚ ਨਿਆਂ ਹਾਸਲ ਕਰਨ ਵਾਸਤੇ ਉਹਨਾਂ ਦੀ ਮਦਦ ਕਰਦੇ ਰਹਿਣਗੇ।

Published by:Shiv Kumar
First published:

Tags: Bikram Singh Majithia, CBI, Chandigarh, Punjab, Recruitment