Home /News /punjab /

ਗੋਲਡੀ ਬਰਾੜ ਦੀ ਗ੍ਰਿਫਤਾਰੀ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਕਹੀ ਵੱਡੀ ਗੱਲ

ਗੋਲਡੀ ਬਰਾੜ ਦੀ ਗ੍ਰਿਫਤਾਰੀ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਕਹੀ ਵੱਡੀ ਗੱਲ

ਪੰਜਾਬ ਸਰਕਾਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਨੂੰ ਲੈ ਕੇ ਕਰ ਰਹੀ ਗੁੰਮਰਾਹ-ਮਜੀਠੀਆ

ਪੰਜਾਬ ਸਰਕਾਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਨੂੰ ਲੈ ਕੇ ਕਰ ਰਹੀ ਗੁੰਮਰਾਹ-ਮਜੀਠੀਆ

ਮਜੀਠੀਆ ਨੇ ਗੋਲਡੀ ਬਰਾੜ ਦੇ ਮੁੱਦੇ ’ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਸ ਦਿਨ ਭਗਵੰਤ ਮਾਨ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਉਸ ਦਿਨ ਡੀ. ਜੀ. ਪੀ. ਕਿਤੇ ਗਾਇਬ ਹੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਜੇ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਹੁੰਦਾ ਤਾਂ ਪੰਜਾਬ ਪੁਲਿਸ ਆਪਣੀ ਪਿੱਠ ਜ਼ਰੂਰ ਥਾਪੜਦੀ ਪਰ ਉਹ ਵੀ ਚੁੱਪ ਧਾਰੀ ਬੈਠੀ ਹੈ।

ਹੋਰ ਪੜ੍ਹੋ ...
  • Share this:

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਮਾਣਹਾਨੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਜਲੰਧਰ ਦੇ ਲਤੀਫਪੁਰਾ ਦੇ ਮਸਲੇ ’ਤੇ ਗੱਲਬਾਤ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਲੋਕਾਂ ਨੂੰ ਰੋਟੀ, ਕੱਪੜਾ ਅਤੇ ਮਕਾਨ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਇਸ ਦੇ ਉਲਟ ਚੱਲ ਕੇ ਗਰੀਬਾਂ ਦੇ ਘਰਾਂ ਦੀਆਂ ਛੱਤਾਂ ਖੋਹ ਕੇ ਉਨ੍ਹਾਂ ਨੂੰ ਬੇਸਹਾਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਪੁਲਿਸ ਦੇ ਥਾਣੇ ਅਤੇ ਚੌਂਕੀਆਂ ਹੀ ਸੁਰੱਖਿਅਤ ਨਹੀਂ ਹਨ, ਫਿਰ ਆਮ ਲੋਕਾਂ ਦੀ ਕੀ ਸੁਰੱਖਿਆ ਹੈ।

ਮਜੀਠੀਆ ਨੇ ਗੋਲਡੀ ਬਰਾੜ ਦੇ ਮੁੱਦੇ ’ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਸ ਦਿਨ ਭਗਵੰਤ ਮਾਨ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਉਸ ਦਿਨ ਡੀ. ਜੀ. ਪੀ. ਕਿਤੇ ਗਾਇਬ ਹੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਜੇ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਹੁੰਦਾ ਤਾਂ ਪੰਜਾਬ ਪੁਲਿਸ ਆਪਣੀ ਪਿੱਠ ਜ਼ਰੂਰ ਥਾਪੜਦੀ ਪਰ ਉਹ ਵੀ ਚੁੱਪ ਧਾਰੀ ਬੈਠੀ ਹੈ।

ਇੰਨਾ ਹੀ ਨਹੀਂ ਬਿਕਰਮ ਮਜੀਠੀਆ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਪੂਰੀ ਤਰ੍ਹਾਂ ਨਾਲ ਗੁਮਰਾਹ ਕੀਤਾ ਜਾ ਰਿਹਾ ਹੈ।

Published by:Shiv Kumar
First published:

Tags: AAP, Bikram Singh Majithia, Canada, Goldy brar, SAD