Home /News /punjab /

ਮਜੀਠੀਆ ਨੇ ਜਤਾਇਆ ਸਤੇਂਦਰ ਜੈਨ ਨੂੰ ਵੀਆਈਪੀ ਸਹੂਲਤ ਦੇਣ ਅਤੇ ਹਰਿਆਣਾ ਦੀ ਵੱਖਰੀ ਵਿਧਾਨਸਭਾ 'ਤੇ ਸਖਤ ਇਤਰਾਜ਼

ਮਜੀਠੀਆ ਨੇ ਜਤਾਇਆ ਸਤੇਂਦਰ ਜੈਨ ਨੂੰ ਵੀਆਈਪੀ ਸਹੂਲਤ ਦੇਣ ਅਤੇ ਹਰਿਆਣਾ ਦੀ ਵੱਖਰੀ ਵਿਧਾਨਸਭਾ 'ਤੇ ਸਖਤ ਇਤਰਾਜ਼

ਬਿਕਰਮ ਮਜੀਠੀਆ ਨੇ ਘੇਰੀ ਆਮ ਆਦਮੀ ਪਾਰਟੀ ਅਤੇ ਹਰਿਆਣਾ ਸਰਕਾਰ

ਬਿਕਰਮ ਮਜੀਠੀਆ ਨੇ ਘੇਰੀ ਆਮ ਆਦਮੀ ਪਾਰਟੀ ਅਤੇ ਹਰਿਆਣਾ ਸਰਕਾਰ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਮਨੀ ਲਾਂਡਰਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਮਿਲ ਰਹੇ ਵੀ.ਆਈ.ਪੀ. ਟਰੀਟਮੈਂਟ ਨੂੰ ਲੈ ਕੇ ਵੱਡੇ ਸਵਾਲ ਚੁੱਕੇ। ਮਜੀਠੀਆ ਨੇ ਕਿਹਾ ਕਿ ਜਿਸ ਵਿਅਕਤੀ 'ਤੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਵਰਗੇ ਵੱਡੇ ਇਲਜ਼ਾਮ ਲੱਗੇ ਹਨ, ਉਸ ਨੂੰ ਜੇਲ੍ਹ ਅੰਦਰ ਵੀ.ਵੀ.ਆਈ.ਪੀ. ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਭ ਤੋਂ ਬਾਅਦ ਵੀ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਤੇਂਦਰ ਜੈਨ ਨੂੰ ਗਲਤ ਨਹੀਂ ਦੱਸਿਆ ਜਾ ਰਿਹਾ।

ਹੋਰ ਪੜ੍ਹੋ ...
  • Share this:

ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਮਨੀ ਲਾਂਡਰਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਮਿਲ ਰਹੇ ਵੀ.ਆਈ.ਪੀ. ਟਰੀਟਮੈਂਟ ਨੂੰ ਲੈ ਕੇ ਵੱਡੇ ਸਵਾਲ ਚੁੱਕੇ। ਮਜੀਠੀਆ ਨੇ ਕਿਹਾ ਕਿ ਜਿਸ ਵਿਅਕਤੀ 'ਤੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਵਰਗੇ ਵੱਡੇ ਇਲਜ਼ਾਮ ਲੱਗੇ ਹਨ, ਉਸ ਨੂੰ ਜੇਲ੍ਹ ਅੰਦਰ ਵੀ.ਵੀ.ਆਈ.ਪੀ. ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਭ ਤੋਂ ਬਾਅਦ ਵੀ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਤੇਂਦਰ ਜੈਨ ਨੂੰ ਗਲਤ ਨਹੀਂ ਦੱਸਿਆ ਜਾ ਰਿਹਾ।

ਇਸ ਦੇ ਨਾਲ ਹੀ ਹਰਿਆਣਾ ਸਰਕਾਰ ਦੇ ਵੱਲੋਂ ਵੱਖਰੀ ਵਿਧਾਨ ਸਭਾ ਲਈ ਨੂੰ ਚੰਡੀਗੜ੍ਹ 'ਚ ਜ਼ਮੀਨ ਦੇਣ ਦੇ ਮਾਮਲੇ 'ਤੇ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ 'ਤੇ ਸਿਰਫ ਪੰਜਾਬ ਦਾ ਹੱਕ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਵਿਧਾਨ ਸਭਾ ਲਈ ਚੰਡੀਗੜ੍ਹ ਦੇ ਮੁੱਦੇ 'ਤੇ ਜੋ ਕੀਤਾ ਜਾ ਰਿਹਾ ਹੈ, ਇਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਹੈ ਅਤੇ ਇਸ ਦੀ ਜ਼ਿੰਮੇਵਾਰ ਹਰਿਆਣਾ ਸਰਕਾਰ ਹੀ ਹੋਵੇਗੀ।

ਇਸ ਤੋਂ ਇਲਾਵਾ ਬਿਕਰਮ ਮਜੀਠੀਆ ਨੇ ਕਿਹਾ ਕਿ ਜੇ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ 'ਚ ਜ਼ਮੀਨ ਦਿੱਤੀ ਗਈ ਤਾਂ ਅਕਾਲੀ ਦਲ ਵੱੱਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ ਅਤੇ ਧਰਨਾ ਵੀ ਲਾਇਆ ਜਾਵੇਗਾ।ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਨਹੀਂ ਬਣਨ ਦਿੱਤੀ ਜਾਵੇਗੀ।ਬਿਕਰਮ ਮਜੀਠੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਵੱਖਰੀ ਵਿਧਾਨਸਸਭਾ ਦੇ ਮੁੱਦੇ ਦੀ ਗੰਭੀਰਤਾ ਨੂੰ ਹਰਿਆਣਾ ਸਰਕਾਰ ਸਮਝੇ ਅਤੇ ਹਾਲਾਤ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ।

Published by:Shiv Kumar
First published:

Tags: Bikram Singh Majithia, Haryana, Manoharlal Khattar, Punjab vidhan sabha, Satinder Jain