Home /News /punjab /

ਬਿਕਰਮਜੀਤ ਸਿੰਘ ਮਜੀਠੀਆ ਪਟਿਆਲਾ ਜੇਲ ਤੋਂ ਬਾਹਰ ਆਏ

ਬਿਕਰਮਜੀਤ ਸਿੰਘ ਮਜੀਠੀਆ ਪਟਿਆਲਾ ਜੇਲ ਤੋਂ ਬਾਹਰ ਆਏ

ਬਿਕਰਮਜੀਤ ਸਿੰਘ ਮਜੀਠੀਆ ਪਟਿਆਲਾ ਜੇਲ ਤੋਂ ਬਾਹਰ ਆਏ

ਬਿਕਰਮਜੀਤ ਸਿੰਘ ਮਜੀਠੀਆ ਪਟਿਆਲਾ ਜੇਲ ਤੋਂ ਬਾਹਰ ਆਏ

ਡਰੱਗ ਮਾਮਲੇ ਵਿੱਚ ਜੇਲ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਹੁਣ ਉਹ ਪਟਿਆਲਾ ਜੇਲ ਵਿੱਚੋਂ ਬਾਹਰ ਆ ਗਏ ਹਨ।

 • Share this:
  ਪਟਿਆਲਾ- ਡਰੱਗ ਮਾਮਲੇ ਵਿੱਚ ਜੇਲ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਹੁਣ ਉਹ ਪਟਿਆਲਾ ਜੇਲ ਵਿੱਚੋਂ ਬਾਹਰ ਆ ਗਏ ਹਨ। ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਬਿਕਰਮ ਸਿੰਘ ਮਜੀਠੀਆ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ।

  ਬਿਕਰਮ ਮਜੀਠਿਆ ਨੂੰ ਦੋ ਲੱਖ ਦੇ ਮੁਚਲਕੇ 'ਤੇ ਜ਼ਮਾਨਤ ਮਿਲੀ ਹੈ। ਮਜੀਠੀਆ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਪਵੇਗਾ। ਬੁਲਾਏ ਜਾਣ 'ਤੇ ਟ੍ਰਾਇਲ ਕੋਰਟ 'ਚ ਪੇਸ਼ ਹੋਣਾ ਪਵੇਗਾ। ਦੱਸ ਦੇਈਏ ਕਿ ਬਿਕਰਮ ਮਜੀਠੀਆ ਵਿਰੁੱਧ ਪਿਛਲੀ ਪੰਜਾਬ ਕਾਂਗਰਸ ਸਰਕਾਰ ਨੇ ਦਸੰਬਰ 2021 ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (Punjab NDPS case) ਐਕਟ ਤਹਿਤ ਕੇਸ ਦਾਇਰ ਕੀਤਾ ਸੀ।

  ਮਜੀਠੀਆ ਨੇ ਇਸ ਤੋਂ ਪਹਿਲਾਂ ਫਰਵਰੀ ਵਿੱਚ ਮੋਹਾਲੀ ਦੀ ਇੱਕ ਅਦਾਲਤ ਵਿੱਚ ਜਾ ਕੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ, ਉਸ ਦੀ ਪਟੀਸ਼ਨ ਨੂੰ ਜ਼ਿਲ੍ਹਾ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਉਸ ਨੂੰ ਸੁਪਰੀਮ ਕੋਰਟ ਵਿੱਚ ਜਾਣ ਲਈ ਕਿਹਾ। 11 ਮਈ ਨੂੰ, ਸਿਖਰਲੀ ਅਦਾਲਤ ਨੇ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਦੀ ਬਜਾਏ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ।
  Published by:Ashish Sharma
  First published:

  Tags: Bikram Singh Majithia, Patiala, Patiala Central Jail, Shiromani Akali Dal

  ਅਗਲੀ ਖਬਰ