ਅਸ਼ਵਨੀ ਸ਼ਰਮਾ 'ਤੇ ਹਮਲੇ ਦੇ ਰੋਸ ਵਜੋਂ ਭਾਜਪਾ ਵੱਲੋਂ ਪੂਰੇ ਪੰਜਾਬ ਵਿਚ ਧਰਨਿਆਂ ਦਾ ਐਲਾਨ

News18 Punjabi | News18 Punjab
Updated: October 13, 2020, 12:40 PM IST
share image
ਅਸ਼ਵਨੀ ਸ਼ਰਮਾ 'ਤੇ ਹਮਲੇ ਦੇ ਰੋਸ ਵਜੋਂ ਭਾਜਪਾ ਵੱਲੋਂ ਪੂਰੇ ਪੰਜਾਬ ਵਿਚ ਧਰਨਿਆਂ ਦਾ ਐਲਾਨ
ਅਸ਼ਵਨੀ ਸ਼ਰਮਾ ਤੇ ਹਮਲੇ ਦੇ ਰੋਸ ਵਜੋਂ ਭਾਜਪਾ ਵੱਲੋਂ ਧਰਨਿਆਂ ਦਾ ਐਲਾਨ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਉਤੇ ਹੋਏ ਹਮਲੇ ਦੇ ਰੋਸ ਵਜੋਂ ਸਮੂਹ ਭਾਜਪਾ ਵੱਲੋਂ ਪੂਰੇ ਪੰਜਾਬ ਵਿਚ ਡੀਸੀ ਦਫ਼ਤਰਾਂ ਦੇ ਬਾਹਰ ਰੋਸ ਧਰਨੇ ਦੇਣ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਸਰਕਾਰ ਦੀ ਸ਼ਹਿ ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਉਤੇ ਹੋਏ ਜਾਨਲੇਵਾ ਹਮਲੇ ਦੇ ਖਿਲਾਫ ਸਮੂਹ ਭਾਜਪਾ ਵੱਲੋਂ ਪੂਰੇ ਪੰਜਾਬ ਵਿਚ ਡੀਸੀ ਦਫ਼ਤਰਾਂ ਦੇ ਬਾਹਰ ਅੱਜ 13-10-2020 ਨੂੰ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਧਰਨੇ ਦੱਤੇ ਜਾਣਗੇ।

ਭਾਜਪਾ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਕਿਸਾਨਾਂ ਨੇ ਨਹੀਂ, ਸਗੋਂ ਸਰਕਾਰ ਦੇ ਇਸ਼ਾਰੇ ਉਤੇ ਹੋਇਆ ਹੈ। ਅਸ਼ਵਨੀ ਸ਼ਰਮਾ ਨੇ ਵੀ ਇਹ ਹਮਲਾ ਕਿਸਾਨਾਂ ਵਲੋਂ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਸਾਜਿਸ਼ ਕਰਾਰ ਦਿੱਤਾ ਹੈ।

ਸ੍ਰੀ ਸ਼ਰਮਾ ਨੇ ਕਿਹਾ ਕਿ ਹਮਲਾ ਕਰਨ ਵਾਲੇ ਕਿਸਾਨ ਕਦੇ ਨਹੀਂ ਹੋ ਸਕਦੇ। ਉਨ੍ਹਾਂ ਦੱਸਿਆ ਕਿ ਉਹ ਅਕਸਰ ਇਸ ਰੂਟ ਤੋਂ ਲੰਘਦੇ ਹਨ ਪਰ ਟੌਲ ਪਲਾਜ਼ਾ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਨਾਅਰੇਬਾਜ਼ੀ ਤੋਂ ਇਲਾਵਾ ਕਦੀ ਕੁੱਝ ਨਹੀਂ ਕਿਹਾ।
Published by: Gurwinder Singh
First published: October 13, 2020, 12:38 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading