
(ਫਾਇਲ ਫੋਟੋ)
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਖਿਆ ਹੈ ਕਿ ਪੰਜਾਬ 'ਚ ਵਾਅਦੇ ਪੂਰੇ ਕਰਨ ਵਿਚ ਨਾਕਾਮ ਭਗਵੰਤ ਮਾਨ ਗੁਜਰਾਤ ਭੱਜ ਗਿਆ ਹੈ।
ਚੁੱਘ ਨੇ ਗੁਜਰਾਤ ਦੌਰੇ ਉਤੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਵੱਡੇ ਸਵਾਲ ਕੀਤੇ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪੰਜਾਬ ਵਿੱਚ ਇੰਨੀ ਭੰਬਲਭੂਸੇ ਵਾਲੀ ਸਥਿਤੀ ਵਿਚ ਹੈ ਕਿ ਇਹ ਹਰ ਘਰ ਤੱਕ ਮੁਫਤ 300 ਯੂਨਿਟ ਬਿਜਲੀ, ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਆਦਿ ਵਰਗੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਜਾਪ ਰਹੀ ਹੈ।
ਚੁੱਘ ਨੇ ਕਿਹਾ ਕਿ ਚੰਡੀਗੜ੍ਹ ਵਰਗੇ ਮੁੱਦੇ ਬਣਾ ਕੇ 'ਆਪ' ਸਰਕਾਰ ਸਿਰਫ ਆਪਣੀ ਸਿਆਸੀ ਦੀਵਾਲੀਆਪਨ ਦਾ ਪ੍ਰਦਰਸ਼ਨ ਕਰ ਰਹੀ ਹੈ ਅਤੇ ਜਵਾਬਦੇਹੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਦੇ ਲੋਕ 'ਆਪ' ਵੱਲੋਂ ਚੋਣਾਂ ਦੌਰਾਨ ਕੀਤੇ ਗਏ ਝੂਠੇ ਵਾਅਦਿਆਂ ਕਾਰਨ ਠੱਗੇ ਹੋਏ ਮਹਿਸੂਸ ਕਰ ਰਹੇ ਹਨ।
ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਗੁਜਰਾਤ ਵਿਚ ਚੋਣ ਪ੍ਰਚਾਰ ਕਰਨ ਦੀ ਬਜਾਏ ਪੰਜਾਬ ਦੇ ਸ਼ਾਸਨ 'ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।