Home /News /punjab /

Nabha: ਬੀਜੇਪੀ ਉਮੀਦਵਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

Nabha: ਬੀਜੇਪੀ ਉਮੀਦਵਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

Nabha : ਬੀਜੇਪੀ ਉਮੀਦਵਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

Nabha : ਬੀਜੇਪੀ ਉਮੀਦਵਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

Nabha BJP Candidates Nomination file-ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਲਗਾਤਾਰ ਦਾਖ਼ਲ ਕਰ ਰਹੇ ਹਨ ਜਿਸ ਦੇ ਤਹਿਤ ਨਾਭਾ ਹਲਕੇ ਤੋਂ ਬੀਜੇਪੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗੁਰਪ੍ਰੀਤ ਸਿੰਘ ਸ਼ਾਹਪੁਰ ਸਾਬਕਾ ਵਿਧਾਇਕ ਸਵਰਗੀ ਬਲਵੰਤ ਸਿੰਘ ਸ਼ਾਹਪੁਰ ਦੇ ਸਪੁੱਤਰ ਹਨ, ਜਿਨ੍ਹਾਂ ਨੇ ਅਕਾਲੀ ਦਲ ਤੋਂ ਚੋਣ ਲੜੀ ਸੀ। 

ਹੋਰ ਪੜ੍ਹੋ ...
 • Share this:

  ਭੁਪਿੰਦਰ ਨਾਭਾ

  ਨਾਭਾ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਹਰ ਪਾਰਟੀ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰ ਰਿਹਾ ਹੈ। ਜਿਸ ਦੇ ਤਹਿਤ ਬੀਜੇਪੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਵੱਲੋਂ ਆਪਣੇ ਪਰਿਵਾਰ ਸਮੇਤ ਜਾਕੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਪ੍ਰਭਾਰੀ ਧਰਮਵੀਰ  ਡਾਗਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਉਮੀਦਵਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਨੇ ਕਿਹਾ ਕਿ ਸਾਡਾ ਕਿਸੇ ਨਾਲ ਮੁਕਾਬਲਾ ਨਹੀਂ ਸਾਡੀ ਜਿੱਤ ਯਕੀਨੀ ਹੈ।

  ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਲਗਾਤਾਰ ਦਾਖ਼ਲ ਕਰ ਰਹੇ ਹਨ ਜਿਸ ਦੇ ਤਹਿਤ ਨਾਭਾ ਹਲਕੇ ਤੋਂ ਬੀਜੇਪੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗੁਰਪ੍ਰੀਤ ਸਿੰਘ ਸ਼ਾਹਪੁਰ ਸਾਬਕਾ ਵਿਧਾਇਕ ਸਵਰਗੀ ਬਲਵੰਤ ਸਿੰਘ ਸ਼ਾਹਪੁਰ ਦੇ ਸਪੁੱਤਰ ਹਨ, ਜਿਨ੍ਹਾਂ ਨੇ ਅਕਾਲੀ ਦਲ ਤੋਂ ਚੋਣ ਲੜੀ ਸੀ।

  ਇਸ ਮੌਕੇ ਬੀਜੇਪੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਨੇ ਕਿਹਾ ਕਿ ਮੈਂ ਪਾਰਟੀ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇੱਕ ਨਿਮਾਣੇ ਵਰਕਰ ਨੂੰ ਪਾਰਟੀ ਦੀ ਟਿਕਟ ਦੇ ਕੇ ਨਿਵਾਜਿਆ ਹੈ। ਜੋ ਕੰਮ ਦੇਸ਼ ਦੇ ਪ੍ਰਧਾਨਮੰਤਰੀ ਨੇ ਕੀਤੇ ਹਨ ਉਹ ਅੱਜ ਤਕ ਕਿਸੇ ਵੀ ਪ੍ਰਧਾਨ ਮੰਤਰੀ ਦੇ ਕੀਤੇ ਅਤੇ ਪੰਜਾਬ ਦੇ ਲੋਕ ਫੇਰਬਦਲ ਵੇਖਣਾ ਚਾਹੁੰਦੇ ਹਨ ਅਤੇ ਬੀਜੇਪੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ।

  ਹਰਿਆਣਾ ਦੇ ਪ੍ਰਭਾਰੀ ਧਰਮਵੀਰ ਡਾਗਰ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਹੁਣ ਲੋਕ ਫੇਰਬਦਲ ਦੀ ਤਾਕ ਵਿੱਚ ਹਨ ਅਤੇ ਬੀਜੇਪੀ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ।

  ਬੀਜੇਪੀ ਨਾਭਾ ਦੇ ਮੰਡਲ ਪ੍ਰਧਾਨ ਗੌਰਵ ਜਲੋਟਾ ਨੇ ਕਿਹਾ ਕਿ ਨਾਭਾ ਹਲਕੇ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਸ਼ਾਹਪੁਰ ਇਕ ਸਾਫ ਸੁਥਰੀ ਸ਼ਖ਼ਸੀਅਤ ਹਨ ਅਤੇ ਨਾਭੇ ਹਲਕੇ ਵਿੱਚ ਬੀਜੇਪੀ ਦਾ ਬਹੁਤ ਵੱਡਾ ਆਧਾਰ ਹੈ ਅਤੇ ਬੀਜੇਪੀ ਨਾਭੇ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ।

  Published by:Sukhwinder Singh
  First published:

  Tags: BJP, Nabha, Punjab Election 2022