Home /News /punjab /

ਸੂਬੇ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ-ਮੁਕਤ, ਰੁਜ਼ਗਾਰ-ਯੋਗ ਅਤੇ ਖੁਸ਼ਹਾਲ ਬਣਾਉਣ ਲਈ ਭਾਜਪਾ ਵਚਨਬੱਧ: ਗਜੇਂਦਰ ਸਿੰਘ ਸ਼ੇਖਾਵਤ

ਸੂਬੇ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ-ਮੁਕਤ, ਰੁਜ਼ਗਾਰ-ਯੋਗ ਅਤੇ ਖੁਸ਼ਹਾਲ ਬਣਾਉਣ ਲਈ ਭਾਜਪਾ ਵਚਨਬੱਧ: ਗਜੇਂਦਰ ਸਿੰਘ ਸ਼ੇਖਾਵਤ

ਸੂਬੇ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ-ਮੁਕਤ, ਰੁਜ਼ਗਾਰ-ਯੋਗ ਅਤੇ ਖੁਸ਼ਹਾਲ ਬਣਾਉਣ ਲਈ ਭਾਜਪਾ ਵਚਨਬੱਧ: ਗਜੇਂਦਰ ਸਿੰਘ ਸ਼ੇਖਾਵਤ

ਸੂਬੇ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ-ਮੁਕਤ, ਰੁਜ਼ਗਾਰ-ਯੋਗ ਅਤੇ ਖੁਸ਼ਹਾਲ ਬਣਾਉਣ ਲਈ ਭਾਜਪਾ ਵਚਨਬੱਧ: ਗਜੇਂਦਰ ਸਿੰਘ ਸ਼ੇਖਾਵਤ

ਪੰਜਾਬ 'ਚ ਅਰਾਜਕਤਾ, ਭ੍ਰਿਸ਼ਟਾਚਾਰ ਅਤੇ ਝੂਠੇ ਵਾਅਦਿਆਂ ਦੇ ਖਿਲਾਫ, ਵਿਕਾਸਸ਼ੀਲ ਪੰਜਾਬ ਬਣਾਉਣ ਦੇ ਮੁੱਦੇ 'ਤੇ ਚੋਣ ਮੈਦਾਨ 'ਚ ਉਤਰੇਗੀ ਭਾਜਪਾ: ਸ਼ੇਖਾਵਤ

  • Share this:
ਅੰਮ੍ਰਿਤਸਰ:  ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਭਾਜਪਾ ਪੰਜਾਬ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਪੰਜਾਬ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ, ਰੁਜ਼ਗਾਰ ਯੋਗ ਅਤੇ ਖੁਸ਼ਹਾਲ ਬਣਾਉਣ ਲਈ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸੱਤਾ ‘ਚ ਆਉਣ ‘ਤੇ ਇੱਕ ਵਿਕਾਸਸ਼ੀਲ ਅਤੇ ਸਥਿਰ ਸਰਕਾਰ ਦੇਣ ਲਈ ਵਚਨਬੱਧ ਰਹੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕਹਿਣੀ ਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੈ ਅਤੇ ਪੰਜਾਬ ਦੇ ਲੋਕਾਂ ਦਾ ਜੋ ਵੀ ਵਾਦਾ ਕੀਤਾ ਜਾਏਗਾ, ਉਸ ਨੂੰ ਹਰ ਕੀਮਤ ’ਤੇ ਪੂਰਾ ਕੀਤਾ ਜਾਵੇਗਾ।

ਉਹ ਅੱਜ ਆਪਣੀ ਅੰਮਿ੍ਤਸਰ ਫੇਰੀ ਦੌਰਾਨ ਜ਼ਿਲ੍ਹਾ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਵਰਕਰਾਂ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨI ਇਸ ਮੌਕੇ ਉਹਨਾਂ ਨਾਲ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ, ਸੂਬਾ ਮੀਤ ਪ੍ਰਧਾਨ ਰਾਕੇਸ਼ ਗਿੱਲ, ਸੂਬਾ ਸਕੱਤਰ ਰਾਜੇਸ਼ ਹਨੀ, ਰੀਨਾ ਜੇਤਲੀ, ਸਾਬਕਾ ਸਿਹਤ ਮੰਤਰੀ ਡਾ: ਬਲਦੇਵ ਰਾਜ ਚਾਵਲਾ, ਰਜਿੰਦਰ ਮੋਹਨ ਸਿੰਘ ਛੀਨਾ, ਕੇਵਲ ਕੁਮਾਰ, ਸਾਬਕਾ ਮੇਅਰ ਬਖਸ਼ੀ ਰਾਮ ਅਰੋੜਾ, ਸੂਬਾ ਭਾਜਪਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੰਧਾਰੀ ਅਤੇ  ਸੁਖਮਿੰਦਰ ਸਿੰਘ ਪਿੰਟੂ ਹਾਜ਼ਰ ਸਨ। ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਭਾਰਤ ਦੀ ਸੁਰੱਖਿਆ ਲਈ ਪੰਜਾਬ ਦੇ ਪੁੱਤਰਾਂ ਨੇ ਹਮੇਸ਼ਾ ਦੁਸ਼ਮਣ ਦਾ ਟਾਕਰਾ ਕੀਤਾ ਹੈ ਅਤੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਪੰਜਾਬ ਦੇ ਉਨ੍ਹਾਂ ਬਹਾਦਰ ਪੁੱਤਰਾਂ ਨੂੰ ਦੇਸ਼ ਕਦੀ ਭੁਲਾ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਸੂਬੇ ਦੀ ਗਿਣਤੀ ਖੁਸ਼ਹਾਲ ਅਤੇ ਸਮਰਿਧ ਸੂਬਿਆਂ ਵਿੱਚ ਹੁੰਦੀ ਸੀ, ਪਰ ਅੱਜ ਪੰਜਾਬ ਨਸ਼ਿਆਂ, ਅਪਰਾਧਾਂ ਅਤੇ ਮਾਫੀਆ ਦੀ ਲਪੇਟ ਵਿੱਚ ਆ ਚੁੱਕਾ ਹੈ।

ਸੂਬੇ ਦੇ ਨੌਜਵਾਨ ਨਸ਼ੇ ਦੀ ਮਾਰ ਹੇਠ ਆ ਕੇ ਆਪਣਾ ਭਵਿੱਖ ਬਰਬਾਦ ਕਰ ਰਹੇ ਹਨ। ਇਸ ਦਾ ਮੁੱਖ ਕਾਰਨ ਇੱਥੋਂ ਉਦਯੋਗਾਂ ਦਾ ਪਲਾਇਨ ਕਰਨਾ ਹੈ, ਜਿਸ ਕਾਰਨ ਅੱਜ ਪੰਜਾਬ ਵਿੱਚ ਬੇਰੁਜ਼ਗਾਰੀ ਦੀ ਦਰ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਹੈ। ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਗਰੀਬੀ ਅਤੇ ਕੰਗਾਲੀ ਦੇ ਕੰਢੇ ਪਹੁੰਚਾ ਦਿੱਤਾ ਹੈ। ਪੰਜਾਬ ਜੀ.ਡੀ.ਪੀ ‘ਚ ਚੌਥੇ ਸਥਾਨ ਤੋਂ 16ਵੇਂ ਸਥਾਨ 'ਤੇ ਆ ਗਿਆ ਹੈ। ਪੰਜਾਬ ਅੱਜ 4 ਲੱਖ ਕਰੋੜ ਦੇ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਪੰਜਾਬ ਅੱਜ ਹੇਠਾਂ ਤੋਂ ਦੂਜੇ ਨੰਬਰ 'ਤੇ ਆ ਗਿਆ ਹੈ। ਪੰਜਾਬ ਦੇ ਲੋਕਾਂ ਨੂੰ ਸੋਚਣ ਦੀ ਲੋੜ ਹੈ ਕਿ ਇਨ੍ਹਾਂ ਹਾਲਾਤਾਂ ਲਈ ਕੌਣ ਜ਼ਿੰਮੇਵਾਰ ਹੈ। ਪੰਜਾਬ ਨੂੰ ਇਸ ਤੋਂ ਬਾਹਰ ਕੱਢਣ ਦੀ ਲੋੜ ਹੈ। ਇਸ ਦੇ ਲਈ ਪੰਜਾਬ ਦੀ ਸੱਤਾ ਵਿੱਚ ਬਦਲਾਅ ਦੀ ਲੋੜ ਹੈ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਇਸ ਦੇ ਬਦਲ ਵਜੋਂ ਉਭਰੀ ਹੈ। ਪੰਜਾਬ ਦੇ ਲੋਕ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲਿਜਾਣ ਅਤੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਅਤੇ ਵਿਕਾਸਸ਼ੀਲ ਦੇਖਣ ਲਈ ਭਾਜਪਾ 'ਤੇ ਆਪਣੀ ਭਰੋਸੇਯੋਗਤਾ ਦੀ ਮੋਹਰ ਲਗਾਉਣ ਲਈ ਦ੍ਰਿੜ੍ਹ ਹਨ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਅਤੇ ਦੇਸ਼ ਵਿਰੋਧੀ ਤਾਕਤਾਂ ਪੰਜਾਬ ਨੂੰ 1984 ਦੇ ਅੱਤਵਾਦ ਦੇ ਕਾਲੇ ਦੌਰ ਵੱਲ ਵਾਪਸ ਧੱਕਣ ਦੀ ਨਾਪਾਕ ਕੋਸ਼ਿਸ਼ ਕਰ ਰਹੀਆਂ ਹਨ। ਪੰਜਾਬ ਦੇ ਗੁਰੂਘਰਾਂ ਅਤੇ ਮੰਦਰਾਂ ਵਿੱਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਲੁਧਿਆਣਾ ਵਿੱਚ ਹੋਇਆ ਬੰਬ ਧਮਾਕਾ ਵੀ ਇਸੇ ਸਾਜ਼ਿਸ਼ ਦਾ ਹਿੱਸਾ ਹਨ। ਇਸ ਦਾ ਫਾਇਦਾ ਚੁੱਕਣ ਲਈ ਕੁਝ ਸਿਆਸੀ ਲੋਕ ਵੀ ਲੱਗੇ ਹੋਏ ਹਨ ਤਾਂ ਜੋ ਪੰਜਾਬ ਦੇ ਸ਼ਾਂਤਮਈ ਅਤੇ ਭਾਈਚਾਰਕ ਮਾਹੌਲ ਨੂੰ ਅੱਗ ਲਗਾਈ ਜਾ ਸਕੇ। ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਦੇ ਸੂਝਵਾਨ ਲੋਕ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਭਾਜਪਾ ਸਾਰਿਆਂ ਨੂੰ ਨਾਲ ਲੈ ਕੇ ਅਜਿਹੀਆਂ ਰਾਸ਼ਟਰ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰੇਗੀ।

ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਤਿਆਰ ਹੈ। ਵਿਰੋਧੀ ਧਿਰ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਪਰਦਾਫਾਸ਼ ਕਰਦਿਆਂ ਵਿਰੋਧੀ ਧਿਰ ਦੇ ਦਿੱਗਜ ਆਗੂਆਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਵੀ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਪਿਛਲੇ 7 ਸਾਲਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਦੇ ਹਿੱਤ ਵਿੱਚ ਬਹੁਤ ਕੁਝ ਕੀਤਾ ਹੈ ਅਤੇ ਬਹੁਤ ਸਾਰੀਆਂ ਯੋਜਨਾਵਾਂ ਧਰਾਤਲ 'ਤੇ ਉਤਾਰੀਆਂ ਹਨ। ਕਾਂਗਰਸ ਦੇਸ਼ ਨੂੰ ਵੰਡਦੀ ਹੈ ਅਤੇ ਭਾਜਪਾ ਦੇਸ਼ ਨੂੰ ਇਕਜੁੱਟ ਕਰਨ ਅਤੇ ਵਿਕਾਸ ਦੇ ਰਾਹ 'ਤੇ ਅੱਗੇ ਲਿਜਾਣ ਲਈ ਵਚਨਬੱਧ ਹੈ ਅਤੇ ਲਿਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਭਲੇ ਲਈ ਪ੍ਰਧਾਨ ਮੰਤਰੀ ਮੋਦੀ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਦਾ ਲਾਭ ਚੁੱਕਣ ਅਤੇ ਆਤਮਨਿਰਭਰ ਭਾਰਤ ਦੇ ਨਾਅਰੇ 'ਤੇ ਅੱਗੇ ਵਧਣI ਉਹਨਾਂ ਪੰਜਾਬ ਵਿੱਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣਾਉਣ ਦਾ ਵੀ ਸੱਦਾ ਦਿੱਤਾ।
Published by:Ashish Sharma
First published:

Tags: Amritsar, Punjab BJP, Punjab Election 2022

ਅਗਲੀ ਖਬਰ