Home /News /punjab /

ਹਰਜੀਤ ਗਰੇਵਾਲ ਨੇ ਭਗਵੰਤ ਮਾਨ ਦੇ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਮੰਗਣ ਦੇ ਫੈਸਲੇ ਦਾ ਕੀਤਾ ਸਵਾਗਤ

ਹਰਜੀਤ ਗਰੇਵਾਲ ਨੇ ਭਗਵੰਤ ਮਾਨ ਦੇ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਮੰਗਣ ਦੇ ਫੈਸਲੇ ਦਾ ਕੀਤਾ ਸਵਾਗਤ

ਹਰਜੀਤ ਗਰੇਵਾਲ ਨੇ ਭਗਵੰਤ ਮਾਨ ਦੇ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਮੰਗਣ ਦੇ ਫੈਸਲੇ ਦਾ ਕੀਤਾ ਸਵਾਗਤ

ਹਰਜੀਤ ਗਰੇਵਾਲ ਨੇ ਭਗਵੰਤ ਮਾਨ ਦੇ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਮੰਗਣ ਦੇ ਫੈਸਲੇ ਦਾ ਕੀਤਾ ਸਵਾਗਤ

 • Share this:
  ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ ਸਭਾ ਲਈ ਜ਼ਮੀਨ ਦੇਣ ’ਤੇ ਮੋਹਰ ਲਾਈ ਜਿਸ ਦੀ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਟਵੀਟ ਕਰ ਕੇ ਦਿੱਤੀ ਗਈ।

  ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਸੂਬੇ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਅਤੇ ਭਾਜਪਾ ਦੋਹਾਂ ’ਤੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੇ ਦੋਸ਼ ਲਾਏ ਹਨ। ਹਾਲਾਂਕਿ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਹਰਿਆਣਾ ਸਰਕਾਰ ਵੱਲੋਂ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਮੰਗਣ ਦਾ ਸਵਾਗਤ ਕੀਤਾ ਹੈ।

  ਉਨ੍ਹਾਂ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ। ਇਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਚੰਡੀਗੜ੍ਹ ਇਕ ਯੂਟੀ ਹੈ ਅਤੇ ਉਹ ਜ਼ਮੀਨ ਦੇਵੇ ਤਾਂ ਚੰਗੀ ਗੱਲ ਹੈ। ਆਉਣ ਵਾਲੇ ਸਮੇਂ 'ਚ ਦੋਵਾਂ ਸੂਬਿਆਂ 'ਚ ਵਿਧਾਇਕਾਂ ਦੀ ਗਿਣਤੀ ਵਧੇਗੀ। ਇਸ ਲਈ ਇਹ ਜ਼ਰੂਰੀ ਸੀ।

  ਦੱਸ ਦਈਏ ਕਿ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਤੋਂ ਹਰਿਆਣਾ ਦੀ ਤਰਜ਼ ’ਤੇ ਪੰਜਾਬ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੀ ਮੰਗ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੱਖ-ਵੱਖ ਕਰਨ ਦੀ ਮੰਗ ਵੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਹੈ। ਇਸ ਲਈ ਕੇਂਦਰ ਸਰਕਾਰ ਪੰਜਾਬ ਨੂੰ ਵੀ ਵੱਖਰੀ ਵਿਧਾਨ ਸਭਾ ਬਣਾਉਣ ਅਤੇ ਵੱਖਰੀ ਹਾਈ ਕੋਰਟ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ।

  ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਪੰਜਾਬ ਦਾ ਚੰਡੀਗੜ੍ਹ ’ਤੇ ਹੱਕ ਖ਼ਤਮ ਕਰਨ ਵੱਲ ਕਦਮ ਹੈ। ਕੇਂਦਰ ਸਰਕਾਰ ਨੂੰ ਦੋ ਰਾਜਾਂ ਦਰਮਿਆਨ ਚੱਲ ਰਹੇ ਵਿਵਾਦ ਨੂੰ ਹੱਲਾਸ਼ੇਰੀ ਦੇਣ ਦੀ ਥਾਂ ਝਗੜਿਆਂ ਨੂੰ ਖ਼ਤਮ ਕਰਨ ਲਈ ਯਤਨ ਕਰਨੇ ਚਾਹੀਦੇ ਹਨ।

  ਜੇਕਰ ਹਰਿਆਣਾ ਨੇ ਵੱਖਰੀ ਰਾਜਧਾਨੀ ਬਣਾਉਣੀ ਹੀ ਹੈ ਤਾਂ ਹਰਿਆਣਾ ਦੇ ਕਿਸੇ ਵੀ ਸ਼ਹਿਰ ਵਿੱਚ ਬਣਾਈ ਜਾ ਸਕਦੀ ਹੈ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ਸਿਆਸੀ ਧਿਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ।
  Published by:Gurwinder Singh
  First published:

  Tags: Bhagwant Mann, Grewal, Punjab government

  ਅਗਲੀ ਖਬਰ