ਭਾਜਪਾ ਆਗੂ ਹਰਜੀਤ ਗਰੇਵਾਲ ਨੇ SGPC ‘ਤੇ ਸਾਧਿਆ ਨਿਸ਼ਾਨਾ

ਭਾਜਪਾ ਆਗੂ ਹਰਜੀਤ ਗਰੇਵਾਲ ਨੇ SGPC ‘ਤੇ ਸਾਧਿਆ ਨਿਸ਼ਾਨਾ

  • Share this:
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਨਿਸ਼ਾਨਾ ਸਾਧਦੇ ਹੋਏ ਇਸਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੂੰ ਚਿੱਠੀ ਲਿਖੀ ਹੈ। ਚਿੱਠੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕਿਸਾਨ ਅੰਦੋਲਨ ਦੀ ਕੀਤੀ ਜਾ ਰਹੀ ਮਦਦ ਦੇ ਵਿਸ਼ੇ ਵਿੱਚ ਲਿਖੀ ਗਈ ਹੈ।
ਗਰੇਵਾਲ ਨੇ ਕਿਹਾ ਕਿ ਸਿੱਖ ਜਿਹੜਾ ਦਸਵੰਧ ਆਪਣੀ ਕਮਾਈ ਵਿੱਚੋਂ ਕੱਢਦੇ ਹਨ ਉਹ ਗੁਰਦੁਆਰਿਆਂ ਦੀ ਸਾਂਭ-ਸੰਭਾਲ, ਸਿੱਖਿਆ ਅਤੇ ਸਿੱਖੀ ਦੇ ਪ੍ਰਚਾਰ ਲਈ ਹੁੰਦਾ ਹੈ ਅਤੇ ਇਸ ਨੂੰ ਇਸੇ ਕੰਮ ਲਈ ਵਰਤਿਆ ਜਾਣਾ ਚਾਹੀਦਾ ਹੈ। ਉਹਨਾਂ ਇਹ ਵੀ ਕਿਹਾ ਕਿ ਬੀਬੀ ਜਾਗੀਰ ਕੌਰ 1925 ਦਾ ਐਕਟ ਪੜ੍ਹ ਲੈਣ ਉਸ ਵਿੱਚ ਵੀ ਸਭ ਲਿਖਿਆ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਨੇ ਐਲਾਨ ਕੀਤਾ ਹੈ ਕਿ ਅੰਦੋਲਨ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ ਅਤੇ ਧਰਨੇ ਦੇ ਸਥਾਨ ‘ਤੇ ਸਹੂਲਤਾਂ ਦੇਣ ਦੀ ਗੱਲ ਕੀਤੀ ਹੈ।
ਗਰੇਵਾਲ ਨੇ ਕਿਹਾ ਕਿ ਇਸ ਨਾਲ ਅੰਦੋਲਨ ਦੀ ਦਿੱਖ ਖਰਾਬ ਹੁੰਦੀ ਹੈ ਅਤੇ ਅੰਦੋਲਨ ਨੂੰ ਧਾਰਮਿਕ ਦਿੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਨਾਲ ਕਿਸਾਨ ਅੰਦੋਲਨ ਨੂੰ ਨੁਕਸਾਨ ਹੋਵੇਗਾ।
ਉਹਨਾਂ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਸਿਰਫ ਸਿੱਖ ਨਹੀਂ ਸਗੋਂ ਹਰ ਧਰਮ ਦੇ ਲੋਕ ਬੈਠੇ ਹਨ।
Published by:Anuradha Shukla
First published:
Advertisement
Advertisement