CMO 'ਚ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾਉਣ 'ਤੇ CM ਭਗਵੰਤ ਮਾਨ ਮੁਆਫੀ ਮੰਗਣ: ਬੀਜੇਪੀ ਆਗੂ ਸੁਭਾਸ਼ ਸ਼ਰਮਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ (Bhagwant Mann Oath taking ceremony )ਤੋਂ ਬਾਅਦ ਬੀਤੇ ਦਿਨ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਸੀਐੱਮਓ ਆਫਿਸ ਵਿੱਚ ਕਾਰਜਭਾਰ ਸੰਭਾਲਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੱਛੇ ਦੀਵਾਰੇ ਉੱਤੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ, ਅੰਬੇਡਕਰ(B. R. Ambedkar) ਤੇ ਸ਼ਹੀਦੇ ਆਜ਼ਮ ਭਗਤ ਸਿੰਘ (Bhagat Singh) ਦੀ ਤਸਵੀਰ ਦਿਖਾਈ ਦਿੱਤੀ। ਹੁਣ ਇਸ ਤਸਵੀਰ ਨਾਲ ਜੁੜੇ ਮੁੱਦੇ ਨੂੰ ਲੈ ਕੇ ਪੰਜਾਬ ਭਾਜਪਾ ਨੇ ਸਵਾਲ ਚੁੱਕੇ ਹਨ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ(BJP leader Subhash ) ਨੇ ਟਵੀਟ ਕਰਕੇ ਕਿਹਾ ਕਿ ਸੀਐੱਮਓ ਦਫ਼ਤਰ ਵਿੱਚ ਡਾ. ਬੀ.ਆਰ, ਅੰਬੇਦਕਰ ਤੇ ਭਗਤ ਸਿੰਘ ਦੀ ਤਸਵੀਰ ਤੇ ਕੋਈ ਇਤਰਾਜ਼ ਨਹੀਂ ਪਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੀ ਤਸਵੀਰ ਕਿਉਂ ਹਟਾਈ ਗਈ।
ਬੀਜੇਪੀ ਆਗੂ ਸੁਭਾਸ਼ ਸ਼ਰਮਾ ਨੇ ਟਵੀਟ ਵਿੱਚ ਕਿਹਾ ਪਿਆਰੇ ਭਗਵੰਤ ਮਾਨ ਜੀ, ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਦੀ ਤਸਵੀਰ CMO ਵਿੱਚ ਲਗਾਉਣਾ ਬਹੁਤ ਹੀ ਸ਼ਲਾਘਾਯੋਗ ਹੈ ਪਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹਟਾ ਕੇ ਤੁਸੀਂ ਇਸ ਮਹਾਨ ਸ਼ਖਸੀਅਤ ਦਾ ਹੀ ਨਹੀਂ, ਸਗੋਂ ਪੂਰੇ ਪੰਜਾਬ ਦਾ ਅਪਮਾਨ ਕੀਤਾ ਹੈ। ਤੁਰੰਤ ਮੁਆਫੀ ਮੰਗੋ ਅਤੇ ਪੂਰੇ ਸਨਮਾਨ ਨਾਲ ਤਸਵੀਰ ਨੂੰ ਵਾਪਸ ਲਾਵੋ।
ਬੀਜੇਪੀ ਆਗੂ ਸੁਭਾਸ਼ ਸ਼ਰਮਾ ਨੇ ਟਵੀਟ ਉੱਤੇ ਪੁਰਾਣੇ ਮੁੱਖ ਮੰਤਰੀਆਂ ਦੀ ਸੀਐੱਮਓ ਦੌਰਾਨ ਦੀ ਤਸਵੀਰਾਂ ਸ਼ੇਅਰ ਕਰਕੇ ਟਵੀਟ ਕੀਤਾ ਹੈ। ਇੰਨਾਂ ਤਸਵੀਰਾਂ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਿਖਾਈ ਦੇ ਰਹੇ ਹਨ। ਜਿੰਨਾਂ ਦੇ ਪਿੱਛੇ ਦੀਵਾਰ ਉੱਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਲੱਗੀ ਸਾਫ ਦਿਖਾਈ ਦੇ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ 28ਵੇਂ ਮੁੱਖ ਮੰਤਰੀ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਸਮੇਂ ਜਸ਼ਨ ਵਰਗਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਹਰ ਪਾਸੇ ਤੇ ਬਾਲਕੋਨੀ ਵਿੱਚ ਖੜ੍ਹੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨੇ ਸਿਵਲ ਸਕੱਤਰੇਤ ਵਿਖੇ ਪੰਜਾਬ ਪੁਲਿਸ ਦੀ 82ਵੀਂ ਬਟਾਲੀਅਨ ਵੱਲੋਂ ਗਾਰਡ ਆਫ਼ ਆਨਰ ਲਿਆ।
ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ, ਪੰਜਾਬ ਵੀਕੇ ਭਾਵੜਾ ਸਮੇਤ ਸੀਨੀਅਰ ਆਈਏਐਸ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।
ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਕ ਛੋਟੇ ਪਰ ਸਪੱਸ਼ਟ ਸੰਦੇਸ਼ ਵਿਚ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਤਿਹਾਸਕ ਫ਼ਤਵਾ ਦਿੱਤਾ ਹੈ ਅਤੇ ਉਨ੍ਹਾਂ ਦੀ ਸਰਕਾਰ ਲੋਕ ਪੱਖੀ ਨੀਤੀਆਂ ਲਈ ਨਿਰੰਤਰ ਕੰਮ ਕਰੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੇ ਜੀਵਨ ਪੱਧਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਵੀ ਦਿੱਤਾ।
Published by: Sukhwinder Singh
First published: March 17, 2022, 11:53 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।