ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਚਰਚਾ ਇਕ ਵਾਰ ਫਿਰ ਛਿੜੀ ਹੈ। ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਦਾਅਵਾ ਕੀਤਾ ਕਿ ਜੇਕਰ ਭਵਿੱਖ ਵਿਚ ਭਾਜਪਾ ਨਾਲ ਪੰਜਾਬ ਅੰਦਰ ਅਕਾਲੀ ਦਲ ਦਾ ਕੋਈ ਸਮਝੌਤਾ ਹੁੰਦਾ ਹੈ ਤਾਂ ਅਕਾਲੀ ਦਲ ਇਸ ਸਮਝੌਤੇ ਵਿਚ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ।
ਉਧਰ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਗੱਠਜੋੜ ਦੀ ਚਰਚਾ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੰਭਵ ਹੀ ਨਹੀਂ ਹੈ ਕਿ ਅਕਾਲੀ ਦਲ ਨਾਲ ਗੱਠਜੋੜ ਹੋ ਜਾਵੇ।
ਇਸ ਦਾ ਕਾਰਨ ਇਹ ਹੈ ਕਿ ਪ੍ਰਧਾਨ ਮੰਤਰੀ ਨੂੰ ਇਸ ਗੱਲ ਦਾ ਬੜਾ ਦੁੱਖ ਹੋਇਆ ਹੈ ਕਿ ਅਕਾਲੀ ਦਲ ਨੇ ਪੰਥ ਦੇ ਨਾਮ ਉਤੇ ਮਾੜਾ ਕੰਮ ਕੀਤਾ ਹੈ। ਇਸ ਦਾ ਖਮਿਆਜ਼ਾ ਬਾਅਦ ਵਿਚ ਭਾਜਪਾ ਨੂੰ ਵੀ ਭੁਗਤਣਾ ਪੈਂਦਾ ਹੈ। ਪਾਪ ਇਹ ਕਰਕੇ ਆਉਂਦੇ ਹਨ ਤੇ ਭੁਗਤਣਾ ਵਿਚ ਬਾਅਦ ਵਿਚ ਬੀਜੇਪੀ ਨੂੰ ਵੀ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਮਹਿਸੂਸ ਕਰਦੀ ਹੈ ਕਿ ਅਕਾਲੀ ਦਲ ਸਿਰਫ ਸੱਤਾ ਲਈ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸੇ ਕਰਕੇ ਇਨ੍ਹਾਂ ਨਾਲ ਗੱਠਜੋੜ ਨਹੀਂ ਕਰਦੀ ਕਿਉਂਕਿ ਉਹ ਪੰਥ ਦੇ ਨਾਮ ਉਤੇ ਆਪਣੇ ਪਰਿਵਾਰ ਦਾ ਫਾਇਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਕਿਹੜੀ ਸ਼ਰਤ ਹੈ ਕਿ ਰਾਜ ਅਸੀਂ ਹੀ ਕਰੀਏ।
ਦੱਸ ਦਈਏ ਕਿ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਆਖਿਆ ਸੀ ਕਿਹਾ ਕਿ ਉਹ ਨਾ ਤਾਂ ਭਾਜਪਾ ਨਾਲ ਸਮਝੌਤਾ ਕਰਵਾਉਣ ਵਾਲੇ ਹਨ ਤੇ ਨਾ ਹੀ ਉਨ੍ਹਾਂ ਦੇ ਕਹਿਣ ਉਤੇ ਕੋਈ ਸਮਝੌਤਾ ਹੋਣਾ ਹੈ ਪਰ ਅਕਾਲੀ ਦਲ ਭਾਜਪਾ ਤੋਂ ਬਿਨਾਂ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਸਮਝੌਤਾ ਨਹੀਂ ਕਰ ਸਕਦਾ।
ਮਲੂਕਾ ਨੇ ਦਾਅਵਾ ਕੀਤਾ ਕਿ ਜੇਕਰ ਭਵਿੱਖ ਵਿਚ ਭਾਜਪਾ ਨਾਲ ਪੰਜਾਬ ਅੰਦਰ ਅਕਾਲੀ ਦਲ ਦਾ ਕੋਈ ਸਮਝੌਤਾ ਹੁੰਦਾ ਹੈ ਤਾਂ ਅਕਾਲੀ ਦਲ ਇਸ ਸਮਝੌਤੇ ਵਿਚ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ।
ਉਧਰ, ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੇ ਆਖਿਆ ਹੈ ਕਿ ਜੇਕਰ ਗੱਠਜੋੜ ਹੋਇਆ ਤਾਂ ਸ਼ਰਤਾਂ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦੇ ਉਤੇ ਅਕਾਲੀ ਦਲ ਨੂੰ ਕਿਸਾਨਾਂ ਨਾਲ ਹੀ ਰਹਿਣਾ ਪੈਣਾ ਸੀ।
ਕਿਸਾਨ ਮੁੱਦਿਆਂ ਦੀ ਤਰਜ਼ਮਾਨੀ ਕਰਦੇ ਹੋਏ ਅਸੀਂ ਭਾਜਪਾ ਤੋਂ ਵੱਖ ਹੋ ਗਏ। ਉਨ੍ਹਾਂ ਕਿਹਾ ਕਿ ਹੁਣ ਮੁੜ ਗੱਠਜੋੜ ਦੀ ਗੱਲ ਦੋਵਾਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਨੇ ਸਿਰੇ ਲਾਉਣੀ ਹੈ। ਇਹ ਸਭ ਮੇੇਰੇ ਕਹਿਣਾ ਨਾਲ ਤਾਂ ਨਹੀਂ ਹੋਣਾ। ਉਧਰ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਗੱਠਜੋੜ ਦੀ ਚਰਚਾ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Manjinder singh sirsa, Punjab BJP, Shiromani Akali Dal