ਚੰਡੀਗੜ੍ਹ : ਭਾਜਪਾ ਨੇ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸੀਟਾਂ ਲਈ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 27 ਉਮੀਦਵਾਰਾਂ ਦੇ ਨਾਂ ਹਨ।ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 27 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਬਟਾਲਾ ਵਿਧਾਨ ਸਭਾ ਸੀਟ ਤੋਂ ਫਤਿਹ ਸਿੰਘ ਬਾਜਵਾ ਨੂੰ ਟਿਕਟ ਦਿੱਤੀ ਹੈ ਜਦਕਿ ਵਿਜੇ ਸਾਂਪਲਾ ਨੂੰ ਫਗਵਾੜਾ ਤੋਂ ਟਿਕਟ ਦਿੱਤੀ ਗਈ ਹੈ।
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਹੇਠ ਲਿਖੇ ਉਮੀਦਵਾਰਾਂ ਦੇ ਨਾਵਾਂ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਹਫਤੇ ਦੇ ਸ਼ੁਰੂ ਵਿੱਚ, ਭਾਜਪਾ ਨੇ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਸੰਯੁਕਤ ਨਾਲ ਸੀਟ ਵੰਡ ਦਾ ਐਲਾਨ ਕੀਤਾ ਸੀ, ਜੋ ਸੱਤਾਧਾਰੀ ਕਾਂਗਰਸ ਦੇ ਖਿਲਾਫ ਇਕੱਠੇ ਚੋਣ ਲੜ ਰਹੇ ਹਨ। ਭਾਜਪਾ 65 ਸੀਟਾਂ 'ਤੇ ਚੋਣ ਲੜੇਗੀ, ਜਦਕਿ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਸਭਾ ਕਾਂਗਰਸ 37 ਅਤੇ ਅਕਾਲੀ ਦਲ-ਸੰਯੁਕਤ 15 ਸੀਟਾਂ 'ਤੇ ਚੋਣ ਲੜੇਗੀ।
ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ 77 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕੀਤਾ ਸੀ ਅਤੇ ਅਕਾਲੀ-ਭਾਜਪਾ ਨੂੰ 10 ਸਾਲ ਬਾਅਦ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।