ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਮੁਜ਼ਾਹਰਾ ਕਰਨ ਵਾਲੇ ਅਧਿਆਪਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਉਤੇ ਭਾਜਪਾ ਨੇ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਹਨ।
ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਇਸ ਸਬੰਧੀ ਟਵੀਟ ਕਰਕੇ ਆਖਿਆ ਹੈ- ''ਪੰਜਾਬ 'ਚ ਬਦਲਾਅ ਸ਼ੁਰੂ ਹੋ ਗਿਆ ਹੈ, ਪੰਜਾਬ ਦੀ 'ਆਪ' ਸਰਕਾਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਅਧਿਆਪਕਾਂ ਖਿਲਾਫ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ। ਪਗੜੀ ਭਗਤ ਸਿੰਘ ਵਾਲੀ ਤੇ ਕੰਮ ਅੰਗਰੇਜ਼ਾਂ ਵਾਲੇ, ਬੱਲੇ ਓਏ, ਭਗਵੰਤ ਮਾਨ ਸਾਹਿਬ, ਟੋਪੀ ਹੀ ਪਾ ਲਵੋ ਹੁਣ।'
ਦੱਸ ਦਈਏ ਕਿ ਕੱਲ੍ਹ ਡਾਇਰੈਕਟਰ ਸਿੱਖਿਆ ਵਿਭਾਗ ਦਫ਼ਤਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਕੇ ਉਨ੍ਹਾਂ ਅਧਿਆਪਕਾਂ ਖ਼ਿਲਾਫ਼ ਤੁਰੰਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ, ਜਿਨ੍ਹਾਂ ਆਪੋ ਆਪਣੇ ਸਕੂਲਾਂ ’ਚੋਂ ਛੁੱਟੀ ਲੈ ਕੇ ਸਿੱਖਿਆ ਮੰਤਰੀ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਬੀਤੇ ਕੱਲ ਤੋਂ ਧਰਨਾ ਸ਼ੁਰੂ ਕੀਤਾ ਹੈ।
पंजाब में बदलाव की शुरुआत हो गयी है @AAPPunjab की सरकार ने पंजाब के शिक्षा मंत्री के घर के बाहर अपनी माँगों को ले कर धरना दे थे अध्यापकों के ख़िलाफ़ विभागीय कारवाई करने का आदेश दिया है । पगड़ी भगत सिंह वाली ते कम्म अंग्रेज़ा वाले बल्ले ओए @BhagwantMann साहिब । Hat ही पा लो हुन । pic.twitter.com/IheS0LvbUy
— Subhash Sharma (@DrSubhash78) April 5, 2022
ਸਿੱਖਿਆ ਵਿਭਾਗ ਨੇ ਪੱਤਰ ’ਚ ਕਿਹਾ ਹੈ ਕਿ ਇਨ੍ਹਾਂ ਅਧਿਆਪਕਾਂ ਨੇ 4 ਅਪਰੈਲ ਨੂੰ ਆਪੋ ਆਪਣੇ ਸਕੂਲਾਂ ’ਚੋਂ ਜ਼ਰੂਰੀ ਕੰਮ ਅਤੇ ਘਰੇਲੂ ਕੰਮ ਆਖ ਕੇ ਛੁੱਟੀ ਲਈ ਹੈ। ਮਹਿਕਮੇ ਨੇ ਕਿਹਾ ਹੈ ਕਿ ਜੇਕਰ ਕਿਸੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਸ ਮਾਮਲੇ ਵਿੱਚ ਦੇਰੀ ਕੀਤੀ ਤਾਂ ਇਸ ਅਣਗਹਿਲੀ ਲਈ ਸਬੰਧਤ ਅਧਿਕਾਰੀ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਡੈਪੂਟੇਸ਼ਨ ਈਟੀਟੀ ਅਧਿਆਪਕ ਯੂਨੀਅਨ ਨੇ 4 ਅਪਰੈਲ ਤੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਸ਼ੁਰੂ ਕੀਤਾ ਹੋਇਆ ਹੈ। ਸਿੱਖਿਆ ਮੰਤਰੀ ਮੀਤ ਹੇਅਰ ਨੇ ਬੀਤੇ ਕੱਲ ਇਨ੍ਹਾਂ ਅਧਿਆਪਕਾਂ ਨੂੰ ਭਰੋਸਾ ਵੀ ਦਿੱਤਾ ਸੀ ਕਿ ਉਹ ਨਿਆਂ ਕਰਨਗੇ। ਇਨ੍ਹਾਂ ਅਧਿਆਪਕਾਂ ਨੇ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਉਹ ਸਮੂਹਿਕ ਛੁੱਟੀ ਲੈ ਕੇ ਆਨਲਾਈਨ ਕੰਮਾਂ ਦਾ ਬਾਈਕਾਟ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Bhagwant Mann Cabinet, BJP Protest, Subhash Sharma