ਬੀਕੇਯੂ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਦਾ ਸੱਦਾ ਕਬੂਲ, ਚੰਡੀਗੜ੍ਹ ਜਥੇਬੰਦੀਆਂ ਦੀ ਮੀਟਿੰਗ ਨਹੀਂ ਹੋਵੇਗੀ ਸ਼ਾਮਲ

News18 Punjabi | News18 Punjab
Updated: October 12, 2020, 7:38 PM IST
share image
ਬੀਕੇਯੂ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਦਾ ਸੱਦਾ ਕਬੂਲ, ਚੰਡੀਗੜ੍ਹ ਜਥੇਬੰਦੀਆਂ ਦੀ ਮੀਟਿੰਗ ਨਹੀਂ ਹੋਵੇਗੀ ਸ਼ਾਮਲ
ਬੀਕੇਯੂ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਦਾ ਸੱਦਾ ਕਬੂਲ, ਚੰਡੀਗੜ੍ਹ ਜਥੇਬੰਦੀਆਂ ਦੀ ਮੀਟਿੰਗ ਨਹੀਂ ਹੋਵੇਗੀ ਸ਼ਾਮਲ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸੇ ਸੰਘਰਸ਼ ਦਰਮਿਆਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਕਰਨ ਦਾ ਸੱਦਾ ਭੇਜਿਆ ਗਿਆ ਹੈ। ਜਿਸ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਨੂੰ ਇੱਕ ਪੱਤਰ ਜਾਰੀ ਕਰਕੇ ਮੀਟਿੰਗ ਲਈ 14 ਅਕਤੂਬਰ ਨੂੰ ਦਿੱਲੀ ਬੁਲਾਇਆ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਦਾ ਸੱਦਾ ਕਬੂਲ ਕੀਤਾ ਗਿਆ ਹੈ ਅਤੇ ਕੇਂਦਰ ਨਾਲ ਮੀਟਿੰਗ ਵਿੱਚ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ, ਪਰ ਉੱਥੇ ਹੀ ਕੇਂਦਰ ਨਾਲ ਮੀਟਿੰਗ ਵਿੱਚ ਵਿਚਾਰ ਚਰਚਾ ਸਬੰਧੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਤੇਰਾਂ ਅਕਤੂਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਗਈ ਮੀਟਿੰਗ ਵਿਚ ਉਗਰਾਹਾਂ ਯੂਨੀਅਨ ਨੇ ਨਾ ਜਾਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਉਨ੍ਹਾਂ ਦੀ ਜਥੇਬੰਦੀ ਵੱਲੋਂ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਖੇਤੀ ਬਿੱਲਾਂ ਨੂੰ ਰੱਦ ਕਰਨ ਦੇ ਮਸਲੇ ਉਤੇ ਚਰਚਾ ਕੀਤੀ ਜਾਵੇਗੀ। ਖੇਤੀ ਬਿੱਲਾਂ ਨੂੰ ਰੱਦ ਕਰਨ ਤੋਂ ਬਿਨਾਂ ਹੋਰ ਕੋਈ ਵੀ ਸ਼ਰਤ ਉਤੇ ਉਹ ਆਪਣਾ ਸੰਘਰਸ਼ ਖ਼ਤਮ ਕਰਨ ਵਾਲੇ ਨਹੀਂ ਹਨ।
ਜੇਕਰ ਕੇਂਦਰ ਸਰਕਾਰੀ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ। ਆਉਣ ਵਾਲੇ ਦਿਨਾਂ ਵਿੱਚ ਭਾਜਪਾ ਦੇ ਲੀਡਰਾਂ ਦੇ ਘਰਾਂ ਦੇ ਘਿਰਾਓ ਵੀ ਹੋਣਗੇ। ਉਧਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨਾਲ ਕੀਤੀ ਜਾਣ ਵਾਲੀ ਮੀਟਿੰਗ ਸਬੰਧੀ 13 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਇੱਕ ਮੀਟਿੰਗ ਬੁਲਾਈ ਗਈ ਹੈ। ਸੂਬਾ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਉਨ੍ਹਾਂ ਦੀ ਜਥੇਬੰਦੀ ਸ਼ਾਮਲ ਨਹੀਂ ਹੋਵੇਗੀ, ਪਰ ਤਾਲਮੇਲ ਸੰਘਰਸ਼ ਉਨ੍ਹਾਂ ਨਾਲ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਆਪਣੇ ਆਜ਼ਾਦ ਤੌਰ ' ਤੇ ਗੱਲਬਾਤ ਰੱਖ ਸਕਦੇ ਹਨ , ਪਰ ਉਨ੍ਹਾਂ ਦੀ ਜਥੇਬੰਦੀ ਬਿੱਲ ਰੱਦ ਕਰਨ ਦੀ ਮੰਗ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ।
Published by: Gurwinder Singh
First published: October 12, 2020, 7:38 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading