Home /News /punjab /

ਬੀਕੇਯੂ ਲੱਖੋਵਾਲ ਨੇ ਕੇਂਦਰ ਸਰਕਾਰ ਖਿਲਾਫ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਬੀਕੇਯੂ ਲੱਖੋਵਾਲ ਨੇ ਕੇਂਦਰ ਸਰਕਾਰ ਖਿਲਾਫ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਝੁੱਗੀਆਂ ਨੂੰ ਅੱਗ ਲੱਗਣ ਕਾਰਨ ਜਿੰਦਾ ਸੜੀ ਬੱਚੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ (ਫਾਇਲ ਫੋਟੋ)

ਝੁੱਗੀਆਂ ਨੂੰ ਅੱਗ ਲੱਗਣ ਕਾਰਨ ਜਿੰਦਾ ਸੜੀ ਬੱਚੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ (ਫਾਇਲ ਫੋਟੋ)

 • Share this:

  Munish Garg

  ਤਲਵੰਡੀ ਸਾਬੋ: ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਭਰ ਵਿੱਚ ਕੇਂਦਰ ਸਰਕਾਰ ਖਿਲਾਫ ਵਿਸ਼ਵਾਸਘਾਤ ਦਿਹਾੜਾ ਮਨਾਉਣ ਦੀ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਟਿਕੈਤ) ਵੱਲੋਂ ਅੱਜ ਤਲਵੰਡੀ ਸਾਬੋ ਵਿਖੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

  ਕਿਸਾਨਾਂ ਨੇ ਤਲਵੰਡੀ ਸਾਬੋ ਤਹਿਸੀਲ ਕੰਪਲੈਸਕ ਅੱਗੇ ਬਠਿੰਡਾ ਦਿੱਲੀ ਹਾਈਵੇ ਜਾਮ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਜਿੱਥੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ, ਉਥੇ ਹੀ ਮੰਗਾਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ।

  ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਲੱਖੋਵਾਲ ਟਿਕੈਤ ਦੇ ਸੂਬਾ ਜਰਨਲ ਸਕੱਤਰ ਰਾਮਕਰਨ ਸਿੰਘ ਰਾਮਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦਾ ਦਿੱਲੀ ਸੰਘਰਸ਼ ਖਤਮ ਕਰਵਾਉਣ ਸਮੇਂ ਸਾਰੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪਰ ਮੋਦੀ ਸਰਕਾਰ ਹੁਣ ਵਾਅਦਾ ਮੁਕਰ ਕੇ ਵਿਸ਼ਵਾਸਘਾਤ ਕਰ ਰਹੀ ਹੈ, ਜਿਸ ਲਈ ਅੱਜ ਵਿਸ਼ਵਾਸਘਾਤ ਦਿਹਾੜਾ ਮਨਾਇਆ ਗਿਆ ਹੈ ਜਿਸ ਤਹਿਤ ਭਾਰਤ ਵਿੱਚ ਐਸ.ਡੀ.ਐਮ ਅਤੇ ਡੀ.ਸੀ ਦਫਤਰ ਅੱਗੇ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

  ਕਿਸਾਨ ਆਗੂਆਂ ਨੇ ਦੱਸਿਆ ਕਿ ਉਹਨਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ ‘ਤੇ ਐਮ.ਐਸ.ਪੀ.ਲਈ ਕਮੇਟੀ ਬਣਾਉਣਾ, ਕਿਸਾਨੀ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਇੱਕ ਜੀਅ ਨੂੰ ਨੌਕਰੀ ਦੇਣਾ, ਲਖੀਮਪੁਰ ਖੀਰੀ ਕਤਲ ਕਾਂਡ ਵਿੱਚ ਐਸ.ਆਈ.ਟੀ ਦੀ ਰਿਪੋਰਟ ਵਿੱਚ ਮੁੱਖ ਸਾਜਿਸ਼ਕਾਰ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਕੱਢਣਾ, ਬਿਜਲੀ ਬਿੱਲ 2020 ਵਾਪਸ ਲੈਣਾ ਅਤੇ ਕਿਸਾਨਾਂ ‘ਤੇ ਦਰਜ ਮਾਮਲੇ ਰੱਦ ਕਰਨਾ ਮੁੱਖ ਮੰਗਾਂ ਹਨ।

  ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਜੇੇ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਤਿਖਾ ਸੰਘਰਸ਼ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਾਰਾ ਸਿੰਘ ਮਾਈਸਰਖਾਨਾ, ਸਰੂਪ ਸਿੰੰਘ ਸਿੱਧੂ, ਸੁਖਦੇਵ ਸਿੰਘ, ਗੁਰਮੀਤ ਸਿੰਘ ਗੁਰੂਸਰ, ਜਗਸੀਰ ਸਿੰਘ ਬਰਕੰਦੀ, ਬਲਵਿੰਦਰ ਸਿੰਘ ਸੰਦੋਹਾ, ਹਰਬੰਸ ਸਿੰਘ ਚਨਾਰਥਲ, ਸੁਖਮੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

  Published by:Gurwinder Singh
  First published:

  Tags: Bharti Kisan Union, Farmer, Farmers, Farmers Protest, Kisan andolan