ਲਾਪਤਾ ਪੱਤਰਕਾਰ ਦੀ ਮਿਲੀ ਲਾਸ਼, ਸੁਇਸਾਈਡ ਨੋਟ ਦੇ ਅਧਾਰ ਤੇ ਬਰਖ਼ਾਸਤ ਏ ਐੱਸ ਆਈ ਤੇ ਪਰਿਵਾਰ ਖ਼ਿਲਾਫ਼ ਜਾਂਚ ਸ਼ੁਰੂ

News18 Punjabi | News18 Punjab
Updated: April 19, 2021, 10:01 PM IST
share image
ਲਾਪਤਾ ਪੱਤਰਕਾਰ ਦੀ ਮਿਲੀ ਲਾਸ਼, ਸੁਇਸਾਈਡ ਨੋਟ ਦੇ ਅਧਾਰ ਤੇ ਬਰਖ਼ਾਸਤ ਏ ਐੱਸ ਆਈ ਤੇ ਪਰਿਵਾਰ ਖ਼ਿਲਾਫ਼ ਜਾਂਚ ਸ਼ੁਰੂ

  • Share this:
  • Facebook share img
  • Twitter share img
  • Linkedin share img
ਜਲੰਧਰ ਤੋਂ ਛਪਣ ਵਾਲੇ ਪੰਜਾਬੀ ਅਖ਼ਬਾਰ ਅਜੀਤ ਦੇ ਜ਼ਿਲ੍ਹਾ ਇੰਚਾਰਜ ਕੰਵਲਜੀਤ ਸਿੰਘ ਸਿੱਧੂ, ਜੋ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸਨ, ਦੀ ਲਾਸ਼ ਅੱਜ ਐੱਨ ਐੱਫ ਐੱਲ ਦੀ ਝੀਲ ਵਿੱਚੋਂ ਬਰਾਮਦ ਹੋਈ ਹੈ। ਪੁਲਿਸ ਮੁਤਾਬਿਕ ਲਾਸ਼ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਦੇ ਆਧਾਰ ਤੇ ਪੁਲਸ ਨੇ ਇੱਕ ਬਰਖ਼ਾਸਤ ਏਐਸਆਈ, ਉਸਦੀ ਪਤਨੀ ਅਤੇ ਉਸ ਦੇ ਦੋ ਬੱਚਿਆਂ 'ਤੇ ਉਸ ਨੂੰ ਮਰਨ ਲਈ ਮਜਬੂਰ ਕਰਨ ਦੇ ਜੁਰਮ ਤਹਿਤ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਵੀ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਪੱਤਰਕਾਰ ਕੰਵਲਜੀਤ ਸਿੰਘ ਸਿੱਧੂ ਰੁਦਨ ਪਹਿਲਾਂ ਗੋਨਿਆਣਾ ਰੋਡ ਤੇ ਜਾ ਰਹੇ ਸਨ ਕਿ ਅਚਾਨਕ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਉਸ ਤੋਂ ਬਾਅਦ ਉਹ ਅਚਾਨਕ ਲਾਪਤਾ ਹੋ ਗਏ। ਉਨ੍ਹਾਂ ਦੀ ਲਾਸ਼ ਅੱਜ ਝੀਲ ਵਿੱਚੋਂ ਬਰਾਮਦ ਹੋਈ ਅਤੇ ਕੋਲ ਮਿਲੇ ਸੁਸਾਈਡ ਨੋਟ ਵਿਚ ਲਿਖਿਆ ਹੈ ਕਿ ਉਹ ਉਕਤ ਏ ਐੱਸ ਆਈ ਉਸ ਦੀ ਪਤਨੀ ਅਤੇ ਬੱਚਿਆਂ ਤੋਂ ਪ੍ਰੇਸ਼ਾਨ ਸੀ ਜੋ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸਨ।
ਦੱਸਣਯੋਗ ਹੈ  ਕਿ ਉਕਤ ਏਐਸਆਈ ਅਤੇ ਉਸਦੀ ਪਤਨੀ ਤੇ ਇਕ ਬੱਚੇ ਤੇ ਪੱਤਰਕਾਰ ਕੰਵਲਜੀਤ ਸਿੰਘ ਤੇ ਰਿਸ਼ਤੇਦਾਰ ਡੀ ਐਸ ਪੀ ਗੁਰਸ਼ਰਨ ਸਿੰਘ ਵੱਲੋਂ ਨਸ਼ਾ ਸਮੱਗਲਿੰਗ ਦਾ ਪਰਚਾ ਵੀ ਦਰਜ ਕੀਤਾ ਗਿਆ ਸੀ। ਉਸ ਉਪਰੰਤ ਉਕਤ ਮੁਲਜ਼ਮ ਵੱਲੋਂ ਉਕਤ ਡੀਐਸਪੀ ਗੁਰਚਰਨ ਸਿੰਘ ਨੂੰ ਇਕ ਕੇਸ ਵਿੱਚ ਵੀ ਫਸਾ ਦਿੱਤਾ ਸੀ ਜੋ ਜੇਲ੍ਹ ਵਿੱਚ ਬੰਦ ਸਨ। ਉਸ ਕੇਸ ਨੂੰ ਲੈ ਕੇ ਪੱਤਰਕਾਰ ਕੰਵਲਜੀਤ ਸਿੰਘ ਵੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚਲੇ ਆ ਰਹੇ ਸਨ।
ਡੀ ਐੱਸ ਪੀ ਆਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਜੇਬ ਵਿੱਚੋਂ ਮਿਲੇ ਸੁਸਾਈਡ ਨੋਟ ਦੇ ਆਧਾਰ 'ਤੇ ਉਕਤ ਦੋਸ਼ੀਆਂ ਖਿਲਾਫ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ  ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ। ਪੱਤਰਕਾਰ ਕੰਵਲਜੀਤ ਸਿੰਘ ਸਿੱਧੂ ਦੇ ਅਚਾਨਕ ਇਸ ਤਰ੍ਹਾਂ ਦੁਨੀਆਂ ਤੋਂ ਚਲੇ ਜਾਣ ਕਰਕੇ ਬਠਿੰਡਾ ਪ੍ਰੈੱਸ ਕਲੱਬ ਸਮੇਤ ਜ਼ਿਲ੍ਹਾ ਬਠਿੰਡਾ ਦੇ ਪੱਤਰਕਾਰ ਭਾਈਚਾਰੇ ਵਿੱਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।
Published by: Anuradha Shukla
First published: April 19, 2021, 9:59 PM IST
ਹੋਰ ਪੜ੍ਹੋ
ਅਗਲੀ ਖ਼ਬਰ