• Home
  • »
  • News
  • »
  • punjab
  • »
  • BOLE PARKASH SINGH BADAL HAD NO INTENTION OF CONTESTING THIS TIME MUKTSAR LOCAL18

Punjab Election 2022: ਇਸ ਵਾਰ ਨਹੀਂ ਸੀ ਚੋਣ ਲੜਨ ਦਾ ਕੋਈ ਇਰਾਦਾ : ਪ੍ਰਕਾਸ਼ ਸਿੰਘ ਬਾਦਲ

ਬੋਲੇ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਨਹੀਂ ਸੀ ਚੋਣ ਲੜਨ ਦਾ ਕੋਈ ਇਰਾਦਾ  

  • Share this:
    ਕੁਨਾਲ ਧੂੜੀਆ

    ਲੰਬੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਭੀਟੀਵਾਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਬੀਤੇ ਸਮੇਂ ਦੌਰਾਨ ਅਕਾਲੀ ਸਰਕਾਰ ਸਮੇਂ ਹੋਏ ਕੰਮਾਂ ਦਾ ਵਰਣਨ ਕੀਤਾ, ਉੱਥੇ ਹੀ ਉਨ੍ਹਾਂ ਨੇ ਪਿਛਲੇ ਪੰਜ ਸਾਲ ਕਾਂਗਰਸ ਸਰਕਾਰ ਵੱਲੋਂ ਜੋ ਕੁਝ ਕੀਤਾ ਗਿਆ ਉਸ ਨੂੰ ਲੋਕ ਹਿੱਤਾਂ ਤੋਂ ਪਾਸੇ ਦੱਸਿਆ।

    ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹੋਣ ਦੀ ਕੀਤੀ ਗੱਲ ਬਾਰੇ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹੀ ਸਨ ਤਾਂ ਫਿਰ ਵਾਪਸ ਕਿਉਂ ਲਏ ਗਏ, ਉਨ੍ਹਾਂ ਕਿਹਾ ਕਿ ਸਰਕਾਰ ਕੋਈ ਵੀ ਕਾਨੂੰਨ ਬਣਾਉਂਦੀ ਹੈ ਉਹ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਉਣਾ ਚਾਹੀਦਾ ਹੈ ਪਰ ਕੇਂਦਰ ਸਰਕਾਰ ਦੇ ਇਹ ਖੇਤੀ ਕਾਨੂੰਨ ਲੋਕ ਹਿੱਤਾਂ ਦੇ ਵਿਚ ਨਹੀਂ ਸਨ, ਜਿਸ ਕਰਕੇ ਵਾਪਸ ਲੈਣੇ ਪਏ। ਭਾਜਪਾ ਵੱਲੋਂ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ 'ਤੇ ਉਨ੍ਹਾਂ ਕਿਹਾ ਕਿ ਜੋ ਵੀ ਧਿਰਾਂ ਇਲੈਕਸ਼ਨ ਲੜ ਰਹੀਆਂ ਹਨ ਇਨ੍ਹਾਂ ਵਿੱਚੋਂ ਕੋਈ ਵੀ ਅਜਿਹੀ ਨਹੀਂ ਜੋ ਕਹਿੰਦੀ ਹੋਵੇ ਕਿ ਸਾਡੀ ਸਰਕਾਰ ਨਹੀਂ ਬਣੇਗੀ।

    ਭਗਵੰਤ ਮਾਨ ਵੱਲੋਂ ਬੀਤੇ ਦਿਨ ਚੋਣ ਪ੍ਰਚਾਰ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ਆਰਾਮ ਕਰਨ ਦੀ ਸਲਾਹ ਦੇਣ ਦੇ ਮਾਮਲੇ ਵਿੱਚ ਪੁੱਛੇ ਜਾਣ 'ਤੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਇਸ ਵਾਰ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਸੀ ਪਰ ਪਾਰਟੀ ਵੱਲੋਂ ਕੀਤੇ ਗਏ ਹੁਕਮ ਨੂੰ ਉਨ੍ਹਾਂ ਨੇ ਹਮੇਸ਼ਾ ਹੀ ਸਿਰ ਮੱਥੇ ਮੰਨਿਆ ਹੈ ਅਤੇ ਪਾਰਟੀ ਦੇ ਕੀਤੇ ਹੁਕਮ ਤਹਿਤ ਹੀ ਉਹ ਇਸ ਵਾਰ ਚੋਣ ਲੜ ਰਹੇ ਹਨ। ਡੇਰਾ ਸਿਰਸਾ ਮੁਖੀ ਦੀ ਪੈਰੋਲ ਦੇ ਮਾਮਲੇ ਵਿਚ ਉਨ੍ਹਾਂ ਨੇ ਕਿਹਾ ਕਿ ਮਾਮਲਾ ਕੋਰਟ ਦਾ ਹੈ ਅਤੇ ਕੋਰਟ ਦੇ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰਦੇ, ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਕਦੇ ਕਿਸੇ ਨਾਲ ਕੋਈ ਜ਼ਾਤੀ ਲੜਾਈ ਨਹੀਂ ਲੜੀ, ਉਨ੍ਹਾਂ ਦੀ ਲੜਾਈ ਹਮੇਸ਼ਾਂ ਅਸੂਲਾਂ ਦੀ ਰਹੀ ਹੈ ਤੇ ਅਸੂਲਾਂ ਦੀ ਲੜਾਈ ਲੜਦੇ ਰਹਿਣਗੇ।
    Published by:Ashish Sharma
    First published: