
ਈਡੀ ਵੱਲੋਂ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਤੋਂ ਗ੍ਰਿਫ਼ਤਾਰ ਕੀਤਾ ਹੈ।
ਚੰਡੀਗੜ੍ਹ : ਸਾਬਕਾ ਵਿਧਾਇਕ ਸੁਖਪਾਲ ਖਹਿਰਾ( Former MLA Sukhpal Khaira) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ( ED) ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਈਡੀ ਦਫ਼ਤਰ 'ਚ ਅੱਜ ਪੁੱਛਗਿੱਛ ਲਈ ਬੁਲਾਇਆ ਸੀ। ਮਨੀ ਲਾਂਡ੍ਰਿੰਗ ਮਾਮਲੇ (Money Laundering case) ਵਿੱਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਖਹਿਰਾ ਤੋਂ ਅੱਜ ਵੀ ਈਡੀ ਵੱਲੋਂ ਪੁੱਛਗਿੱਛ ਕੀਤੀ ਗਈ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਈਡੀ ਨੇ ਖਹਿਰਾ ਦੀ ਭੁਲੱਥ ਸਥਿਤ ਰਿਹਾਇਸ਼ 'ਤੇ ਛਾਪਾ ਮਾਰਿਆ ਸੀ। ਖਹਿਰਾ ਨੂੰ ਅੱਜ ਈਡੀ ਨੇ ਆਪਣੇ ਸੈਕਟਰ-9 ਸਥਿਤ ਦਫ਼ਤਰ ਵਿੱਚ ਬੁਲਾਇਆ ਸੀ। ਉਸ ਨੂੰ ਦੁਪਹਿਰ ਕਰੀਬ 3.30 ਵਜੇ ਗ੍ਰਿਫਤਾਰ ਕੀਤਾ ਗਿਆ।
ਸੁਖਪਾਲ ਸਿੰਘ ਖਹਿਰਾ ਇਸ ਸਾਲ ਜੂਨ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਵੀ ਉਹ ਕਾਂਗਰਸ ਵਿੱਚ ਸਨ।
ਜ਼ਿਕਰਯੋਗ ਹੈ ਕਿ ਈਡੀ ਨੇ ਇਸ ਸਾਲ ਮਾਰਚ ਵਿੱਚ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਸਮੇਤ ਘੱਟੋ-ਘੱਟ 10 ਹੋਰ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਖਹਿਰਾ ਦੇ ਘਰ ਤੋਂ ਇਲਾਵਾ ਈਡੀ ਨੇ ਪੰਜਾਬ ਅਤੇ ਦਿੱਲੀ ਵਿੱਚ ਉਨ੍ਹਾਂ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਖਹਿਰਾ ਵਿਵਾਦਾਂ ਵਿੱਚ ਘਿਰੇ ਹਨ। ਇਸ ਤੋਂ ਪਹਿਲਾਂ ਸਾਲ 2015 'ਚ ਵੀ ਉਸ 'ਤੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਸੀ। ਫਾਜ਼ਿਲਕਾ ਅਦਾਲਤ ਨੇ ਕੁਝ ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਖਹਿਰਾ ਨੂੰ ਸੰਮਨ ਜਾਰੀ ਕੀਤਾ ਸੀ। ਦੋਸ਼ ਹੈ ਕਿ ਖਹਿਰਾ ਆਪਣੇ ਨਿੱਜੀ ਸਕੱਤਰ ਦੇ ਫੋਨ ਤੋਂ ਤਸਕਰਾਂ ਨਾਲ ਗੱਲ ਕਰਦੇ ਸਨ।
ਇਸ ਮਾਮਲੇ 'ਚ ਖਹਿਰਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਦੀ ਇਸ ਮੰਗ ਨੂੰ ਹਾਈ ਕੋਰਟ ਨੇ ਵੀ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਸੁਪਰੀਮ ਕੋਰਟ ਗਏ ਸਨ। ਜਿੱਥੇ ਸੁਪਰੀਮ ਕੋਰਟ ਨੇ ਉਸ ਦੇ ਖਿਲਾਫ ਜਾਰੀ ਗੈਰ-ਜ਼ਮਾਨਤੀ ਵਾਰੰਟ 'ਤੇ ਰੋਕ ਲਗਾ ਦਿੱਤੀ ਸੀ। ਇਸ ਮਾਮਲੇ ਵਿੱਚ 9 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੂਜੇ ਪਾਸੇ ਖਹਿਰਾ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਪੀਈਪੀ ਦੇ ਵਿਧਾਇਕ ਨੂੰ ਵਾਧੂ ਮੁਲਜ਼ਮ ਬਣਾਇਆ ਗਿਆ ਸੀ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।