ਫਾਜ਼ਿਲਕਾ - ਬੀ.ਐੱਸ.ਐੱਫ. ਜਵਾਨ ਦੀ ਸਿਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਜਵਾਨ 52 ਬਟਾਲੀਅਨ 'ਚ ਤਾਇਨਾਤ ਸੀ। ਇਹ ਘਟਨਾ ਇੱਕ ਹਾਦਸਾ ਜਾਂ ਖੁਦਕੁਸ਼ੀ , ਅਜੇ ਪੁਸ਼ਟੀ ਨਹੀਂ ਹੋਈ। ਜਵਾਨ ਛੁੱਟੀ ਕੱਟ ਕੇ ਘਰੋਂ ਵਾਪਸ ਆਇਆ ਸੀ। ਮ੍ਰਿਤਕ ਜਵਾਨ ਦੀ ਉਮਰ 30 ਸਾਲ ਹੈ।
ਦੱਸਿਆ ਜਾ ਰਿਹਾ ਹੈ ਕਿ ਬੀ.ਐੱਸ.ਐੱਫ. ਭਾਰਤ ਦੀ 52 ਬਟਾਲੀਅਨ, ਜੋ ਕਿ ਫਾਜ਼ਿਲਕਾ ਸੈਕਟਰ ਵਿੱਚ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਹੈ। ਜਿਸ ਵਿੱਚ ਮ੍ਰਿਤਕ ਜਵਾਨ ਡਿਊਟੀ ਕਰਦਾ ਸੀ। ਜੋ ਤੇਲੰਗਾਨਾ ਦਾ ਰਹਿਣ ਵਾਲਾ ਸੀ। ਜਿਸ ਨੇ ਅੱਜ ਹੈੱਡਕੁਆਰਟਰ ਵਿਖੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਜਿਸਦਾ ਨਾਮ ਕੰਨਬੋਇਨਾ ਰੁਮੁਲੁ ਸੀ।
ਫਿਲਹਾਲ ਬੀਐਸਐਫ ਬਟਾਲੀਅਨ ਦਾ ਕੋਈ ਵੀ ਅਧਿਕਾਰੀ ਮੀਡੀਆ ਦੇ ਕੈਮਰਿਆਂ 'ਤੇ ਕੁਝ ਵੀ ਬੋਲਣ ਤੋਂ ਗੁਰੇਜ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਡਾਕਟਰ ਜਸਲੀਨ ਨੇ ਦੱਸਿਆ ਕਿ ਹਸਪਤਾਲ ਆਉਣ ਤੋਂ ਪਹਿਲਾਂ ਹੀ ਬੀ.ਐੱਸ.ਐੱਫ. ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਜਵਾਨ ਦੇ ਸਾਥੀਆਂ ਨੇ ਦੱਸਿਆ ਕਿ ਹੈੱਡਕੁਆਰਟਰ 'ਤੇ ਗੋਲੀ ਚੱਲੀ ਸੀ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BSF, Fazilika