#Breaking: ਪੰਜਾਬ 'ਚ ਨਾਈਟ ਕਰਫਿਊ ਦਾ ਸਮਾਂ ਬਦਲਿਆ, ਸ਼ਹਿਰਾਂ 'ਚ ਸ਼ਾਮ 6 ਵਜੇ ਤੋਂ ਦੁਕਾਨਾਂ ਬੰਦ ਕਰਨ ਦਾ ਫੈਸਲਾ

News18 Punjabi | News18 Punjab
Updated: April 26, 2021, 10:00 PM IST
share image
#Breaking: ਪੰਜਾਬ 'ਚ ਨਾਈਟ ਕਰਫਿਊ ਦਾ ਸਮਾਂ ਬਦਲਿਆ, ਸ਼ਹਿਰਾਂ 'ਚ ਸ਼ਾਮ 6 ਵਜੇ ਤੋਂ ਦੁਕਾਨਾਂ ਬੰਦ ਕਰਨ ਦਾ ਫੈਸਲਾ
ਸ਼ਹਿਰਾਂ ਦੀਆਂ ਦੁਕਾਨਾਂ ਸੌਮਵਾਰ ਤੋਂ ਸ਼ੁੱਕਰਵਾਰ ਸ਼ਾਮ 6 ਵਜੇ ਤੱਕ ਖੁੱਲਣਗੀਆਂ ਦੁਕਾਨਾਂ

  • Share this:
  • Facebook share img
  • Twitter share img
  • Linkedin share img
ਪੰਜਾਬ 'ਚ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸ਼ਹਿਰਾਂ 'ਚ ਸ਼ਾਮ 6 ਵਜੇ ਤੋਂ ਦੁਕਾਨਾਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਕਰਫਿਊ ਦੇ ਸਮੇਂ ਵਿਚ ਦੋ ਘੰਟੇ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਫ਼ਤੇ ਦੇ ਅਖੀਰਲੇ ਦਿਨਾਂ ਵਿਚ ਤਾਲਾਬੰਦੀ ਕੀਤੀ ਜਾਵੇਗੀ।ਪ੍ਰਾਪਤ ਜਾਣਕਾਰੀ ਮੁਤਾਬਕ ਸਰਕਾਰ ਨੇ ਰਾਤ ਕਰਫਿਊ ਦਾ ਸਮਾਂ ਸ਼ਾਮ ਛੇ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਦੁਕਾਨਾਂ ਬੰਦ ਕਰਨ ਦਾ ਸਮਾਂ ਪਿੰਡਾਂ ਵਿਚ ਸ਼ਾਮ ਪੰਜ ਵਜੇ ਕਰ ਦਿੱਤਾ ਗਿਆ ਹੈ ਤਾਂ ਜੋ ਕੰਮਕਾਜਾਂ 'ਤੇ ਜਾਣ ਵਾਲੇ ਲੋਕ ਛੇ ਵਜੇ ਤੱਕ ਘਰੋ-ਘਰੀ ਪਹੁੰਚ ਸਕਣ। ਹਫ਼ਤੇ ਦੇ ਅਖੀਰਲੇ ਦਿਨ ਯਾਨੀ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਰੱਖਣ ਦਾ ਹੁਕਮ ਹੈ।

ਪੰਜਾਬ 'ਚ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸ਼ਹਿਰਾਂ 'ਚ ਸ਼ਾਮ 6 ਵਜੇ ਤੋਂ ਦੁਕਾਨਾਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
Published by: Gurwinder Singh
First published: April 26, 2021, 8:00 PM IST
ਹੋਰ ਪੜ੍ਹੋ
ਅਗਲੀ ਖ਼ਬਰ