ਪਾਕਿਸਤਾਨ ਦੇ ਤਸਕਰਾਂ ਵੱਲੋਂ ਲਗਾਤਾਰ ਨਸ਼ਾ ਤਸਕਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਪਰ ਬਾਰਡਰ ਦੇ ਉੱਪਰ ਤਾਇਨਾਤ ਭਾਰਤ ਦੇ ਬੀਐੱਸਐੱਫ ਦੇ ਜਵਾਨਾਂ ਵੱਲੋਂ ਨਸ਼ਾ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ । ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ । ਦਰਅਸਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰੋੜਾਂਵਾਲਾ ਕਲਾਂ ਨੇੜੇ ਇੱਕ ਖੇਤ ਵਿੱਚ ਬੀਐਸਐਫ ਦੇ ਜਵਾਨਾਂ ਨੇ ਸ਼ੱਕੀ ਹੈਰੋਇਨ ਦਾ 1 ਪੈਕੇਟ ਲਿਜਾ ਰਿਹਾ ਇੱਕ ਕਵਾਡਕਾਪਟਰ ਬਰਾਮਦ ਕੀਤਾ ਹੈ।ਬੀਐੱਸਐੱਫ ਦੇ ਜਵਾਨਾਂ ਦੇ ਮੁਤਾਬਕ ਇਹ ਘਟਨਾ ਅੱਜ ਤੜਕੇ 2.35 ਵਜੇ ਵਾਪਰੀ। ਪਾਕਿਸਤਾਨ ਵਾਲੇ ਪਾਸਿਓਂ ਦਾਖਲ ਹੁੰਦੇ ਸਮੇਂ ਕਵਾਡਕਾਪਟਰ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸ ਦੋਂ ਪਹਿਲਾਂ 1 ਦਸੰਬਰ ਨੂੰ ਦੋ ਥਾਵਾਂ ’ਤੇ ਛਾਪੇਮਾਰੀ ਕਰਦਿਆਂ ਪੁਲਿਸ ਨੇ ਹੈਰੋਇਨ, ਬਾਈਕ ਅਤੇ ਹੋਰ ਵੀ ਸਾਮਾਨ ਬਰਾਮਦ ਕੀਤਾ ਸੀ। ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦਾ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਮੁਖਬਰ ਦੀ ਇਤਲਾਹ 'ਤੇ ਇੱਕ ਥਾਂ ਤੋਂ 280 ਗ੍ਰਾਮ ਹੈਰੋਇਨ ਅਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਕੀਤਾ ਸੀ। ਸੈੱਲ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ, ਜਿਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਇੱਕ ਹੋਰ ਥਾਂ ਤੋਂ ਇੱਕ ਹੋਰ ਨੌਜਵਾਨ ਨੂੰ 110 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਸ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਕੀਤੀ ਛਾਪੇਮਾਰੀ 'ਚ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਅਤੇ ਗਾਂਜਾ ਬਰਾਮਦ ਹੋਇਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।