ਅੰਮ੍ਰਿਤਸਰ : ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦੇ ਪੰਜਾਬ ਦੇ ਅੰਮ੍ਰਿਤਸਰ (Amritsar) ਵਿੱਚ ਦਾਖ਼ਲ ਹੋਣ ਦੀ ਖ਼ਬਰ ਹੈ। ਪਿਛਲੇ ਕੁਝ ਦਿਨਾਂ ਵਿੱਚ ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਪਾਰ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਵੀਰਵਾਰ ਨੂੰ ਸਰਹੱਦ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਕਰੀਬ 1:15 ਵਜੇ ਅੰਮ੍ਰਿਤਸਰ ਸੈਕਟਰ ਦੇ ਪਿੰਡ ਧਨੋਂ ਕਲਾਂ ਨੇੜੇ ਪਾਕਿਸਤਾਨੀ ਪਾਸਿਓਂ ਭਾਰਤੀ ਹਵਾਈ ਖੇਤਰ ਵਿੱਚ ਕੁਝ ਸ਼ੱਕੀ ਉਡਾਣ ਭਰੀ ਸਮੱਗਰੀ ਵੇਖੀ, ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਕਰਕੇ ਇਸ ਨੂੰ ਢਾਹ ਦਿੱਤਾ। ਇਸ ਡਰੋਨ ਦੀ ਵਰਤੋਂ ਨਸ਼ਿਆਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਜਿਸ ਨੂੰ ਜਵਾਨਾਂ ਨੇ ਨਾਕਾਮ ਕਰ ਦਿੱਤਾ।
ਡਰੋਨ ਡਿੱਗਣ ਤੋਂ ਬਾਅਦ ਪੂਰੇ ਇਲਾਕੇ ਨੂੰ ਸੈਨਿਕਾਂ ਨੇ ਘੇਰ ਲਿਆ ਅਤੇ ਤੁਰੰਤ ਇਸ ਦੀ ਸੂਚਨਾ ਪੁਲਿਸ ਅਤੇ ਸਹਿਯੋਗੀ ਏਜੰਸੀਆਂ ਨੂੰ ਦਿੱਤੀ। ਬਾਅਦ ਵਿੱਚ ਸੈਨਿਕਾਂ ਨੂੰ ਸਵੇਰੇ 6.15 ਵਜੇ ਪਿੰਡ ਧਨੋਂ ਕਲਾ ਨੇੜੇ ਇੱਕ ਕਾਲੇ ਰੰਗ ਦਾ ਡਰੋਨ ਮਿਲਿਆ। ਬਰਾਮਦ ਕੀਤਾ ਗਿਆ ਡਰੋਨ ਚੀਨੀ ਡਰੋਨ ਸੀ। ਇਸ ਚੀਨੀ ਡਰੋਨ ਦਾ ਨਾਮ DJ Metric 300 ਹੈ।
ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਪਾਕਿਸਤਾਨ ਵੱਲੋਂ ਡਰੋਨ ਦੇ ਭਾਰਤੀ ਖੇਤਰ ਵਿੱਚ ਦਾਖਲ ਹੋਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਪਰ ਹਰ ਵਾਰ ਬੀਐਸਐਫ ਦੇ ਚੌਕਸ ਜਵਾਨਾਂ ਨੇ ਪਾਕਿਸਤਾਨ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਕੁਝ ਦਿਨ ਪਹਿਲਾਂ ਇੱਕ ਪਾਕਿਸਤਾਨੀ ਡਰੋਨ ਅਟਾਰੀ ਉਪਰ ਉੱਡਦਾ ਦੇਖਿਆ ਗਿਆ ਸੀ। ਇਹ ਡਰੋਨ ਭਾਰਤੀ ਸਰਹੱਦ ਪਾਰ ਕਰਦੇ ਹੋਏ ਕਰੀਬ 5 ਕਿਲੋਮੀਟਰ ਤੱਕ ਅੰਦਰ ਆਇਆ ਸੀ। ਇਸ ਤੋਂ ਪਹਿਲਾਂ 21 ਅਪ੍ਰੈਲ ਨੂੰ ਗੁਰਦਾਸਪੁਰ ਸੈਕਟਰ 'ਚ ਡਰੋਨ ਰਾਹੀਂ 4 ਵਾਰ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਨੂੰ ਮਾਰਨ ਲਈ ਬੀਐਸਐਫ ਨੂੰ ਕਰੀਬ 165 ਰਾਊਂਡ ਫਾਇਰ ਕਰਨੇ ਪਏ ਸੀ।
Published by: Ashish Sharma
First published: April 29, 2022, 17:30 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।