ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਲਈ ਅੱਜ 10 ਮੰਤਰੀਆਂ (Bhagwant Mann Cabinet) ਨੇ ਸਹੁੰ ਚੁੱਕੀ ਹੈ। ਇਸ ਪਿੱਛੋਂ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ ਹੈ। ਪਹਿਲੀ ਮੀਟਿੰਗ ਵਿਚ ਕੈਬਨਿਟ ਨੇ ਰੁਜ਼ਗਾਰ ਬਾਰੇ ਚਰਚਾ ਕੀਤਾ ਹੈ। ਸੂਤਰਾਂ ਮੁਤਾਬਕ ਮੀਟਿੰਗ ਵਿਚ 25000 ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਕੈਬਨਿਟ ਮੀਟਿੰਗ ਤੋਂ ਬਾਹਰ ਆਏ ਮੰਤਰੀਆਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਬਾਰੇ ਗੱਲ ਹੋਈ ਹੈ। ਉਨ੍ਹਾਂ ਕਿਹਾ ਹੈ ਕਿ ਨੌਕਰਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਹਜਾਰਾਂ ਦੀ ਗਿਣਤੀ ਵਿਚ ਨੌਕਰੀਆਂ ਮਿਲਣਗੀਆਂ। ਹਾਲਾਂਕਿ ਉਨ੍ਹਾਂ ਨੇ ਖੁੱਲ੍ਹ ਕੇ ਕੁਝ ਵੀ ਦੱਸਣ ਤੋਂ ਨਾਂਹ ਕਰ ਦਿੱਤੀ ਤੇ ਕਿਹਾ ਕਿ ਮੁੱਖ ਮੰਤਰੀ ਹੀ ਇਸ ਬਾਰੇ ਵਿਸਥਾਰ ਨਾਲ ਦੱਸਣਗੇ। ਪਰ ਇੰਨਾ ਜ਼ਰੂਰੀ ਕਿਹਾ ਕਿ ਮੀਟਿੰਗ ਵਿਚ ਰੁਜ਼ਗਾਰ ਬਾਰੇ ਵੱਡਾ ਫੈਸਲਾ ਲਿਆ ਹੈ।
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਬ੍ਰਹਮ ਸ਼ੰਕਰ ਜਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ ਪਰ ਪਹਿਲਾਂ ਇਸ ਨੂੰ ਵਿਧਾਨ ਸਭਾ 'ਚ ਲਿਜਾਇਆ ਜਾਵੇਗਾ। ਇਸ ਮੌਕੇ ਕਿਸੇ ਵੀ ਮੰਤਰੀ ਨੇ ਅੰਦਰ ਹੋਈ ਚਰਚਾ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਹੀ ਇਸ ਦਾ ਖ਼ੁਲਾਸਾ ਕਰ ਸਕਦੇ ਹਨ।
ਦੱਸ ਦਈਏ ਕਿ ਮਾਨ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਵੀ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਕਿਹਾ ਸੀ।
ਦੱਸ ਦਈਏ ਕਿ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਵਜ਼ਾਰਤ ਦੇ 10 ਮੰਤਰੀਆਂ ਨੇ ਅੱਜ ਸਹੁੰ ਚੁੱਕ ਲਈ ਹੈ, ਜਿਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਵਾਈ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ, ਜਦੋਂ ਕਿ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾਤ੍ਰੇਅ ਪਹਿਲੀ ਵਾਰ ਪੰਜਾਬ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਹੋਏ। ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਸਮੇਂ ਸਭ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਨੇ ਸਹੁੰ ਚੁੱਕੀ।
ਉਨ੍ਹਾਂ ਤੋਂ ਬਾਅਦ ਡਾ. ਬਲਜੀਤ ਕੌਰ, ਹਰਭਜਨ ਸਿੰਘ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਬਰਹਮ ਸ਼ੰਕਰਸ਼ੰਕਰ ਅਤੇ ਆਖੀਰ ਵਿੱਚ ਹਰਜੋਤ ਸਿੰਘ ਬੈਂਸ ਨੇ ਸਹੁੰ ਚੁੱਕੀ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਸੀਰਤ ਕੌਰ ਅਤੇ ਪੁੱਤ ਦਿਲਸ਼ਾਨ ਸਿੰਘ ਅਤੇ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਵੀ ਪਹੁੰਚੇ। ਇਸ ਤੋਂ ਇਲਾਵਾ ਵੀ ਨਵੀਂ ਬਣੀ ਵਜ਼ਾਰਤ ਦੇ ਨਵੇਂ ਚਿਹਰੇ ਵੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਪਹੁੰਚੇ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Babu mann, Bhagwant Mann, Bhagwant Mann Cabinet, Bhagwant Mann Oath taking ceremony, Punjab Cabinet, Punjab government