ਕੈਬਨਿਟ ਮੀਟਿੰਗ 'ਚ ਮੰਗਾਂ 'ਤੇ ਵਿਚਾਰ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ

News18 Punjabi | News18 Punjab
Updated: December 2, 2019, 5:56 PM IST
ਕੈਬਨਿਟ ਮੀਟਿੰਗ 'ਚ ਮੰਗਾਂ 'ਤੇ ਵਿਚਾਰ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ
ਕੈਬਨਿਟ ਮੀਟਿੰਗ 'ਚ ਮੰਗਾਂ 'ਤੇ ਵਿਚਾਰ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ

15 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ। ਵਾਅਦੇ ਮੁਤਾਬਿਕ ਈਟੀਟੀ ਉਮੀਦਵਾਰਾਂ ਲਈ ਲਾਜ਼ਮੀ ਕੀਤੀ ਗਈ ਗ੍ਰੈਜੂਏਸ਼ਨ ਅਤੇ ਬੀਐੱਡ ਉਮੀਦਵਾਰਾਂ ਲਈ ਗ੍ਰੈਜੂਏਸ਼ਨ 'ਚੋਂ 55 ਫੀਸਦੀ ਅੰਕਾਂ ਵਾਲੀ ਸ਼ਰਤ ਵਾਪਸ ਲੈ ਲਈ ਜਾਵੇਗੀ ਅਤੇ ਈ.ਟੀ.ਟੀ /ਬੀਐੱਡ ਦੀ ਨਵੀਂ ਭਰਤੀ ਬਾਰੇ ਵਿਚਾਰ ਹੋਵੇਗਾ।

  • Share this:
ਚੰਡੀਗੜ੍ਹ  : ਪੰਜਾਬ ਕੈਬਨਿਟ ਦੀ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 'ਤੇ ਵਿਚਾਰ ਨਾ ਹੋਣ 'ਤੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ 'ਚ ਗੁੱਸੇ ਦੀ ਲਹਿਰ ਹੈ। ਪੰਜਾਬ ਭਰ ਦੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਨਜ਼ਰਾਂ ਕੈਬਨਿਟ ਮੀਟਿੰਗ 'ਤੇ ਟਿਕੀਆਂ ਹੋਈਆਂ ਸਨ ਅਤੇ ਆਸ ਵੀ ਸੀ ਕਿ ਵਾਅਦੇ ਮੁਤਾਬਿਕ ਈਟੀਟੀ ਉਮੀਦਵਾਰਾਂ ਲਈ ਲਾਜ਼ਮੀ ਕੀਤੀ ਗਈ ਗ੍ਰੈਜੂਏਸ਼ਨ ਅਤੇ ਬੀਐੱਡ ਉਮੀਦਵਾਰਾਂ ਲਈ ਗ੍ਰੈਜੂਏਸ਼ਨ 'ਚੋਂ 55 ਫੀਸਦੀ ਅੰਕਾਂ ਵਾਲੀ ਸ਼ਰਤ ਵਾਪਸ ਲੈ ਲਈ ਜਾਵੇਗੀ ਅਤੇ ਈ.ਟੀ.ਟੀ /ਬੀਐੱਡ ਦੀ ਨਵੀਂ ਭਰਤੀ ਬਾਰੇ ਵਿਚਾਰ ਹੋਵੇਗਾ।

ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾਈ ਸੁਖਵਿੰਦਰ ਢਿੱਲਵਾਂ, ਦੀਪਕ ਕੰਬੋਜ਼, ਸੰਦੀਪ ਸਾਮਾ ਅਤੇ ਰਣਦੀਪ ਸੰਗਤਪੁਰਾ ਨੇ ਕਿਹਾ 24 ਨਵੰਬਰ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਪ੍ਰਦਰਸ਼ਨ ਦੌਰਾਨ ਮੌਕੇ 'ਤੇ ਮੌਜੂਦ ਡਿਊਟੀ ਮੈਜਿਸਟਰੇਟ ਬਬਨਜੀਤ ਸਿੰਘ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਡੀਸੀ ਸੰਗਰੂਰ ਦੇ ਹਵਾਲਿਆਂ ਨਾਲ ਇਹ ਵਿਸ਼ਵਾਸ ਦਿਵਾਉਂਦਿਆਂ ਧਰਨਾ ਚੁਕਵਾਇਆ ਸੀ ਕਿ ਆਗਾਮੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਕੱਢਿਆ ਜਾਵੇਗਾ। ਇਹੀ ਨਹੀਂ 23 ਨਵੰਬਰ ਨੂੰ ਡੀਪੀਆਈ ਇੰਦਰਜੀਤ ਸਿੰਘ ਅਤੇ ਸੁਖਜੀਤਪਾਲ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਵੀ ਬੇਰੁਜ਼ਗਾਰ ਅਧਿਆਪਕਾਂ ਨੂੰ ਅਧਿਆਪਕ ਭਰਤੀ ਦੀਆਂ ਇਤਰਾਜ਼ ਵਾਲੀਆਂ ਸ਼ਰਤਾਂ ਵਾਪਸ ਲੈਣ ਦਾ ਵਿਸ਼ਵਾਸ ਦਿੱਤਾ ਗਿਆ ਸੀ।

Loading...
ਕੈਬਨਿਟ ਮੀਟਿੰਗ 'ਚ ਅਣਗ਼ੌਲ਼ੇ ਹੋਣ 'ਤੇ ਬੇਰੁਜ਼ਗਾਰ ਅਧਿਆਪਕਾਂ ਨੇ ਮੁੜ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ 15 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਢਾਈ ਮਹੀਨਿਆਂ ਤੋਂ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕਾਂ ਨੇ ਸੰਗਰੂਰ ਵਿਖੇ ਪੱਕੇ-ਮੋਰਚੇ ਲਾਏ ਹੋਏ ਹਨ ਅਤੇ ਕਈ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦੌਰਾਨ ਲਾਠੀਚਾਰਜ ਦਾ ਸੇਕ ਝੱਲ ਚੁੱਕੇ ਹਨ।
First published: December 2, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...