Home /News /punjab /

ਮਾਨ ਕੈਬਨਿਟ 'ਚੋਂ ਮੰਤਰੀ ਸਰਾਰੀ 'OUT', ਦਿੱਤਾ ਅਸਤੀਫਾ, ਖੁਦ ਨੂੰ ਦੱਸਿਆ ਪਾਰਟੀ ਦਾ ਵਫਾਦਾਰ ਸਿਪਾਹੀ

ਮਾਨ ਕੈਬਨਿਟ 'ਚੋਂ ਮੰਤਰੀ ਸਰਾਰੀ 'OUT', ਦਿੱਤਾ ਅਸਤੀਫਾ, ਖੁਦ ਨੂੰ ਦੱਸਿਆ ਪਾਰਟੀ ਦਾ ਵਫਾਦਾਰ ਸਿਪਾਹੀ

 ਕਿਹਾ, ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ ਅਤੇ ਰਹਾਂਗਾ।

  • Share this:

ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ  ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ। ਹੁਣ ਪੰਜਾਬ ਦੇ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ। ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਅਤੇ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ।

ਦੱਸ ਦਈਏ ਕਿ ਬੀਤੇ ਦਿਨੀਂ  ਜਦੋਂ ਵਿਧਾਨ ਸਭਾ ਦਾ ਸ਼ੈਸਨ ਚਲ ਰਿਹਾ ਸੀ ਤਾਂ ਵਿਰੋਧੀਆਂ ਵੱਲੋਂ ਵੀ ਪੁਰਜੋਰ ਮੰਗ ਕੀਤੀ ਸੀ ਕਿ ਫੌਜਾ ਸਿੰਘ ਸਰਾਰੀ ਅਸਤੀਫਾ ਦੇਣ। ਹਾਲਾਂਕਿ ਜਿਹੜੇ ਦੋਸ਼ ਉਨ੍ਹਾਂ ਉਤੇ ਲੱਗੇ ਸਨ ਉਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ ਅਤੇ ਰਹਾਂਗਾ। ਸਰਾਰੀ 'ਤੇ ਤਿੰਨ ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਜਿਸ ਦੀ ਇੱਕ ਆਡੀਓ ਵਾਇਰਲ ਹੋ ਗਈ ਸੀ।


ਕਾਬਲੇਗੌਰ ਹੈ ਕਿ ਫੌਜਾ ਸਿੰਘ ਸਰਾਰੀ ਪੰਜਾਬ ਵਿੱਚ ‘ਆਪ’ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਗੁਆਉਣ ਵਾਲੇ ਦੂਜੇ ਮੰਤਰੀ ਹਨ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਸਿੰਗਲਾ 'ਤੇ ਵਿਭਾਗ ਦੇ ਟੈਂਡਰ 'ਚ ਕਮਿਸ਼ਨ ਲੈਣ ਦਾ ਦੋਸ਼ ਲੱਗਾ ਸੀ, ਜਿਸ ਕਾਰਨ  ਸਿੰਗਲਾ ਨੂੰ ਵੀ ਜੇਲ੍ਹ ਵਿੱਚ ਪਿਆ ਸੀ।

Published by:Ashish Sharma
First published:

Tags: Bhagwant Mann, Fauja singh, Punjab Cabinet Minister, Punjab government