Home /News /punjab /

Jandiala Guru: ਹਰਭਜਨ ਸਿੰਘ ETO ਵੱਲੋਂ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ

Jandiala Guru: ਹਰਭਜਨ ਸਿੰਘ ETO ਵੱਲੋਂ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ

ਹਰਭਜਨ ਸਿੰਘ ETO ਵੱਲੋਂ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ

ਹਰਭਜਨ ਸਿੰਘ ETO ਵੱਲੋਂ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ

ਦੱਸ ਦਈਏ ਕਿ ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਨੇ ਕਣਕ ਸਣੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਵਿਛਾ ਦਿੱਤੀਆਂ ਹਨ। ਨੁਕਸਾਨੀ ਗਈਆਂ ਫ਼ਸਲਾਂ ਦੀ ਗਿਰਦਾਵਰੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਸਲ ਰਿਪੋਰਟ ਸਾਹਮਣੇ ਆਵੇਗੀ।

  • Share this:

ਕੈਬਨਿਟ ਮੰਤਰੀ ਹਰਭਜਨ ਸਿੰਘ ETO ਨੇ ਅੱਜ ਹਲਕਾ ਜੰਡਿਆਲਾ ਗੁਰੂ 'ਚ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਥੇ ਬੇਮੌਸਮੀ ਬਰਸਾਤ ਨਾਲ ਫ਼ਸਲਾਂ ਜ਼ਮੀਨ ਉਤੇ ਵਿੱਛ ਗਈਆਂ ਹਨ।

ਇਸ ਮੌਕੇ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਇੱਕ ਹਫ਼ਤੇ ਵਿੱਚ ਗਿਰਦਾਵਰੀ ਪੂਰੀ ਹੋਵੇਗੀ। ਖਰਾਬ ਹੋਈ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਜਲਦ ਜਾਰੀ ਕਰ ਦਿੱਤਾ ਜਾਵੇਗਾ।

ਉਧਰ, ਮੁੱਖ ਮੰਤਰੀ ਭਗਵੰਤ ਮਾਨ ਵੀ ਅੱਜ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ। ਮਿਲੀ ਜਾਣਕਾਰੀ ਮੁਤਾਬਕ ਥੋੜ੍ਹੀ ਦੇਰ 'ਚ ਉਹ ਪ੍ਰਭਾਵਿਤ ਇਲਾਕਿਆਂ ਵੱਲ ਰਵਾਨਾ ਹੋਣਗੇ।

ਦੱਸਿਆ ਜਾ ਰਿਹਾ ਹੈ ਕਿ ਉਹ ਨਿਹਾਲਸਿੰਘ ਵਾਲਾ ਤੇ ਮੁਕਤਸਰ ਦਾ ਦੌਰਾ ਕਰਨਗੇ। ਇਸ ਤੋਂ ਇਲਾਵਾ ਤਲਵੰਡੀ ਸਾਬੋ ਤੇ ਪਟਿਆਲਾ ਵਿਖੇ ਵੀ ਨੁਕਸਾਨ ਦਾ ਜਾਇਜ਼ਾ ਲੈਣਗੇ।

ਦੱਸ ਦਈਏ ਕਿ ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਨੇ ਕਣਕ ਸਣੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਵਿਛਾ ਦਿੱਤੀਆਂ ਹਨ। ਨੁਕਸਾਨੀ ਗਈਆਂ ਫ਼ਸਲਾਂ ਦੀ ਗਿਰਦਾਵਰੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਸਲ ਰਿਪੋਰਟ ਸਾਹਮਣੇ ਆਵੇਗੀ।

Published by:Gurwinder Singh
First published:

Tags: Bhagwant Mann, Harbhajan Singh ETO, Heavy rain fall, Rain