Home /News /punjab /

ਹਰਜੋਤ ਬੈਂਸ ਵੱਲੋਂ ਰਾਘਵ ਚੱਢਾ ਖਿਲਾਫ ਪਟੀਸ਼ਨ ਦਾ ਨਿਪਟਾਰਾ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ

ਹਰਜੋਤ ਬੈਂਸ ਵੱਲੋਂ ਰਾਘਵ ਚੱਢਾ ਖਿਲਾਫ ਪਟੀਸ਼ਨ ਦਾ ਨਿਪਟਾਰਾ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ

 (file photo)

(file photo)

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਣ ‘ਤੇ ਵਿਰੋਧੀ ਪਾਰਟੀਆਂ ਨੇ ਚੁੱਪ ਵੱਟੀ ਰੱਖੀ, ਪਰ ਹੁਣ ਜਦੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਪ੍ਰਸ਼ਾਸਨਿਕ ਪ੍ਰਣਾਲੀ ਦੇ ਸੁਧਾਰ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਸਿਆਸੀ ਲੋਕ ਭੱਦੇ ਦੋਸ਼ ਲਗਾ ਕੇ ਆਮ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਹੋਰ ਪੜ੍ਹੋ ...
 • Share this:
  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੰਸਦ ਮੈਂਬਰ ਰਾਘਵ ਚੱਢਾ ਦੀ ਪੰਜਾਬ ਵਿੱਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਮੰਤਰੀ ਨੇ ਕਿਹਾ ਕਿ ਪਟੀਸ਼ਨਰ ਦਾ ਇਰਾਦਾ ਸਿਰਫ ਸਸਤੀ ਪਬਲੀਸਿਟੀ ਹਾਸਲ ਕਰਨਾ ਸੀ, ਨਾ ਕਿ ਇਹ ਪਟੀਸ਼ਨ ਪੰਜਾਬ ਦੇ ਹਿੱਤ ਵਿੱਚ ਦਾਇਰ ਕੀਤੀ ਗਈ ਸੀ।

  ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਣ ‘ਤੇ ਵਿਰੋਧੀ ਪਾਰਟੀਆਂ ਨੇ ਚੁੱਪ ਵੱਟੀ ਰੱਖੀ, ਪਰ ਹੁਣ ਜਦੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਪ੍ਰਸ਼ਾਸਨਿਕ ਪ੍ਰਣਾਲੀ ਦੇ ਸੁਧਾਰ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਸਿਆਸੀ ਲੋਕ ਭੱਦੇ ਦੋਸ਼ ਲਗਾ ਕੇ ਆਮ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।

  ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਮੈਂ ਸਲਾਹਕਾਰ ਕਮੇਟੀ ਵਿੱਚ ਰਾਘਵ ਚੱਢਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ “ਰਾਜਨੀਤਿਕ ਹਿੱਤ ਪਟੀਸ਼ਨ” ਦਾ ਨਿਪਟਾਰਾ ਕਰਨ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਅਦਾਲਤ ਦਾ ਕੀਮਤੀ ਸਮਾਂ ਬਰਬਾਦ ਕਰਨ ਵਾਲਿਆਂ ਨੂੰ ਸਖਤ ਚਪੇੜ।

  ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਰਾਹਤ ਨਾ ਦਿੰਦੇ ਹੋਏ ਰਾਘਵ ਚੱਢਾ ਦੀ ਰਾਜ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈ ਕੇ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ।
  Published by:Gurwinder Singh
  First published:

  Tags: Aam Aadmi Party, Harjot Bains, Harjot Singh Bains

  ਅਗਲੀ ਖਬਰ