Home /News /punjab /

ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਤਿੱਖੀ ਨਜ਼ਰ ਰੱਖੀ ਜਾਵੇ: ਹਰਜੋਤ ਸਿੰਘ ਬੈਂਸ

ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਤਿੱਖੀ ਨਜ਼ਰ ਰੱਖੀ ਜਾਵੇ: ਹਰਜੋਤ ਸਿੰਘ ਬੈਂਸ

 ਸਰਕਾਰ ਦਾ ਦਾਅਵਾ, ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖਤਮ, ਰੋਜ਼ਾਨਾ 60 ਹਜ਼ਾਰ ਮੀਟ੍ਰਿਕ ਟਨ ਰੇਤ ਦਾ ਵਾਧਾ (file photo ANI)

ਸਰਕਾਰ ਦਾ ਦਾਅਵਾ, ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖਤਮ, ਰੋਜ਼ਾਨਾ 60 ਹਜ਼ਾਰ ਮੀਟ੍ਰਿਕ ਟਨ ਰੇਤ ਦਾ ਵਾਧਾ (file photo ANI)

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਈਨਿੰਗ, ਜੇਲ੍ਹ ਅਤੇ ਸੈਰ ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ

  • Share this:

ਚੰਡੀਗੜ੍ਹ-  ਪੰਜਾਬ ਵਜ਼ਾਰਤ ਵਿੱਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਈਨਿੰਗ, ਜੇਲ੍ਹਾਂ ਅਤੇ ਸੈਰ ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬੈਂਸ ਨੇ ਵਿਭਾਗਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਚੱਲ ਰਹੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ।

ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬੇ ਭਰ ਵਿੱਚ ਸਾਰੀਆਂ ਕਾਨੂੰਨੀ ਮਾਈਨਿੰਗ ਸਾਈਟਾਂ ਦੀ ਸ਼ਨਾਖਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੂਹ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਸਮੇਂ ਸਿਰ ਹਦਾਇਤਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਮੰਤਰੀ ਨੇ ਕਿਹਾ, "ਮੈਂ ਛੇ ਮਹੀਨਿਆਂ ਦੇ ਅੰਦਰ ਇੱਕ ਨਵੀਂ ਮਾਈਨਿੰਗ ਨੀਤੀ ਪੇਸ਼ ਕਰਨ ਜਾ ਰਿਹਾ ਹਾਂ, ਜਿਸ ਵਿੱਚ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖਤਮ ਕਰਨ 'ਤੇ ਧਿਆਨ ਦਿੱਤਾ ਜਾਵੇਗਾ।" ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਨਾਲ ਸਰਕਾਰੀ ਖਜ਼ਾਨੇ ਵਿੱਚ ਭਾਰੀ ਵਾਧਾ ਹੋਵੇਗਾ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਈਨਿੰਗ ਸਾਈਟਾਂ ਦੀ ਰੋਜ਼ਾਨਾ ਆਧਾਰ 'ਤੇ ਚੈਕਿੰਗ ਕੀਤੀ ਜਾਵੇਗੀ ਅਤੇ ਸਬੰਧਤ ਜ਼ਿਲ੍ਹਿਆਂ ਤੋਂ ਬਕਾਇਦਾ ਤੌਰ 'ਤੇ ਰਿਪੋਰਟ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨਾਜਾਇਜ਼ ਮਾਈਨਿੰਗ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।



ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਤਸਕਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਵਿਭਾਗ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਵਿੱਚ ਸੈਰ ਸਪਾਟਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਸੰਭਾਵਨਾਵਾਂ ਤਲਾਸ਼ਣ। ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਦੇ ਏਜੰਡੇ 'ਤੇ ਕਈ ਵੱਡੀਆਂ ਯੋਜਨਾਵਾਂ ਹਨ, ਜਿਨ੍ਹਾਂ ਨੂੰ ਜਲਦੀ ਹੀ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ।

ਮੀਟਿੰਗ ਵਿੱਚ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਮਾਈਨਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਵਧੀਕ ਡੀ.ਜੀ.ਪੀ. (ਜੇਲ੍ਹਾਂ ਵਿਭਾਗ) ਪੀ.ਕੇ. ਸਿਨਹਾ, ਵਧੀਕ ਡੀ.ਜੀ.ਪੀ. (ਮਾਈਨਿੰਗ) ਆਰ. ਐਨ. ਢੋਕੇ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਕੇ.ਪੀ. ਬਰਾੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Published by:Ashish Sharma
First published:

Tags: AAP Punjab, Bhagwant Mann Cabinet, Mining mafia, Punjab Cabinet, Punjab government