ਭਾਰਤ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ 2019 ਪਾਸ ਕੀਤੇ ਜਾਣ ਮਗਰੋਂ ਕਿਧਰੇ ਖੁਸ਼ੀ ਤਾਂ ਕਿਧਰੇ ਗਮ ਦਾ ਮਾਹੌਲ ਹੈ, ਕੋਈ ਢੋਲ 'ਤੇ ਭੰਗੜੇ ਪਾ ਰਿਹਾ ਤਾਂ ਕੋਈ ਵਿਰੋਧ ਜਤਾ ਰਿਹਾ।
ਕਾਂਗਰਸ ਨੇ ਕੇਂਦਰ ਦੇ ਇਸ ਬਿਲ ਨੂੰ ਸਾਫ ਨਕਾਰ ਦਿੱਤਾ ਹੈ, ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਸਾਫ਼ ਐਲਾਨ ਕਰ ਦਿੱਤਾ ਹੈ ਕਿ ਇਹ ਕਾਨੂੰਨ ਕਿਸੇ ਹਾਲ ਲਾਗੂ ਨਹੀਂ ਕਰਾਂਗੇ। ਨਾਗਰਿਕਤਾ ਲਈ ਧਰਮ ਦੇ ਆਧਾਰ 'ਤੇ ਵੰਡਣ ਵਾਲਾ ਇਹ ਬਿੱਲ ਗੈਰ ਸਵਿਧਾਨਕ ਕਰਾਰ ਦਿੱਤਾ ਹੈ। ਇਸਦੇ ਲਈ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ 'ਚ ਹੀ ਬਿੱਲ ਲਿਆਂਦਾ ਜਾ ਸਕਦਾ ਹੈ।
ਕੈਪਟਨ ਸਰਕਾਰ ਦੇ ਸੀਨੀਅਰ ਵਜ਼ੀਰ ਤ੍ਰਿਪਤ ਰਜਿੰਦਰ ਬਾਜਵਾ ਨੇ ਮੋਦੀ ਸਰਕਾਰ ਦੀ ਮਨਸ਼ਾ 'ਤੇ ਸਵਾਲ ਖੜ੍ਹਾ ਕਰਦਿਆਂ ਕਿਹਾ ਕਿ ਅਸਲ 'ਚ ਬੀਜੇਪੀ ਸਰਕਾਰ ਨੇ ਇਹ ਬਿੱਲ ਆਉਣ ਵਾਲੀਆਂ ਬੰਗਾਲ ਅਸੈਂਬਲੀ ਚੋਣਾਂ ਪ੍ਰਭਾਵਿਤ ਕਰਨ ਲਈ ਲਿਆਂਦਾ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cab, Citizenship Bill 2019