• Home
  • »
  • News
  • »
  • punjab
  • »
  • CANDIDATE BACKGROUND AND CRIMINAL DETAILS ARE NOW AVAILABLE ON MOBILE AT THE PUSH OF A BUTTON

ਚੋਣ ਲੜ ਰਹੇ ਉਮੀਦਵਾਰ ਦਾ ਪਿਛੋਕੜ ਅਤੇ ਅਪਰਾਧਿਕ ਵੇਰਵਾ ਹੁਣ ਬਟਨ ਦਬਾਉਂਦਿਆਂ ਹੀ ਮੋਬਾਈਲ 'ਤੇ ਉਪਲਬਧ

Punjab Election 2022-ਭਾਰਤੀ ਚੋਣ ਕਮਿਸ਼ਨ ਵੱਲੋਂ ਪਾਰਦਰਸ਼ਤਾ ਲਈ ਉਮੀਦਵਾਰਾਂ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਦੇਣ ਹਿੱਤ ‘ਨੋਅ ਯੂਅਰ ਕੈਂਡੀਡੇਟ’ ਐਪ ਦੀ ਸ਼ੁਰੂਆਤਗੂ?

ਚੋਣ ਲੜ ਰਹੇ ਉਮੀਦਵਾਰ ਦਾ ਪਿਛੋਕੜ ਅਤੇ ਅਪਰਾਧਿਕ ਵੇਰਵਾ ਹੁਣ ਬਟਨ ਦਬਾਉਂਦਿਆਂ ਹੀ ਮੋਬਾਈਲ 'ਤੇ ਉਪਲਬਧ

  • Share this:
    ਸ਼ੈਲੇਸ਼ ਕੁਮਾਰ

    ਨਵਾਂਸ਼ਹਿਰ : ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਰਾਜਨੀਤਕ ਪਾਰਟੀਆਂ ਵੱਲੋਂ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਨੂੰ ਚੋਣ ਲੜਨ ਲਈ ਚੁਣੇ ਜਾਣ ਸਬੰਧੀ, ਮੀਡੀਆ ਵਿੱਚ ਵਾਜਿਬ ਸਪੱਸ਼ਟੀਕਰਨ ਪ੍ਰਕਾਸ਼ਿਤ ਕਰਨ ਨੂੰ ਲਾਜ਼ਮੀ ਬਣਾਉਣ ਤੋਂ ਬਾਅਦ, ਚੋਣ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਲਿਆਉਂਦਿਆਂ, ਵੋਟਰਾਂ ਲਈ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਨ ਲਈ ਇੱਕ ਮੋਬਾਈਲ ਐਪਲੀਕੇਸ਼ਨ ‘ਨੋਅ ਯੂਅਰ ਕੈਂਡੀਡੇਟ’ ਜਾਰੀ ਕੀਤੀ ਹੈ।

    ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਵੋਟਰਾਂ ਅਤੇ ਆਮ ਨਾਗਰਿਕਾਂ ਨੂੰ ਇਸ ਮੋਬਾਈਲ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਐਪ ਚੋਣ ਕਮਿਸ਼ਨ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ  ਤਾਂ ਜੋ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।

    ਜ਼ਿਲ੍ਹੇ ਦੇ ਤਿੰਨਾਂ ਹਲਕਿਆਂ ਦੇ ਰਿਟਰਨਿੰਗ ਅਫਸਰਾਂ ਨੂੰ ਐਪ ‘ਤੇ ਕੇਵਲ ਸਹੀ ਦਸਤਾਵੇਜ਼ ਅਪਲੋਡ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ  ਉਮੀਦਵਾਰ ਦੇ ਅਪਰਾਧਿਕ ਪਿਛੋਕੜ ਨੂੰ ਦਰਸਾਉਣ ਲਈ ‘ਹਾਂ’ ਜਾਂ ‘ਨਹੀਂ’ ਵਾਲਾ ਚੈੱਕਬਾਕਸ ਟਿੱਕ ਕੀਤਾ ਜਾਵੇ ਅਤੇ ਉਮੀਦਵਾਰ ਵਲੋਂ ਔਫਲਾਈਨ ਨਾਮਜ਼ਦਗੀ ਸਮੇਂ ਜਮ੍ਹਾਂ ਕਰਵਾਏ ਗਏ ਸਕੈਨ ਕੀਤੇ ਦਸਤਾਵੇਜ਼ ਹੀ ਅਪਲੋਡ ਕੀਤੇ ਜਾਣ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਅਪਰਾਧਿਕ ਪਿਛੋਕੜ ਸਬੰਧੀ ਵੇਰਵੇ ਕੇ.ਵਾਈ.ਸੀ (ਨੋਅ ਯੂਅਰ ਕੈਂਡੀਡੇਟ) ਐਪ ਰਾਹੀਂ ਜਨਤਕ ਕੀਤੇ ਵੇਰਵਿਆਂ ਨਾਲ ਮੇਲ ਖਾਂਦੇ ਹੋਣੇ ਚਾਹੀਦੇ ਹਨ। ਰਿਟਰਨਿੰਗ ਅਫਸਰ ਵਲੋਂ ਵੇਰਵਿਆਂ ਨੂੰ ਦੁਬਾਰਾ ਤਸਦੀਕ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਮੀਦਵਾਰ ਦੁਆਰਾ ਦਾਖਲ ਕੀਤੇ ਵੇਰਵਿਆਂ ਦੇ ਮੁਤਾਬਕ ਹੀ ਚੈਕਬਾਕਸ 'ਚ “ਹਾਂ’’ ਜਾਂ “ਨਹੀਂ’’ ਵਜੋਂ ਉਚਿਤ ਢੰਗ ਨਾਲ ਟਿੱਕ ਕੀਤਾ ਗਿਆ ਹੋਵੇ।

    ਉਨ੍ਹਾਂ ਨੇ ਮੋਬਾਇਲ ਪਲੇਫਾਰਮ ਦੀ ਵਧੇਰੇ ਵਰਤੋਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ -ਵੱਖ ਮੋਬਾਈਲ ਵੋਟਰ ਫ੍ਰੈਂਡਲੀ ਐਪਸ ਸ਼ੁਰੂ ਕਰਨ ਜਿਹੀਆਂ  ਹੋਰ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਈ.ਸੀ.ਆਈ. ਵਲੋਂ ਇੱਕ ਹੋਰ ਐਪਲੀਕੇਸ਼ਨ ‘ਸੁਵਿਧਾ ਐਪ’ ਵੀ ਲਾਂਚ ਕੀਤੀ ਗਈ ਹੈ, ਜੋ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੋਵਾਂ ਲਈ ਮੀਟਿੰਗਾਂ, ਰੈਲੀਆਂ ਆਦਿ ਕਰਵਾਉਣ ਤੋਂ ਪਹਿਲਾਂ ਪ੍ਰਵਾਨਗੀ ਲੈਣ ਲਈ ਅਰਜ਼ੀ ਦੇਣ ਸਬੰਧੀ ਇੱਕ ਸਿੰਗਲ ਵਿੰਡੋ ਸਿਸਟਮ ਪ੍ਰਦਾਨ ਕਰਦੀ ਹੈ। ਇਹ ਐਂਡਰਾਇਡ ਐਪ ਰਾਹੀਂ ਵੀ ਕੀਤਾ ਜਾ ਸਕਦਾ ਹੈ।

    ਇੱਕ ਹੋਰ ਮਹੱਤਵਪੂਰਨ ਐਪ ‘ਸੀਵਿਜਿਲ’ ਹੈ ਜੋ ਆਦਰਸ਼ ਚੋਣ ਜਾਬਤੇ/ਖਰਚ ਦੀ ਉਲੰਘਣਾ ਦਾ ਅਸਲ ਸਮਾਂ, ਸਬੂਤ-ਆਧਾਰਿਤ ਵੇਰਵੇ ਅਤੇ ਸਬੰਧਤ ਸਥਾਨ ਦੇ ਡੇਟਾ ਸਮੇਤ ਲਾਈਵ ਫੋਟੋ/ਵੀਡੀਓ ਪ੍ਰਦਾਨ ਕਰਦੀ ਹੈ। ਕੋਈ ਵੀ ਨਾਗਰਿਕ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਫਲਾਇੰਗ ਸਕੁਐਡ ਫਿਰ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ 100 ਮਿੰਟ ਦੇ ਅੰਦਰ ਫੈਸਲਾ ਲੈਂਦਾ ਹੈ।

    ਸਾਰੰਗਲ  ਨੇ ਕਿਹਾ ਕਿ ‘ਵੋਟਰ ਹੈਲਪਲਾਈਨ’ ਨਾਂ ਦੀ ਇੱਕ ਹੋਰ ਨਵੀਂ ਐਂਡਰਾਇਡ ਅਧਾਰਤ ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ, ਇਹ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮਾਂ ਕਰਵਾਉਣ, ਅਰਜ਼ੀ ਦੀ ਸਥਿਤੀ ਦਾ ਪਤਾ ਲਗਾਉਣ , ਸ਼ਿਕਾਇਤਾਂ ਦਾਇਰ ਕਰਨ ਅਤੇ ਦਰਜ ਕਰਵਾਈਆਂ ਸ਼ਿਕਾਇਤਾਂ ਦੇ ਜਵਾਬ ਮੋਬਾਈਲ ਐਪ ‘ਤੇ ਪ੍ਰਾਪਤ ਕਰਨ ਦੇ ਨਾਲ-ਨਾਲ ਬੂਥ ਲੈਵਲ ਅਫਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਜਿਲਾ ਚੋਣ ਅਫਸਰਾਂ ਦੇ ਸੰਪਰਕ ਵੇਰਵਿਆਂ ਨੂੰ ਜਾਣਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਹ ਵੋਟਰ ਹੈਲਪਲਾਈਨ ਐਪ ਪੋਰਟਲ http://www.nvsp.in  ’ਤੇ ਜਾ ਕੇ ਜਾਂ 1950 ਹੈਲਪਲਾਈਨ ਨੰਬਰ ਤੇ ਕਾਲ ਕਰਕੇ ਵਰਤੀ ਜਾ ਸਕਦੀ ਹੈ।

    ਉਨ੍ਹਾਂ ਇਹ ਵੀ ਦੱਸਿਆ ਕਿ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਨੂੰ ਨਵੀਂ ਰਜਿਸਟ੍ਰੇਸ਼ਨ, ਪਤੇ ਵਿੱਚ ਤਬਦੀਲੀ, ਵੇਰਵਿਆਂ ਵਿੱਚ ਤਬਦੀਲੀ ਅਤੇ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਦੁਆਰਾ ਖੁਦ ਨੂੰ ਪੀ.ਡਬਲਯੂ.ਡੀ. ਵਜੋਂ ਦਰਸਾਉਣ ਲਈ ਬੇਨਤੀ ਕਰਨ ਦੇ ਯੋਗ ਬਣਾਉਣ ਲਈ ਮੋਬਾਈਲ ਆਧਾਰਿਤ ‘ਪੀ.ਡਬਲਯੂ.ਡੀ .ਐਪ’ ਵੀ ਲਾਂਚ ਕੀਤੀ ਗਈ ਹੈ। ਇਸ ਵਿੱਚ ਸਿਰਫ ਆਪਣੇ ਸੰਪਰਕ ਵੇਰਵਿਆਂ ਨੂੰ ਦਰਜ ਕਰਕੇ, ਬੂਥ ਲੈਵਲ ਅਫਸਰ ਤੱਕ ਪਹੁੰਚ ਕਰਕੇ ਘਰ ਬੈਠੇ ਹੀ ਸਹੂਲਤ ਉਪਲਬਧ ਹੋ ਜਾਂਦੀ ਹੈ। ਦਿਵਿਆਂਗ ਵਿਅਕਤੀ ਪੋਲਿੰਗ ਦੌਰਾਨ ਵੀਲਚੇਅਰ ਲਈ ਵੀ ਬੇਨਤੀ ਕਰ ਸਕਦੇ ਹਨ।
    Published by:Sukhwinder Singh
    First published: