ਨੌਕਰੀ ਮੰਗ ਰਹੇ ਬੇਰੁਜ਼ਗਾਰਾਂ ਉੱਤੇ ਲਾਠੀਆਂ ਵਰ੍ਹਾਉਣਾ ਕੈਪਟਨ ਸਰਕਾਰ ਦਾ ਨਿੰਦਣਯੋਗ ਕਾਰਜ-ਮੀਤ ਹੇਅਰ

News18 Punjabi | News18 Punjab
Updated: April 12, 2021, 8:55 AM IST
share image
ਨੌਕਰੀ ਮੰਗ ਰਹੇ ਬੇਰੁਜ਼ਗਾਰਾਂ ਉੱਤੇ ਲਾਠੀਆਂ ਵਰ੍ਹਾਉਣਾ ਕੈਪਟਨ ਸਰਕਾਰ ਦਾ ਨਿੰਦਣਯੋਗ ਕਾਰਜ-ਮੀਤ ਹੇਅਰ
ਨੌਕਰੀ ਮੰਗ ਰਹੇ ਬੇਰੁਜ਼ਗਾਰਾਂ ਉੱਤੇ ਲਾਠੀਆਂ ਵਰ੍ਹਾਉਣਾ ਕੈਪਟਨ ਸਰਕਾਰ ਦਾ ਨਿੰਦਣਯੋਗ ਕਾਰਜ-ਮੀਤ ਹੇਅਰ

ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦੀਆਂ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਹੱਕ ਮੰਗਣ ਵਾਲੇ ਨੌਜਵਾਨਾਂ ਉੱਤੇ ਲਾਠੀਆਂ ਬਰਸਾ ਰਹੇ ਹਨ।

  • Share this:
  • Facebook share img
  • Twitter share img
  • Linkedin share img
ਪਟਿਆਲਾ : ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਉੱਤੇ ਪੁਲਿਸ ਦੁਆਰ ਵਹਿਸ਼ਿਆਨਾ ਢੰਗ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਅਤਿ ਨਿੰਦਣਯੋਗ ਕਾਰਾ ਕਰਾਰ ਦਿੱਤਾ ਹੈ। ਚੰਡੀਗੜ੍ਹ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦੀਆਂ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਹੱਕ ਮੰਗਣ ਵਾਲੇ ਨੌਜਵਾਨਾਂ ਉੱਤੇ ਲਾਠੀਆਂ ਬਰਸਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਆਰਾਮ ਨਾਲ ਆਪਣੇ ਫਾਰਮ ਹਾਊਸ ਵਿੱਚ ਬੈਠ ਕੇ ਸ਼ਾਂਤੀਪੂਰਵਕ ਜੀਵਨ ਜਿਊ ਰਹੇ ਹਨ।

ਪੁਲੀਸ ਦੀ ਧੱਕੇਸ਼ਾਹੀ ਤੋਂ ਅੱਕੇ ਬੇਰੁਜ਼ਗਾਰ ਨੌਜਵਾਨ ਦੁਆਰਾ ਆਤਮਹੱਤਿਆ ਕਰਨ ਦੀ ਕੋਸ਼ਿਸ਼ ਉੱਤੇ ਕੈਪਟਨ ਸਰਕਾਰ ਨੂੰ ਘੇਰਦਿਆਂ ਹੇਅਰ ਨੇ ਕਿਹਾ ਕਿ ਕਿੰਨਾ ਮੰਦਭਾਗਾ ਸਮਾਂ ਆ ਗਿਆ ਹੈ ਕਿ ਲੋਕਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਲਈ ਆਪਣੀ ਜਾਨ ਤੱਕ ਦੀ ਬਾਜ਼ੀ ਲਗਾਉਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ ਅਤੇ ਹਮੇਸ਼ਾ ਆਪਣੇ ਵਾਅਦਿਆਂ ਤੋਂ ਭੱਜਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਰਾਜ ਭਾਗ ਸੌਂਪਿਆ ਸੀ ਕਿ ਉਹ ਉਨ੍ਹਾਂ ਦੀ ਬਾਂਹ ਫੜ ਕੇ ਉਨ੍ਹਾਂ ਨੂੰ ਰੋਜ਼ਗਾਰ ਦੇਣਗੇ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਹੁਣ ਉਨ੍ਹਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਹੇ ਹਨ।

ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਬੇਰੁਜ਼ਗਾਰੀ ਦਾ ਆਲਮ ਇਹ ਹੈ ਕਿ ਸਰਕਾਰ ਬੇਰੁਜ਼ਗਾਰਾਂ ਤੋਂ ਨਵੀਂਆਂ ਭਰਤੀਆਂ ਦੇ ਨਾਮ ਤੇ ਕਰੋੜਾਂ ਰੁਪਏ ਦੀ ਫੀਸ ਲੈਣ ਦੇ ਬਾਵਜੂਦ ਵੀ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚੋਂ ਪਦਵੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਨੌਜਵਾਨਾਂ ਉੱਤੇ ਬੇਰੁਜ਼ਗਾਰੀ ਦਾ ਹੋਰ ਖਤਰਾ ਮੰਡਰਾ ਰਿਹਾ ਹੈ। ਹੇਅਰ ਨੇ ਕਿਹਾ ਕਿ 2022 ਦੀਆਂ ਚੋਣਾਂ ਵਿਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਕੋਲੋਂ ਕੀਤੇ ਹੋਏ ਝੂਠੇ ਵਾਅਦਿਆਂ ਦਾ ਹਿਸਾਬ ਲੈਣਗੇ ਅਤੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਣਗੇ।
Published by: Sukhwinder Singh
First published: April 12, 2021, 8:55 AM IST
ਹੋਰ ਪੜ੍ਹੋ
ਅਗਲੀ ਖ਼ਬਰ