Home /News /punjab /

ਕੈਪਟਨ ਅਮਰਿੰਦਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਹਿੰਸਾ ਦੀ ਵਰਤੋਂ ਦੀ ਕੀਤੀ ਨਿੰਦਾ

ਕੈਪਟਨ ਅਮਰਿੰਦਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਹਿੰਸਾ ਦੀ ਵਰਤੋਂ ਦੀ ਕੀਤੀ ਨਿੰਦਾ

ਕੈਪਟਨ ਅਮਰਿੰਦਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਹਿੰਸਾ ਦੀ ਵਰਤੋਂ ਦੀ ਕੀਤੀ ਨਿੰਦਾ (file photo)

ਕੈਪਟਨ ਅਮਰਿੰਦਰ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਹਿੰਸਾ ਦੀ ਵਰਤੋਂ ਦੀ ਕੀਤੀ ਨਿੰਦਾ (file photo)

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਡਿਸਟਿਲਰੀ ਲਈ ਰਸਤਾ ਖੋਲ੍ਹਣ ਦੇ ਅਦਾਲਤੀ ਹੁਕਮ ਸਨ, ਪਰ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਕਿਸਾਨਾਂ ਨਾਲ ਗੱਲਬਾਤ ਕਰਕੇ ਸ਼ਾਂਤੀਪੂਰਵਕ ਇਸ ਹੁਕਮ ਨੂੰ ਪੂਰਾ ਕਰ ਸਕਦੇ ਸਨ।

  • Share this:

ਚੰਡੀਗੜ੍ਹ, 20 ਦਸੰਬਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਨੇੜੇ ਮਨਸੂਰਵਾਲ ਪਿੰਡ ਵਿੱਚ ਇੱਕ ਡਿਸਟਿਲਰੀ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਵਰਤੋਂ ਦੀ ਨਿਖੇਧੀ ਕੀਤੀ ਹੈ।

“ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੁਲਿਸ ਤਾਕਤ ਦੀ ਵਰਤੋਂ ਕਰਨਾ ਕੋਈ ਹੱਲ ਨਹੀਂ ਹੈ, ਤੁਹਾਨੂੰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੁਣਨ ਦੀ ਲੋੜ ਹੈ”, ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਹਟਾਉਣ ਲਈ ਸਰਕਾਰ ਵੱਲੋਂ ਭਾਰੀ ਪੁਲਿਸ ਬਲ ਦੀ ਵਰਤੋਂ ਕਰਨ ਦੀਆਂ ਰਿਪੋਰਟਾਂ ਦਾ ਜਵਾਬ ਦਿੰਦਿਆਂ ਇੱਕ ਬਿਆਨ ਵਿੱਚ ਕਿਹਾ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਡਿਸਟਿਲਰੀ ਲਈ ਰਸਤਾ ਖੋਲ੍ਹਣ ਦੇ ਅਦਾਲਤੀ ਹੁਕਮ ਸਨ, ਪਰ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਕਿਸਾਨਾਂ ਨਾਲ ਗੱਲਬਾਤ ਕਰਕੇ ਸ਼ਾਂਤੀਪੂਰਵਕ ਇਸ ਹੁਕਮ ਨੂੰ ਪੂਰਾ ਕਰ ਸਕਦੇ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਖਦਸ਼ਾਵਾਂ ਪਿਛਲੇ ਤਜਰਬੇ 'ਤੇ ਆਧਾਰਿਤ ਹੈ ਕਿਉਂਕਿ ਉਦਯੋਗਿਕ ਗੰਦੇ ਤਤਾਂ ਦਾ ਪਾਣੀ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਦਾ ਹੈ ਜਿਸ ਨਾਲ ਕੈਂਸਰ ਸਮੇਤ ਕਈ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ।

“ਜਦੋਂ ਸਮੁੱਚਾ ਵਿਸ਼ਵ ਵਾਤਾਵਰਣ ਪ੍ਰਤੀ ਜਾਗਰੂਕ ਅਤੇ ਚਿੰਤਤ ਹੋ ਰਿਹਾ ਹੈ, ਸਾਡੇ ਕਿਸਾਨਾਂ ਨੂੰ ਵਾਤਾਵਰਣ ਸੰਬੰਧੀ ਚਿੰਤਾਵਾਂ ਨੂੰ ਉਠਾਉਣ ਲਈ ਕੁੱਟਿਆ ਜਾ ਰਿਹਾ ਹੈ ਜੋ ਕਿ ਬਰਦਾਸ਼ਤ ਨਹੀਂ ਹੈ,” ਉਨ੍ਹਾਂ ਕਿਹਾ, ਅਤੇ ਸਰਕਾਰ ਨੂੰ ਕਿਸਾਨਾਂ ਵਿਰੁੱਧ ਹਿੰਸਾ ਦੀ ਵਰਤੋਂ ਕਰਨ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਸਲਾਹ ਦਿੱਤੀ।

Published by:Ashish Sharma
First published:

Tags: Captain Amarinder Singh, Ferozepur